ਚੋਣਾਂ 'ਚ ਮਿਲੀ ਇਤਿਹਾਸਕ ਜਿੱਤ ਤੋਂ ਬਾਅਦ ਦਰਬਾਰ ਸਾਹਿਬ ਨਤਮਸਤਕ ਹੋਏ ਭਗਵੰਤ ਮਾਨ ਤੇ ਕੇਜਰੀਵਾਲ 
Published : Mar 13, 2022, 12:35 pm IST
Updated : Mar 13, 2022, 12:35 pm IST
SHARE ARTICLE
Bhagwant Mann and Kejriwal pay homage at Golden Temple after historic victory in elections
Bhagwant Mann and Kejriwal pay homage at Golden Temple after historic victory in elections

ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਉਪੰਰਤ ਆਮ ਆਦਮੀ ਪਾਰਟੀ ਵੱਲੋਂ ਵੱਡਾ ਮੈਗਾ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।

 

ਅੰਮ੍ਰਿਤਸਰ - ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ’ਚ ਮਿਲੀ ਇਤਿਹਾਸਕ ਜਿੱਤ ਤੋਂ ਬਾਅਦ ਅੱਜ ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ 92 ਵਿਧਾਇਕ ਵੀ ਮੌਜੂਦ ਸਨ। ਦੱਸ ਦਈਏ ਕਿ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਉਪੰਰਤ ਆਮ ਆਦਮੀ ਪਾਰਟੀ ਵੱਲੋਂ ਵੱਡਾ ਮੈਗਾ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।

ਇਸ ਰੋਡ ਸ਼ੋਅ ਦੌਰਾਨ ‘ਆਪ’ ਦੀ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ ਜਾਵੇਗਾ। ਮੈਗਾ ਰੋਡ ਸ਼ੋਅ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਤਿਆਰੀਆਂ ਵੀ ਜ਼ੋਰਾਂ-ਸੋਰਾਂ ਨਾਲ ਕੀਤੀਆਂ ਗਈਆਂ ਹਨ। ਇਹ ਰੋਡ ਸ਼ੋਅ ਕਚਹਿਰੀ ਚੌਂਕ ਤੋਂ ਸ਼ੁਰੂ ਹੋਵੇਗਾ ਅਤੇ ਨਾਵਲਟੀ ਚੌਂਕ ਖ਼ਤਮ ਹੋਵੇਗਾ। ਰੋਡ ਸ਼ੋਅ ’ਚ ਲੋਕ ਪੈਦਲ ਹੀ ਹਿੱਸਾ ਲੈਣਗੇ। ਸਾਰਿਆਂ ਨੂੰ ਆਪਣੀਆਂ ਗੱਡੀਆਂ ਡੀ ਬਲਾਕ ਦੀ ਪਾਰਕਿੰਗ ’ਚ ਪਾਰਕ ਕਰਨ ਲਈ ਕਿਹਾ ਗਿਆ ਹੈ। ਰੋਡ ਸ਼ੋਅ ਦੇ ਰਸਤੇ ਨੂੰ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਹੋਰਡਿੰਗਸ ਅਤੇ ਕੱਟ ਆਊਟ ਨਾਲ ਸਜਾਇਆ ਗਿਆ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement