
ਪੁਲਿਸ ਵੱਲੋਂ ਦਰਜ ਕੀਤਾ ਗਿਆ ਹੈ ਮਾਮਲਾ
ਮੋਗਾ:(ਦਲੀਪ ਕੁਮਾਰ) ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ ਜਿਥੇ 11 ਸਾਲਾ ਲੜਕੀ ਨਾਲ ਉਸ ਦੇ ਹੀ ਜੀਜੇ ਨੇ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ।
RAPE
ਜਾਣਕਾਰੀ ਦਿੰਦੇ ਹੋਏ ਪੀੜਤ ਦੀ ਭੈਣ ਨੇ ਦੱਸਿਆ ਕਿ ਮੈਂ ਕਿਸੇ ਕੰਮ ਲਈ ਘਰ ਤੋਂ ਬਾਹਰ ਗਈ ਸੀ ਅਤੇ ਜਦੋਂ ਮੈਂ ਵਾਪਸ ਘਰ ਆਈ ਤਾਂ ਮੇਰੀ 11 ਸਾਲਾ ਛੋਟੀ ਭੈਣ ਨੇ ਦੱਸਿਆ ਕਿ ਉਸਦੇ ਜੀਜੇ ਯਾਨੀ ਕਿ ਮੇਰੇ ਪਤੀ ਨੇ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਦੀ ਜਾਣਕਾਰੀ ਅਸੀਂ ਪੁਲਿਸ ਨੂੰ ਦੇ ਦਿੱਤੀ ਹੈ ਤੇ ਪੁਲਸ ਆਪਣੀ ਕਾਰਵਾਈ ਕਰ ਰਹੀ ਹੈ ।
police station
ਉਥੇ ਹੀ ਇਸ ਕੇਸ ਦੀ ਜਾਂਚ ਕਰ ਰਹੀ ਇੰਸਪੈਕਟਰ ਕਰਮਜੀਤ ਕੌਰ ਨੇ ਦੱਸਿਆ ਕਿ ਅਸੀਂ ਰੀਨਾ ਨਾਮ ਦੀ ਲੜਕੀ ਦੇ ਬਿਆਨਾਂ 'ਤੇ ਕੇਸ ਦਰਜ ਕਰ ਲਿਆ ਹੈ ਅਤੇ ਲੜਕੀ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਜਲਦ ਹੀ ਆਰੋਪੀ ਨੂੰ ਫੜ ਲਿਆ ਜਾਵੇਗਾ। ਕਰਮਜੀਤ ਕੌਰ ਨੇ ਦੱਸਿਆ ਕਿ ਆਰੋਪੀ ਖਿਲਾਫ਼ ਧਾਰਾ 376 ਆਈਪੀਸੀ 511 ਅਤੇ 6 ਪੋਸਕੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
Rape Case
ਉਥੇ ਹੀ ਸ਼ਹਿਰ ਦੀਆਂ ਔਰਤਾਂ ਨੇ ਇਸ ਘਟਨਾ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿਰਭਯਾ ਕੇਸ 'ਚ ਇਨਸਾਫ ਮਿਲਣ ਵਿੱਚ ਕਈ ਸਾਲ ਲੱਗ ਗਏ ਸਨ, ਪਰ ਅਜਿਹੇ ਮਾਮਲਿਆਂ ਵਿੱਚ ਅਦਾਲਤ ਨੂੰ ਜਲਦ ਤੋਂ ਜਲਦ ਫੈਸਲਾ ਸੁਣਾਉਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਇਕ ਪਾਸੇ ਅਸੀਂ ਮਹਿਲਾ ਦਿਵਸ ਮਨਾ ਰਹੇ ਹਾਂ,ਦੂਜੇ ਪਾਸੇ ਔਰਤਾਂ ਅਤੇ ਲੜਕੀਆਂ ਹੀ ਸੁਰੱਖਿਅਤ ਨਹੀਂ ਹਨ।