ਖ਼ਬਰਾਂ |

ਤਾਜ਼ਾ |

ਮੋਗਾ : ਦਿੱਲੀ ਏਅਰਪੋਰਟ ਤੋਂ ਆ ਰਹੇ NRI ਪਰਿਵਾਰ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ, ਗਹਿਣੇ, ਨਕਦੀ ਤੇ ਮੋਬਾਇਲ ਫੋਨ ਲੁੱਟ ਕੇ ਹੋਏ ਫਰਾਰ
Published : Mar 13, 2023, 12:34 pm IST
Updated : Mar 13, 2023, 1:24 pm IST
SHARE ARTICLE
photo
photo

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

 

ਮੋਗਾ : ਪੰਜਾਬ ਵਿਚ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਮੋਗਾ ਦੇ ਨਿਹਾਲ ਸਿੰਘ ਵਾਲਾ ਤੋਂ ਆਇਆ ਹੈ, ਜਿੱਥੇ ਦੇਰ ਰਾਤ ਇਕ ਐਨਆਰਆਈ ਪਰਿਵਾਰ ਕੈਨੇਡਾ ਤੋ ਆਇਆ ਸੀ। ਦਿੱਲੀ ਏਅਰਪੋਰਟ ਤੋਂ ਉਨ੍ਹਾਂ ਨੇ ਟੈਕਸੀ ਬੁਕ ਕੀਤੀ ਤੇ ਪੰਜਾਬ ਲਈ ਰਵਾਨਾ ਹੋ ਗਏ। ਜਦੋਂ ਉਹ ਪਿੰਡ ਬੱਧਨੀ ਕਲਾਂ ਵਿਖੇ ਪਹੁੰਚੇ ਤਾਂ 8 ਲੁਟੇਰਿਆਂ ਨੇ ਸਾਜਿਸ਼ ਤਹਿਤ ਸੜਕ ਉੱਤੇ ਪੱਥਰ ਰੱਖ ਕੇ ਇਨੋਵਾ ਗੱਡੀ ’ਚ ਸਵਾਰ ਐਨਆਰਆਈ ਪਰਿਵਾਰ ਨੂੰ ਰੋਕ ਲਿਆ। ਇਸ ਤੋਂ ਬਾਅਦ ਪਿੱਛਾ ਕਰ ਰਹੇ ਲੁਟੇਰਿਆਂ ਨੇ ਇਨੋਵਾ ਗੱਡੀ ਅੱਗੇ ਆਪਣੀ ਫਾਰਚੂਨਰ ਗੱਡੀ ਲਗਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਪਤੀ ਨੇ ਆਪਣੇ ਸਰੀਰ 'ਤੇ ਬਣਵਾਇਆ ਪਤਨੀ ਦਾ ਟੈਟੂ, ਆਪਣਾ ਹੀ ਚਿਹਰਾ ਦੇਖ ਕੇ ਔਰਤ ਨੂੰ ਚੜ੍ਹਿਆ ਗੁੱਸਾ! 

ਲੁਟੇਰਿਆਂ ਨੇ ਟੈਕਸੀ ਡਰਾਇਵਰ ਤੇ ਐਨਆਰਆਈ ਬਜ਼ੁਰਗ ਔਰਤ ਦੀ ਕੁੱਟਮਾਰ ਕੀਤੀ ਤੇ ਉਸ ਕੋਲੋਂ ਮੋਬਾਇਲ ਫ਼ੋਨ, ਨਕਦੀ ਤੇ ਗਹਿਣੇ ਲੁੱਟ ਕੇ ਫਰਾਰ ਹੋ ਗਏ। ਇਹ ਘਟਨਾ ਦੇਰ ਰਾਤ 11.30 ਵਜੇ ਵਾਪਰੀ। ਪੀੜਤਾਂ ਨੇ ਪੁਲਿਸ ਕੋਲ ਇਸ ਸਬੰਧੀ ਮਾਮਲਾ ਦਰਜ ਕਰਵਾਇਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ : ਨਾਕਾ ਤੋੜ ਕੇ ਸਰਪੰਚ ਹੋਇਆ ਫਰਾਰ, 4 ਸਾਥੀ ਪੁਲਿਸ ਨੇ ਪਿਸਟਲ ਤੇ ਜ਼ਿੰਦਾ ਰੌਂਦ ਸਮੇਤ ਕੀਤੇ ਕਾਬੂ 

Tags: moga, nri, thief, police

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement