
ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ, ਮਨੀਸ਼ ਸਿਸੋਦੀਓ ਅਤੇ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ਵਿੱਚ ਪਾਰਟੀ 'ਚ ਹੋਏ ਸ਼ਾਮਲ
ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਜ਼ਬਰਦਸਤ ਕਾਰਗੁਜ਼ਾਰੀ ਦਿਖਾਉਣ ਤੋਂ ਬਾਅਦ ਪੂਰੇ ਸੂਬੇ ਵਿੱਚ ਆਮ ਆਦਮੀ ਪਾਰਟੀ ਤੋਂ ਉਮੀਦਾਂ ਵੱਧ ਰਹੀਆਂ ਹਨ। ਹਰ ਰੋਜ਼ ਕਈ ਮੰਤਰੀ, ਨੇਤਾ ਅਤੇ ਮੇਅਰ ਕਾਂਗਰਸ ਅਤੇ ਅਕਾਲੀ ਦਲ ਛੱਡ ਕੇ 'ਆਪ' 'ਚ ਸ਼ਾਮਲ ਹੋ ਰਹੇ ਹਨ।
PHOTO
ਇਸ ਦੇ ਨਾਲ ਹੀ ਅੱਜ ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਹ 16 ਕੌਂਸਲਰ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ, ਮਨੀਸ਼ ਸਿਸੋਦੀਓ ਅਤੇ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।
PHOTO
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਲਿਖਿਆ, ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਅੱਜ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਵਿੱਚ ਸੂਬਾ ਸਰਕਾਰ ਤੋਂ ਬਾਅਦ ਹੁਣ ਨਗਰ ਨਿਗਮ ਵਿੱਚ ਵੀ ‘ਆਪ’ ਦਾ ਝੰਡਾ ਲਹਿਰਾ ਰਿਹਾ ਹੈ।
PHOTO
अमृतसर नगर निगम के 16 मौजूदा पार्षद आज मेयर @karamjitrintu और पंजाब प्रभारी @JarnailSinghAAP की मौजूदगी में आम आदमी पार्टी में शामिल हुए.
— Manish Sisodia (@msisodia) March 13, 2022
पंजाब में राज्य सरकार के बाद अब नगर नगर निगम में भी आप का झंडा लहरा रहा है. pic.twitter.com/17Za5fyUZu