
ਪਹਿਲਾ ਸਿੱਖ ਸੈਨੇਟਰ: ਗੁਰਦੀਪ ਸਿੰਘ ਨੇ ਪਾਕਿ ਸੰਸਦ ਦੇ ਉਪਰਲੇ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ
ਇਸਲਾਮਾਬਾਦ, 12 ਮਾਰਚ: ਪਾਕਿਸਤਾਨ ਦੀ ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਗੁਰਦੀਪ ਸਿੰਘ ਨੇ ਸ਼ੁਕਰਵਾਰ ਨੂੰ ਸੰਸਦ ਦੇ ਉਪਰਲੇ ਸਦਨ ਦੇ ਸੈਨੇਟਰ ਵਜੋਂ ਸਹੁੰ ਚੁੱਕੀ ਅਤੇ ਉਹ ਪਾਕਿਸਤਾਨ ਦੀ ਸੰਸਦ ਦੇ ਉਪਰਲੇ ਸਦਨ ਵਿਚ ਪਹਿਲੇ ਸਿੱਖ ਹਨ। ਗੁਰਦੀਪ ਸਿੰਘ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਦੇ ਉਮੀਦਵਾਰ ਸਨ। ਉਨ੍ਹਾਂ ਨੇ ਚੋਣ ਦੌਰਾਨ 145 ਮੈਂਬਰੀ ਸਦਨ ਵਿਚੋਂ 103 ਵੋਟਾਂ ਪ੍ਰਾਪਤ ਕੀਤੀਆਂ, ਜਦੋਂ ਕਿ ਜਮੀਅਤ ਉਲੇਮਾ-ਇਸਲਾਮ (ਫ਼ਜ਼ਲੂਰ) ਦੇ ਉਮੀਦਵਾਰ ਰਣਜੀਤ ਸਿੰਘ ਨੇ ਮਹਿਜ਼ 25 ਵੋਟਾਂ ਪ੍ਰਾਪਤ ਕੀਤੀਆਂ। ਅਵਾਮੀ ਨੈਸ਼ਨਲ ਪਾਰਟੀ ਦੇ ਆਸਿਫ਼ ਭੱਟੀ ਨੂੰ 12 ਵੋਟਾਂ ਮਿਲੀਆਂ। (ਏਜੰਸੀ)