
ਰੋਡ ਸ਼ੋਅ ਤੋਂ ਪਹਿਲਾਂ ਉਹ ਅੰਮ੍ਰਿਤਸਰ ਸਥਿਤ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ
ਚੰਡੀਗੜ੍ਹ (ਨਰਿੰਦਰ ਸਿੰਘ ਝਾਮਪੁਰ) : 13 ਮਾਰਚ ਨੂੰ ਅੰਮ੍ਰਿਤਸਰ ’ਚ ‘ਆਪ’ ਦਾ ਜੇਤੂ ਰੋਡ ਸ਼ੋਅ ਹੋਵੇਗਾ ਜਿਸ ’ਚ ਪਾਰਟੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਿਰਕਤ ਕਰਨਗੇ। ਰੋਡ ਸ਼ੋਅ ਤੋਂ ਪਹਿਲਾਂ ਉਹ ਅੰਮ੍ਰਿਤਸਰ ਸਥਿਤ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ। 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਚ 12.30 ਵਜੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮਾਨ ਨੇ ਕਿਹਾ ਕਿ ਇਸ ਵਾਰ ਮੁੱਖ ਮੰਤਰੀ ਰਾਜ ਭਵਨ ਜਾਂ ਮਹਿਲ ਵਿਚ ਨਹੀਂ ਸਗੋਂ ਪਿੰਡ ਵਿਚ ਸਹੁੰ ਚੁੱਕਣਗੇ। ਭਗਵੰਤ ਮਾਨ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਲਈ ਪੰਜਾਬ ਭਰ ਤੋਂ ਲੋਕ ਆਉਣਗੇ ਅਤੇ ਭਗਤ ਸਿੰਘ ਨੂੰ ਸ਼ਰਧਾਂਜਲੀ ਵੀ ਭੇਟ ਕਰਨਗੇ। ਸਾਡੇ ਕੋਲ ਇਕ ਵਧੀਆ ਕੈਬਨਿਟ ਹੋਵੇਗੀ। ਸਾਡੀ ਸਰਕਾਰ ਵਲੋਂ ਅਜਿਹੇ ਇਤਿਹਾਸਕ ਫ਼ੈਸਲੇ ਲਏ ਜਾਣਗੇ, ਜੋ ਪਹਿਲਾਂ ਕਦੇ ਨਹੀਂ ਲਏ ਗਏ।