ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਵਿਜੀਲੈਂਸ ਵੱਲੋਂ ਛਾਪੇਮਾਰੀ

By : KOMALJEET

Published : Mar 13, 2023, 2:20 pm IST
Updated : Mar 13, 2023, 2:22 pm IST
SHARE ARTICLE
Kuldeep Singh Vaid (file photo)
Kuldeep Singh Vaid (file photo)

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਹੋ ਰਹੀ ਜਾਂਚ-ਪੜਤਾਲ 


ਲੁਧਿਆਣਾ : ਸਾਬਕਾ ਕਾਂਗਰਸੀ ਵਿਧਾਇਕ ਅਤੇ ਵੇਰ ਹਾਊਸ ਦੇ ਸਾਬਕਾ ਚੇਅਰਮੈਨ ਕੁਲਦੀਪ ਸਿੰਘ ਵੈਦ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਕਾਰਵਾਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾ ਰਹੀ ਹੈ। ਬਿਊਰੋ ਟੀਮ ਵੱਲੋਂ ਸਰਾਭਾ ਨਗਰ ਵਿਚ ਛਾਪੇਮਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਭਾਗ ਵਜੋਂ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। 

ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਬੈਂਕ ਅਤੇ ਹੋਰ ਜਾਇਦਾਦ ਨਾਲ ਸਬੰਧਿਤ ਦਸਤਾਵੇਜ਼ ਖੰਘਾਲੇ ਜਾ ਰਹੇ ਹਨ। ਕੁਲਦੀਪ ਸਿੰਘ ਵੈਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਮੰਨੇ ਜਾਂਦੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਾਫੀ ਦਿਨਾਂ ਤੋਂ ਕੁਲਦੀਪ ਸਿੰਘ ਵੈਦ 'ਤੇ ਵਿਜੀਲੈਂਸ ਵੱਲੋਂ ਨਜ਼ਰ ਰੱਖੀ ਜਾ ਰਹੀ ਸੀ। ਇਸ ਦੇ ਚਲਦੇ ਹੀ ਅੱਜ ਵਿਜੀਲੈਂਸ ਦੀਆਂ ਟੀਮਾਂ ਉਹ ਦੇ ਘਰ ਪਹੁੰਚੀਆਂ ਹਨ ਅਤੇ ਰਿਕਾਰਡ ਖੰਘਾਲੇ ਜਾ ਰਹੇ ਹਨ।

ਇਹ ਵੀ ਪੜ੍ਹੋ: ਨਸ਼ਾ ਤਸਕਰੀ ਮਾਮਲੇ 'ਚ ਸਜ਼ਾ ਕੱਟ ਰਹੇ ਜਗਦੀਸ਼ ਭੋਲਾ ਨੂੰ ਮਿਲੀ ਇੱਕ ਦਿਨ ਦੀ ਜ਼ਮਾਨਤ 

ਵਿਜੀਲੈਂਸ ਦੇ ਐਸਐਸਪੀ ਰਵਿੰਦਰਪਾਲ ਸਿੰਘ ਸਿੱਧੂ ਦੁਆਰਾ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਭਾਗ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਅਧਿਕਾਰੀ ਅਨੁਸਾਰ ਕੁਲਦੀਪ ਸਿੰਘ ਵੈਦ ਪਹਿਲਾਂ ਤੋਂ ਹੀ ਵਿਜੀਲੈਂਸ ਦੀ ਰਾਡਾਰ 'ਤੇ ਸਨ ਅਤੇ ਅੱਜ ਚੰਡੀਗੜ੍ਹ ਤੋਂ ਤਕਨੀਕੀ ਟੀਮਾਂ ਉਨ੍ਹਾਂ ਦੇ ਘਰ ਪਹੁੰਚੀਆਂ ਹਨ। ਉਨ੍ਹਾਂ ਦੱਸਿਆ ਕਿ ਵੈਦ ਦੇ ਦਫ਼ਤਰ ਅਤੇ ਘਰ ਵਿਚ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਇਸ ਤੋਂ ਪਹਿਲਾਂ ਵੀ ਕਈ ਕਾਂਗਰਸੀ ਆਗੂ ਜਾਂਚ ਦੇ ਘੇਰੇ ਵਿਚ ਆ ਚੁੱਕੇ ਹਨ। ਇਨ੍ਹਾਂ ਵਿਚੋਂ ਕਈਆਂ ਨੂੰ ਹਿਰਾਸਤ ਵਿਚ ਲਿਆ ਜਾ ਚੁੱਕਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਜਾਰੀ ਕੀਤੇ ਲੁਕ ਆਊਟ ਨੋਟਿਸ ਮਗਰੋਂ ਉਨ੍ਹਾਂ ਹੱਥ ਵੱਡੇ ਸੁਰਾਗ ਲੱਗੇ ਹਨ। ਇਸੇ ਦੇ ਚਲਦੇ ਹੀ ਅੱਜ ਕਾਂਗਰਸੀ ਆਗੂ ਕੁਲਦੀਪ ਸਿੰਘ ਵੈਦ ਵੀ ਜਾਚ ਦੇ ਘੇਰੇ ਵਿਚ ਆ ਗਏ ਹਨ।

ਸਾਬਕਾ ਕਾਂਗਰਸ ਵਿਧਾਇਕ ਕੁਲਦੀਪ ਵੈਦ ਘਰ ਪਹੁੰਚ ਗਈਆਂ ਵਿਜੀਲੈਂਸ ਟੀਮਾਂ, ਛਾਣ ਮਾਰਿਆ ਘਰ ਦਾ ਚੱਪਾ-ਚੱਪਾ, ਦੇਖੋ ਲਾਈਵ ਤਸਵੀਰਾਂ


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement