ਡੀਐਸਪੀ ਲਲਿਤ ਕੁਮਾਰ ਨੇ ਘਟਨਾ ਬਾਰੇ ਦਸਦਿਆਂ ਕਿਹਾ ਕਿ ਪੁਲਿਸ ਵਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ ਤੇ ਜਾਂਚ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਬਟਾਲਾ : ਨਿਊ ਹਰਨਾਮ ਨਗਰ ਇਲਾਕੇ ‘ਚ ਦੇਰ ਰਾਤ ਮਾਹੌਲ ਉਦੋਂ ਦਹਿਸ਼ਤ ਭਰਿਆ ਬਣ ਗਿਆ, ਜਦੋਂ ਫ਼ਾਇਰਿੰਗ ਦੀ ਵਾਰਦਾਤ ਸਾਹਮਣੇ ਆਈ। ਦਸਿਆ ਜਾ ਰਿਹਾ ਹੈ ਕਿ ਮਾਮੂਲੀ ਬਹਿਸ ਦੇ ਚਲਦੇ ਸਾਬਕਾ ਐਮਸੀ ਦੇ ਬੇਟੇ ਨੇ ਅਪਣੀ ਰਿਵਾਲਵਰ ਨਾਲ ਮੁਹੱਲੇ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਸਿਰ ’ਚ ਮਾਰੀਆਂ ਗੋਲੀਆਂ, ਉਥੇ ਹੀ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਗੋਲੀਆਂ ਲੱਗਣ ਨਾਲ ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੋਂ ਹਾਲਤ ਗੰਭੀਰ ਹੋਣ ਕਾਰਨ ਡਿਊਟੀ ਮੈਡੀਕਲ ਅਫ਼ਸਰ ਨੇ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿਤਾ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਉਧਰ ਬਟਾਲਾ ਪੁਲਿਸ ਵਲੋਂ ਵੀ ਮੌਕੇ ’ਤੇ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿਤੀ ਗਈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਲਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਪਤੀ ਨੇ ਆਪਣੇ ਸਰੀਰ 'ਤੇ ਬਣਵਾਇਆ ਪਤਨੀ ਦਾ ਟੈਟੂ, ਆਪਣਾ ਹੀ ਚਿਹਰਾ ਦੇਖ ਕੇ ਔਰਤ ਨੂੰ ਚੜ੍ਹਿਆ ਗੁੱਸਾ!
ਘਟਨਾ ਦੇ ਚਸ਼ਮਦੀਦ ਪਰਗਟ ਸਿੰਘ ਨੇ ਦਸਿਆ ਕਿ ਤੀਰਥ ਰਾਮ ਨਾਂ ਦੇ ਨੌਜਵਾਨ ਅਤੇ ਸਾਬਕਾ ਐਮਸੀ ਦੇ ਬੇਟੇ ਦਰਮਿਆਨ ਲੱਬੂ ਨਾਲ ਮਾਮੂਲੀ ਬਹਿਸ ਤੋਂ ਬਾਅਦ ਲੱਬੂ ਨੇ ਅਪਣੀ ਰਿਵਾਲਵਰ ਨਾਲ ਤੀਰਥ ’ਤੇ ਗੋਲੀਆਂ ਚਲਾ ਦਿਤੀਆਂ ਅਤੇ ਤਿੰਨ ਫਾਇਰ ਕੀਤੇ ਗਏ। ਕੁੱਝ ਫਾਇਰ ਤੀਰਥ ਦੇ ਸਿਰ ’ਚ ਲੱਗੇ। ਗੋਲੀਆਂ ਚਲਾਉਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ : ਮੋਗਾ : ਦਿੱਲੀ ਏਅਰਪੋਰਟ ਤੋਂ ਆ ਰਹੇ NRI ਪਰਿਵਾਰ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ, ਗਹਿਣੇ, ਨਕਦੀ ਤੇ ਮੋਬਾਇਲ ਫੋਨ ਲੁੱਟ ਕੇ ਹੋਏ ਫਰਾਰ
ਤੀਰਥ ਰਾਮ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ, ਉਥੇ ਹੀ ਸਿਵਲ ਹਸਪਤਾਲ ਬਟਾਲਾ ਦੇ ਡਾ. ਸੰਜੀਵ ਨੇ ਦੱਸਿਆ ਕਿ ਤੀਰਥ ਕੁਮਾਰ (45) ਗੋਲੀ ਲੱਗਣ ਨਾਲ ਗੰਭੀਰ ਰੂਪ ’ਚ ਜ਼ਖ਼ਮੀ ਹਾਲਤ ’ਚ ਉਨ੍ਹਾਂ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ ਪਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫ਼ਰ ਕੀਤਾ ਗਿਆ, ਉਥੇ ਹੀ ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਜ਼ਿਲ੍ਹਾ ਬਟਾਲਾ ਦੇ ਡੀਐਸਪੀ ਸਿਟੀ ਲਲਿਤ ਕੁਮਾਰ ਮੌਕੇ ’ਤੇ ਪੁਲਿਸ ਥਾਣਾ ਸਿਵਲ ਲਾਈਨ ਦੀ ਪੁਲਿਸ ਪਾਰਟੀ ਨਾਲ ਜਾਂਚ ਲਈ ਪਹੁੰਚੇ। ਡੀਐਸਪੀ ਲਲਿਤ ਕੁਮਾਰ ਨੇ ਘਟਨਾ ਬਾਰੇ ਦਸਦਿਆਂ ਕਿਹਾ ਕਿ ਪੁਲਿਸ ਵਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ ਤੇ ਜਾਂਚ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।