ਮਾਤਮ ’ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ : ਵਿਆਹ ਤੋਂ ਇਕ ਦਿਨ ਪਹਿਲਾਂ ਨੌਜਵਾਨ ਦੀ ਅਚਾਨਕ ਹੋਈ ਮੌਤ
Published : Mar 13, 2023, 6:00 pm IST
Updated : Mar 13, 2023, 6:12 pm IST
SHARE ARTICLE
photo
photo

ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਫ਼ੈਲ ਗਈ

 

ਬਖਤਗੜ੍ਹ : ਬਰਨਾਲਾ ਜ਼ਿਲ੍ਹੇ ਦੇ ਪਿੰਡ ਬਖਤਗੜ੍ਹ ਵਿਖੇ ਵਿਆਹ ਵਾਲੇ ਘਰ ਦੀਆਂ ਖੁਸ਼ੀਆਂ ਉਸ ਵੇਲੇ ਗ਼ਮੀ ਵਿੱਚ ਬਦਲ ਗਈਆਂ­ ਜਦੋਂ ਵਿਆਹ ਵਾਲੇ ਨੌਜਵਾਨ ਦੀ ਅਚਾਨਕ ਦੁੱਖਦਾਈ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ :ਪਤੀ ਨੇ ਆਪਣੇ ਸਰੀਰ 'ਤੇ ਬਣਵਾਇਆ ਪਤਨੀ ਦਾ ਟੈਟੂ, ਆਪਣਾ ਹੀ ਚਿਹਰਾ ਦੇਖ ਕੇ ਔਰਤ ਨੂੰ ਚੜ੍ਹਿਆ ਗੁੱਸਾ! 

ਜਾਣਕਾਰੀ ਅਨੁਸਾਰ ਪਿੰਡ ਬਖਤਗੜ੍ਹ ਦਾ ਨੌਜਵਾਨ ਪੂਰਨਦੀਪ ਸਿੰਘ (32) ਪੁੱਤਰ ਭੋਲਾ ਸਿੰਘ ਦਾ ਵਿਆਹ ਰੱਖਿਆ ਹੋਇਆ ਸੀ ਅਤੇ ਘਰ ਜਾਗੋ ਦਾ ਸਮਾਗਮ ਸੀ। ਅਗਲੇ ਦਿਨ ਹੀ ਉਸਦੀ ਜੰਞ ਚੜ੍ਹਨੀ ਸੀ। ਪੂਰਨਦੀਪ ਕਿਸੇ ਕੰਮ ਲਈ ਆਪਣੇ ਪਿੰਡ ਤੋਂ ਪੱਖੋ ਕੈਂਚੀਆਂ ਵੱਲ ਆ ਰਿਹਾ ਸੀ ਤਾਂ ਪਿੰਡ ਮੱਲ੍ਹੀਆਂ ਨਜ਼ਦੀਕ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। 

ਇਹ ਖ਼ਬਰ ਵੀ ਪੜ੍ਹੋ : ਅਮਰੀਕਾ ਦੇ ਡਲਾਸ ਸ਼ਹਿਰ 'ਚ ਗੋਲੀਬਾਰੀ : 4 ਲੋਕਾਂ ਦੀ ਮੌਤ 

ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਫ਼ੈਲ ਗਈ।  ਉੱਥੇ ਪਰਿਵਾਰ ਦੀਆਂ ਖੁਸ਼ੀਆਂ ਮਾਤਮ ਵਿਚ ਤਬਦੀਲ ਹੋ ਗਈਆਂ ਅਤੇ ਵਿਆਹ ਵਾਲੇ ਘਰ ਸੱਥਰ ਵਿਛ ਗਏ। 

ਇਹ ਖ਼ਬਰ ਵੀ ਪੜ੍ਹੋ :ਦੁਖਦਾਇਕ ਖ਼ਬਰ : ਪਿਛਲੇ ਦਿਨ ਤੋਂ ਲਾਪਤਾ ਮਾਪਿਆਂ ਦੇ 4 ਸਾਲਾ ਪੁੱਤ ਦੀ ਪਾਣੀ ਦੀ ਡਿੱਗੀ ’ਚੋਂ ਮਿਲੀ ਲਾਸ਼

ਪੱਖੋ ਕੈਂਚੀਆਂ ਪੁਲਿਸ ਚੌਂਕੀ ਦੇ ਥਾਣੇਦਾਰ ਮੱਖਣ ਸ਼ਾਹ ਨੇ ਦੱਸਿਆ ਕਿ ਮ੍ਰਿਤਕ ਪੂਰਨਦੀਪ ਸਿੰਘ ਦੇ ਪਿਤਾ ਭੋਲਾ ਸਿੰਘ ਦੇ ਬਿਆਨ ’ਤੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement