ਪਠਾਨਕੋਟ ਦੇ ਹਲਕਾ ਭੋਆ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੀਤੀ ਗਈ ਕੋਸ਼ਿਸ਼
Published : Mar 13, 2022, 6:24 pm IST
Updated : Mar 13, 2022, 6:24 pm IST
SHARE ARTICLE
Photo
Photo

ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ

 

ਭੋਆ: ਪੰਜਾਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਘਟਨਾ ਹੁਣ ਪਠਾਨਕੋਟ ਦੇ ਹਲਕਾ ਭੋਆ 'ਚ ਪਿੰਡ ਕੋਲਿਆਂ ਤੋਂ ਸਾਹਮਣੇ ਆਈ ਹੈ। ਜਿਥੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ।

 

PHOTOPHOTO

 

ਜਾਣਕਾਰੀ ਮੁਤਾਬਿਕ ਇਕ ਅਣਪਛਾਤਾ ਵਿਅਕਤੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਦਾ ਹੈ। ਜਿਸ ਨੂੰ ਪਿੰਡ ਵਾਸੀ ਮੌਕੇ 'ਤੇ ਫੜ੍ਹ ਲੈਂਦੇ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹਨਾਂ ਨੇ ਇਸ ਵਿਅਕਤੀ ਨੂੰ ਪਹਿਲਾਂ ਵੀ ਫੜ੍ਹਿਆ ਸੀ ਤੇ ਪੁਲਿਸ ਹਵਾਲੇ ਕੀਤਾ ਸੀ ਪਰ ਪੁਲਿਸ ਨੇ ਸ਼ਖਤ ਕਾਰਵਾਈ ਨਾ ਕਰਦਿਆਂ ਹੋਇਆ ਇਸ ਵਿਅਕਤੀ ਨੂੰ ਛੱਡ ਦਿੱਤਾ।

 

PHOTOPHOTO

ਦੁਬਾਰਾ ਇਹ ਵਿਅਕਤੀ ਲੈਟਰ ਲੈ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਇਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਪਰ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਤੇ ਪਿੰਡ ਵਾਸੀਆਂ ਨੇ ਇਸ ਨੂੰ ਕਾਬੂ ਕਰ ਲਿਆ ਤੇ ਪੁਲਿਸ ਹਵਾਲੇ ਕਰ ਦਿੱਤਾ।

 

 

PHOTOPHOTO

 ਸੇਵਾਦਾਰ ਅਮਰੀਕ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਰਾਤੀਂ 11ਵਜੇ ਦੀ ਘਟਨਾ ਹੈ। ਇਕ ਅਣਪਛਾਤਾ ਵਿਅਕਤੀ ਆਇਆ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਇਆ। ਉਸ ਕੋਲ ਲੈਟਰ ਸੀ। ਅਸੀਂ ਉਸ ਨੂੰ ਰੋਕਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਨਹੀਂ ਰੁਕਿਆ। ਜਿਸ ਤੋਂ ਬਾਅਦ ਅਸੀਂ ਪੁਲਿਸ ਨੂੰ ਸੂਚਨਾ ਦੇ ਦਿੱਤੀ। ਪੁਲਿਸ ਉਸ ਨੂੰ ਫੜ੍ਹ ਤੇ ਨਾਲ ਲੈ ਗਈ। ਪਰ ਬਾਅਦ ਵਿਚ ਪੁਲਿਸ ਨੇ ਉਸਨੂੰ ਛੱਡ ਦਿੱਤਾ।

ਦੁਬਾਰਾ ਫਿਰ ਉਹ ਵਿਅਕਤੀ 2 ਵਜੇ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ। ਸੇਵਾਦਾਰਾਂ ਦੇ ਡਾਗਾਂ ਮਾਰੀਆਂ। ਉਹ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਮਕਸਦ ਨਾਲ ਆਇਆ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement