ਜੇਕਰ ਆਪਣੇ ਬੱਚਿਆਂ ਦੀ ਤਕਦੀਰ ਬਦਲਣੀ ਹੈ ਤਾਂ EVM ਦਾ ਬਟਨ ਬਦਲੋ - ਮੁੱਖ ਮੰਤਰੀ ਭਗਵੰਤ ਮਾਨ
Published : Mar 13, 2023, 7:33 pm IST
Updated : Mar 13, 2023, 7:33 pm IST
SHARE ARTICLE
CM Bhagwant Singh Mann, Arvind Kejriwal
CM Bhagwant Singh Mann, Arvind Kejriwal

ਰਾਜਸਥਾਨ ਦੇ ਲੋਕ ਵੀ ਝਾੜੂ ਦਾ ਬਟਨ ਦਬਾਉਣ ਲਈ ਤਿਆਰ - ਭਗਵੰਤ ਮਾਨ

 

 ਚੰਡੀਗੜ੍ਹ -  ਰਾਜਸਥਾਨ 'ਚ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜਸਥਾਨ 'ਚ ਭਾਜਪਾ ਅਤੇ ਕਾਂਗਰਸ ਨੇ ਮਿਲ ਕੇ ਲੋਕਾਂ ਨੂੰ ਲੁੱਟਿਆ ਅਤੇ ਰਲ ਕੇ ਰਾਜ ਕੀਤਾ। ਮਾਨ ਨੇ ਕਿਹਾ ਕਿ ਰਾਜਸਥਾਨ ਦੇ ਲੋਕ ਦੋਵੇਂ ਪਾਰਟੀਆਂ ਤੋਂ ਤੰਗ ਆ ਚੁੱਕੇ ਹਨ। ਹੁਣ ਰਾਜਸਥਾਨ ਦੇ ਲੋਕ ਵੀ ਦਿੱਲੀ ਅਤੇ ਪੰਜਾਬ ਵਾਂਗ ਹੂੰਝਾ ਫੇਰਨ ਲਈ ਤਿਆਰ ਹਨ। ਹੁਣ ਤੀਜਾ ਵਿਕਲਪ ਰਾਜਸਥਾਨ ਵਿੱਚ ਵੀ ਆ ਗਿਆ ਹੈ। ਕਾਂਗਰਸ ਅਤੇ ਭਾਜਪਾ ਦਾ ਸਫ਼ਾਇਆ ਕਰਨ ਲਈ ਰੱਬ ਨੇ ਝਾੜੂ ਭੇਜਿਆ ਹੈ। ਅਸੀਂ ਆਪਣੇ ਝਾੜੂ ਨਾਲ ਭਾਜਪਾ ਅਤੇ ਕਾਂਗਰਸ ਵੱਲੋਂ ਫੈਲਾਈ ਗੰਦਗੀ ਨੂੰ ਸਾਫ਼ ਕਰਾਂਗੇ।

 ਮਾਨ ਨੇ ਰਾਜਸਥਾਨ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਰਿਵਾਇਤੀ ਪਾਰਟੀਆਂ ਨੇ ਤੁਹਾਡਾ ਅਤੇ ਤੁਹਾਡੇ ਬੱਚਿਆਂ ਦਾ ਭਵਿੱਖ ਖਰਾਬ ਕੀਤਾ ਹੈ।  ਆਪਣੇ ਬੱਚਿਆਂ ਦਾ ਭਵਿੱਖ ਅਤੇ ਕਿਸਮਤ ਬਦਲਣ ਲਈ ਸਾਨੂੰ ਈਵੀਐਮ ਦਾ ਬਟਨ ਬਦਲ ਕੇ ਝਾੜੂ ਨੂੰ ਵੋਟ ਪਾਉਣੀ ਪਵੇਗੀ।

 ਉਨ੍ਹਾਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਬਣੀ ਸੀ ਤਾਂ ਕਾਂਗਰਸ-ਭਾਜਪਾ ਵਾਲੇ ਕੇਜਰੀਵਾਲ ਨੂੰ ਗਾਲ੍ਹਾਂ ਕੱਢਦੇ ਸਨ। ਕਹਿੰਦੇ ਸਨ ਚੁਣ ਕੇ ਆਉਣਾ। ਹੁਣ ਜਦੋਂ ਅਸੀਂ ਚੁਣ ਕੇ ਆਏ ਹਾਂ ਤਾਂ ਕਾਂਗਰਸ-ਭਾਜਪਾ ਸੜਕਾਂ 'ਤੇ ਆ ਗਏ ਹਨ। ਮਾਨ ਨੇ ਭਾਜਪਾ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਲਈ ਸਿਰਫ਼ ਦੋ ਸੀਟਾਂ ਹੀ ਬਚੀਆਂ ਹਨ। ਉਨ੍ਹਾਂ ਦੇ ਵਿਧਾਇਕ ਹੁਣ ਸਕੂਟਰਾਂ 'ਤੇ ਵੀ ਵਿਧਾਨ ਸਭਾ ਆ ਸਕਦੇ ਹਨ।

 ਮਾਨ ਨੇ ਕਿਹਾ ਕਿ ਭਾਜਪਾ ਨੇ ਕੇਂਦਰ ਵਿੱਚ ਆਪਣੀ ਸਰਕਾਰ ਬਣਾਉਣ ਲਈ ਲੋਕਾਂ ਨਾਲ ਝੂਠ ਬੋਲਿਆ, ਦੋ ਕਰੋੜ ਨੌਕਰੀਆਂ ਦਾ ਝੂਠ ਬੋਲ ਕੇ ਨੌਜਵਾਨਾਂ ਤੋਂ ਵੋਟਾਂ ਹਥਿਆ ਲਈਆਂ।  ਜਦੋਂ ਸਰਕਾਰ ਬਣੀ ਤਾਂ ਇਨ੍ਹਾਂ ਲੋਕਾਂ ਨੇ ਇਕ-ਇਕ ਕਰਕੇ ਸਾਰੀਆਂ ਸਰਕਾਰੀ ਕੰਪਨੀਆਂ ਵੇਚਣੀਆਂ ਸ਼ੁਰੂ ਕਰ ਦਿੱਤੀਆਂ।  ਭਾਜਪਾ ਨੇ ਦੇਸ਼ ਦੀ ਜਨਤਾ ਨਾਲ ਮਹਿੰਗਾਈ, ਰੁਜ਼ਗਾਰ ਅਤੇ ਭ੍ਰਿਸ਼ਟਾਚਾਰ ਦੇ ਝੂਠੇ ਵਾਅਦੇ ਹੀ ਕੀਤੇ।  ਹੁਣ ਦੇਸ਼ ਦੀ ਜਨਤਾ ਭਾਜਪਾ ਨੂੰ ਇਸ ਦੇ ਝੂਠੇ ਵਾਅਦਿਆਂ ਲਈ ਸਬਕ ਸਿਖਾਏਗੀ।

ਮਾਨ ਨੇ ਕਿਹਾ ਕਿ ਭਾਜਪਾ ਦੇ ਡਬਲ ਇੰਜਣ ਕਾਰਨ ਦੋਹਰਾ ਭ੍ਰਿਸ਼ਟਾਚਾਰ ਹੋ ਰਿਹਾ ਹੈ। ਜਿਸ ਕਾਰਨ ਉਨ੍ਹਾਂ ਦਾ ਡਬਲ ਇੰਜਣ ਬੰਦ ਕਰਨਾ ਪਵੇਗਾ। ਇਹ ਲੋਕ ਤੁਹਾਡੇ ਬੱਚਿਆਂ ਦਾ ਭਵਿੱਖ ਵੇਚ ਦੇਣਗੇ। ਹੁਣ ਹਰ ਘਰ ਵਿੱਚ ਝਾੜੂ ਤੇ ਕੇਜਰੀਵਾਲ ਦੀ ਗੱਲ ਹੋਣੀ ਚਾਹੀਦੀ ਹੈ। ਝਾੜੂ ਦਾ ਬਟਨ ਤੁਹਾਡੇ ਬੱਚਿਆਂ ਦੀ ਕਿਸਮਤ ਬਦਲ ਦੇਵੇਗਾ।

 

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement