
ਪੁਲਿਸ ਨੇ ਟਰੈਕਟਰ ਟਰਾਲੀ ਕਬਜ਼ੇ ਵਿੱਚ ਲੈ ਕਾਰਵਾਈ ਕੀਤੀ ਸ਼ੁਰੂ
ਫਿਰੋਜ਼ਪੁਰ : ਫਿਰੋਜ਼ਪੁਰ ਵਿਚ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ 21 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟਰੈਕਟਰ ਟਰਾਲੀ ਦੀ ਫੇਟ ਲੱਗਣ ਕਾਰਨ ਇਹ ਮੰਦਭਾਗੀ ਘਟਨਾ ਵਾਪਰੀ, ਜਿਸ ਨੇ ਮਾਪਿਆਂ ਤੋਂ ਉਨ੍ਹਾਂ ਦਾ ਜਵਾਨ ਪੁੱਤ ਖੋਹ ਲਿਆ।
ਇਹ ਖ਼ਬਰ ਵੀ ਪੜ੍ਹੋ : ਪਤੀ ਨੇ ਆਪਣੇ ਸਰੀਰ 'ਤੇ ਬਣਵਾਇਆ ਪਤਨੀ ਦਾ ਟੈਟੂ, ਆਪਣਾ ਹੀ ਚਿਹਰਾ ਦੇਖ ਕੇ ਔਰਤ ਨੂੰ ਚੜ੍ਹਿਆ ਗੁੱਸਾ!
ਜਾਣਕਾਰੀ ਦਿੰਦਿਆਂ ਪਰਿਵਾਰਕ ਮੈਬਰਾਂ ਨੇ ਦੱਸਿਆ ਮ੍ਰਿਤਕ ਨੌਜਵਾਨ ਵਿਜੇ ਉਮਰ ਕਰੀਬ 21 ਸਾਲ ਸੀ। ਉਹ ਛਾਉਣੀ ਤੋਂ ਵਾਪਿਸ ਘਰ ਆ ਰਿਹਾ ਸੀ ਕਿ ਰਸਤੇ ਵਿੱਚ ਸੰਗਲਾਂ ਵਾਲੇ ਚੌਂਕ ਵਿੱਚ ਉਸਦੇ ਮੋਟਰਸਾਈਕਲ ਨੂੰ ਇੱਕ ਟਰੈਕਟਰ ਟਰਾਲੀ ਨੇ ਫੇਟ ਮਾਰ ਦਿੱਤੀ ਜਿਸ ਵਿੱਚ ਉਸ ਦੀ ਮੌਤ ਹੋ ਗਈ ਹੈ। ਪਰਿਵਾਰਕ ਮੈਬਰਾਂ ਵੱਲੋਂ ਆਰੋਪ ਲਗਾਏ ਜਾ ਰਹੇ ਹਨ ਕਿ ਇਹ ਹਾਦਸਾ ਟਰੈਕਟਰ ਟਰਾਲੀ ਵਾਲੇ ਦੀ ਅਣਗਹਿਲੀ ਕਾਰਨ ਵਾਪਰਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਟਰੈਕਟਰ ਟਰਾਲੀ ਚਾਲਕ ’ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।
ਇਹ ਖ਼ਬਰ ਵੀ ਪੜ੍ਹੋ : ਨਾਕਾ ਤੋੜ ਕੇ ਸਰਪੰਚ ਹੋਇਆ ਫਰਾਰ, 4 ਸਾਥੀ ਪੁਲਿਸ ਨੇ ਪਿਸਟਲ ਤੇ ਜ਼ਿੰਦਾ ਰੌਂਦ ਸਮੇਤ ਕੀਤੇ ਕਾਬੂ
ਦੂਸਰੇ ਪਾਸੇ ਜਦੋਂ ਇਸ ਘਟਨਾ ਨੂੰ ਲੈਕੇ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਏ ਐਸ ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਟਰੈਕਟਰ ਟਰਾਲੀ ਕਬਜ਼ੇ ਵਿੱਚ ਲੈ ਕੇ ਟਰੈਕਟਰ ਚਾਲਕ ਨੂੰ ਵੀ ਕਾਬੂ ਕਰ ਲਿਆ ਹੈ। ਮ੍ਰਿਚਤ ਜੇ ਪਰਿਵਾਰਕ ਮੈਬਰਾਂ ਦੇ ਬਿਆਨਾਂ ’ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਬਟਾਲਾ ’ਚ ਮਾਮੂਲੀ ਬਹਿਸ ਨੂੰ ਲੈ ਕੇ ਚੱਲੀਆਂ ਗੋਲੀਆਂ : ਸਿਰ ਵਿਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ