ਸਕੂਲ ਸਿੱਖਿਆ ਮੰਤਰੀ ਵੱਲੋਂ PSTET ਮਾਮਲੇ ਵਿਚ ਜਾਂਚ ਦੇ ਹੁਕਮ
Published : Mar 13, 2023, 8:27 pm IST
Updated : Mar 13, 2023, 8:27 pm IST
SHARE ARTICLE
Harjot Bains
Harjot Bains

ਇਸ ਮਾਮਲੇ ਵਿੱਚ ਹੋਈ ਅਣਗਹਿਲੀ ਦੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ਼ ਅਪਰਾਧਕ ਮਾਮਲਾ ਦਰਜ ਕੀਤਾ ਜਾਵੇ।

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ (ਪੀਐਸਟੀਈਟੀ) ਵਿੱਚ ਹੋਈ ਲਾਹਪਰਵਾਹੀ ਦੇ ਮਾਮਲੇ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ। ਉਹਨਾਂ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੱਲ੍ਹ ਹੋਏ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ ਦੇ ਪੇਪਰ ਦੌਰਾਨ ਵੱਡੇ ਪੱਧਰ ‘ਤੇ ਪ੍ਰਸ਼ਨ ਪੱਤਰ ਵਿੱਚ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਉਹਨਾਂ ਇਸ ਮਾਮਲੇ ਦੀ ਜਾਂਚ ਪ੍ਰਮੁੱਖ ਸਕੱਤਰ ਪੱਧਰ ਦੇ ਅਧਿਕਾਰੀ ਤੋਂ ਕਰਵਾਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਹੋਈ ਅਣਗਹਿਲੀ ਦੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ਼ ਅਪਰਾਧਕ ਮਾਮਲਾ ਦਰਜ ਕੀਤਾ ਜਾਵੇ।

ਇਸ ਦੇ ਨਾਲ ਹੀ ਬੈਂਸ ਨੇ ਪੇਪਰ ਲੈਣ ਵਾਲੀ ਥਰਡ ਪਾਰਟੀ ਏਜੰਸੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਤੋਂ ਕੋਈ ਫੀਸ ਲਏ ਬਗੈਰ ਇਹ ਪੇਪਰ ਜਲਦ ਲਵੇ। ਉਹਨਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਥਰਡ ਪਾਰਟੀ ਨਾਲ ਪੇਪਰ ਲੈਣ ਸਬੰਧੀ ਕੀਤੇ ਜਾਣ ਵਾਲੇ ਇਕਰਾਰਨਾਮੇ ਵਿੱਚ ਇਹ ਮੱਦ ਵੀ ਸ਼ਾਮਲ ਕਰਨ ਕਿ ਜੇਕਰ ਪੇਪਰ ਆਯੋਜਨ ਕਰਨ ਵਾਲੀ ਸੰਸਥਾ ਵੱਲੋਂ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਹ ਵਿਦਿਆਰਥੀਆਂ ਨੂੰ ਇਸ ਦਾ ਮੁਆਵਜਾ ਵੀ ਦੇਣਗੇ।

SHARE ARTICLE

ਏਜੰਸੀ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement