ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਗੱਡੀ ਨੂੰ ਲਗਾਈ ਅੱਗ
Published : Mar 13, 2021, 8:39 pm IST
Updated : Mar 13, 2021, 8:40 pm IST
SHARE ARTICLE
Car
Car

ਬਰਨਾਲਾ ਸ਼ਹਿਰ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ...

ਬਰਨਾਲਾ: ਬਰਨਾਲਾ ਸ਼ਹਿਰ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਜਦੋਂ ਸ਼ਹਿਰ ਵਿੱਚ ਖੁੱਡੀ ਰੋਡ ’ਤੇ 12 ਵਿਅਕਤੀਆਂ ਨੇ ਇੱਕ ਕਾਰ ਸਵਾਰ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਕਾਰ ਨੂੰ ਅੱਗ ਲਾ ਦਿੱਤੀ। ਪੀੜਤ ਨੇ ਦੱਸਿਆ ਕਿ ਉਹ ਤਪਾ ਸ਼ਹਿਰ ਤੋਂ ਸਵਾਰੀਆਂ ਛੱਡ ਕੇ ਬਰਨਾਲਾ ਵਾਪਸ ਪਰਤ ਰਿਹਾ ਸੀ। ਰਸਤੇ ਵਿੱਚ ਮੋਟਰਸਾਈਕਲ ਕੁੱਝ ਲੋਕਾਂ ਨੇ ਉਸ ਨੂੰ ਘੇਰ ਕੇ ਬੁਰੀ ਤਰ੍ਹਾਂ ਕੁੱਟਿਆ ਅਤੇ ਫਿਰ ਉਸਦੀ ਕਾਰ ਨੂੰ ਅੱਗ ਲਗਾ ਦਿੱਤੀ।

VictimsVictims

ਜ਼ਖਮੀ ਕਾਰ ਸਵਾਰ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਪੁਲਿਸ ਨੇ ਕੁੱਟਮਾਰ ਕਰਨ ਅਤੇ ਕਾਰ ਨੂੰ ਅੱਗ ਲਗਾਉਣ ਵਾਲੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖਮੀ ਡਰਾਈਵਰ ਜਸਪ੍ਰੀਤ ਸਿੰਘ ਅਤੇ ਉਸਦੇ ਮਾਪਿਆਂ ਨੇ ਦੱਸਿਆ ਕਿ ਉਹ ਆਪਣੀ ਕਾਰ ਸਵਾਰ 'ਤੇ ਸਵਾਰੀਆਂ ਤਪਾ ਮੰਡੀ ਛੱਡ ਕੇ ਬਰਨਾਲਾ ਵਾਪਸ ਆ ਰਿਹਾ ਸੀ।

VictimsVictims

ਰਸਤੇ ਵਿੱਚ ਉਸਦੀ ਕਾਰ ਦਾ ਟਾਇਰ ਰੋਡ ਪੰਚਰ ਹੋ ਗਿਆ। ਜਦੋਂ ਉਹ ਆਪਣੀ ਕਾਰ ਦਾ ਟਾਇਰ ਬਦਲ ਰਿਹਾ ਸੀ ਤਾਂ ਉਸ 'ਤੇ 6 ਤੋਂ 7 ਮੋਟਰਸਾਈਕਲ ਤੇ ਸਵਾਰ ਹੋ ਕੇ ਆਏ 12 ਦੇ ਕਰੀਬ ਵਿਅਕਤੀਆਂ ਨੇ ਹਮਲਾ ਕਰ ਦਿੱਤਾ।  ਉਸ ਨੇ ਦੱਸਿਆ ਕਿ 9 ਮਾਰਚ ਨੂੰ ਇਨ੍ਹਾਂ ਵਿਅਕਤੀਆਂ ਵਲੋਂ ਉਸ ਨਾਲ ਕੁੱਟਮਾਰ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਸੀ।

CarCar

ਜਿਸ ਬਾਰੇ ਉਸਨੇ ਪੁਲਿਸ ਨੂੰ ਸੂਚਿਤ ਕੀਤਾ ਸੀ, ਪਰ ਪੁਲਿਸ ਵੱਲੋਂ ਉਸ ਸਮੇਂ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਇਹਨਾਂ ਲੋਕਾਂ ਨੇ ਉਸਦੀ ਕੁੱਟਮਾਰ ਕੀਤੀ ਗਈ ਸੀ ਅਤੇ ਜ਼ਖਮੀ ਕਰ ਦਿੱਤਾ ਗਿਆ ਸੀ। ਫਿਰ ਉਸਦੀ ਕਾਰ ਦਾ ਸ਼ੀਸ਼ਾ ਤੋੜਨ ਤੋਂ ਬਾਅਦ ਕਾਰ ਨੂੰ ਅੱਗ ਲਾ ਦਿੱਤੀ। ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦਿਆਂ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement