Bathinda News : ਬਠਿੰਡਾ ’ਚ 3 ਲੁਟੇਰਿਆਂ ਨੇ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ 35 ਹਾਜ਼ਰ ਰੁਪਏ ਲੁੱਟੇ

By : BALJINDERK

Published : Mar 13, 2024, 5:51 pm IST
Updated : Mar 13, 2024, 5:51 pm IST
SHARE ARTICLE
Police arrested 3 miscreants
Police arrested 3 miscreants

Bathinda News : ਪੁਲਿਸ ਨੇ ਮੁਲਜ਼ਮਾਂ ਕੋਲੋਂ ਪਿਸਤੌਲ, ਜਿੰਦਾ ਕਾਰਤੂਸ ਅਤੇ ਏਟੀਐੱਮ ਕੱਟਣ ਵਾਲਾ ਗੈਸ ਕਟਰ ਬਰਾਮਦ ਕੀਤੇ

Bathinda News :  ਬਠਿੰਡਾ ਵਿਚ ਪਿੰਡ ਲਹਿਰਾ ਬੇਗਾ ਵਿੱਚ ਇੱਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਕੋਲੋਂ 35 ਹਜ਼ਾਰ ਰੁਪਏ ਦੀ ਨਕਦੀ ਤੇ ਏਟੀਐਮ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ 3 ਬਦਮਾਸ਼ਾਂ ਨੂੰ ਕਾਬੂ ਕੀਤਾ। ਮੁਲਜ਼ਮਾਂ ਕੋਲੋਂ ਪਿਸਤੌਲ, ਜਿੰਦਾ ਕਾਰਤੂਸ ਅਤੇ ਏਟੀਐਮ ਕੱਟਣ ਲਈ ਵਰਤਿਆ ਜਾਣ ਵਾਲਾ ਗੈਸ ਕਟਰ ਤੋਂ ਇਲਾਵਾ ਹੋਰ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।

ਇਹ ਵੀ ਪੜੋ:Fazilka News : ਫਾਜ਼ਿਲਕਾ ’ਚ ਭਾਰਤ-ਪਾਕਿ ਸਰਹੱਦ ’ਤੇ ਗੋਲ਼ੀਬਾਰੀ,ਘੁਸਪੈਠ ਕਰ ਰਿਹਾ ਸੀ ਡਰੋਨ  

ਮੁਲਜ਼ਮ ਦੇ ਵਿਰੁੱਧ ਥਾਣਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਰਿਮਾਂਡ ਦੌਰਾਨ ਖੁਲਾਸੇ ਹੋਣ ਦੀ ਉਮੀਦ ਹੈ। ਲਹਿਰਾ ਬੇਗਾ ਨੇੜੇ ਚਾਰ ਲੁਟੇਰਿਆਂ ਨੇ ਇੱਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਦੀ ਕੁੱਟਮਾਰ ਕਰਕੇ 35 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ। ਥਾਣਾ ਨਥਾਣਾ ਦੇ ਏਐੱਸਆਈ ਗੋਰਾ ਸਿੰਘ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦਾ ਕਾਰਜਕਾਰੀ ਬਲਜਿੰਦਰ ਸਿੰਘ ਵਾਸੀ ਪਿੰਡ ਭਾਗਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਕੰਪਨੀ ਦੇ ਪੈਸੇ ਇਕੱਤਰ ਕਰਕੇ ਵਾਪਸ ਆ ਰਿਹਾ ਹੈ।

ਇਹ ਵੀ ਪੜੋ:Lok Sabha Elections 2024: ਸਾਬਕਾ ਮੁੱਖ ਮੰਤਰੀ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਭਲਕੇ ਭਾਜਪਾ ’ਚ ਹੋਣਗੇ ਸ਼ਾਮਲ  


ਜਦੋਂ ਉਹ ਪਿੰਡ ਲਹਿਰਾ ਬੇਗਾ ਨੇੜੇ ਪੁੱਜਾ ਤਾਂ ਮੁਲਜ਼ਮ ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਗਗਨ ਸਿੰਘ ਵਾਸੀ ਪਿੰਡ ਬਾਠ ਨੇ ਉਸ ਦੀ ਕੁੱਟਮਾਰ ਕੀਤੀ ਅਤੇ 35 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਇਹ ਵੀ ਪੜੋ:Muktsar fire News : ਸ੍ਰੀ ਮੁਕਤਸਰ ਸਾਹਿਬ ’ਚ ਕਾਰ ਡੀਲਰ ’ਤੇ ਚੱਲੀਆਂ ਗੋਲ਼ੀਆਂ 

ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਮੁਲਜ਼ਮਾਂ ਨੇ ਪਿੰਡ ਸੇਮਾ ਦੇ ਐਕਸਿਸ ਬੈਂਕ ਦੇ ਏਟੀਐੱਮ ਨੂੰ ਕੱਟ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਨਾਕਾਮ ਰਹਿਣ ’ਤੇ ਉਹ ਫ਼ਰਾਰ ਹੋ ਗਏ।

ਇਹ ਵੀ ਪੜੋ:Jalandhar News :  ਜਲੰਧਰ ’ਚ ਏਐੱਸਆਈ ਦੇ ਬੇਟੇ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਪਤੀ-ਪਤਨੀ ਨਾਲ ਕੀਤੀ ਠੱਗੀ 

 (For more news apart from Bathinda 3 robbers robbed 35 rupees News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement