Fazilka News: ਪਾਕਿਸਤਾਨ ਦੀ ਨਾਪਾਕ ਹਰਕਤ ਨਾਕਾਮ, BSF ਨੇ ਫਾਈਰਿੰਗ ਕਰ ਵਾਪਸ ਭੇਜਿਆ ਡਰੋਨ
Published : Mar 13, 2024, 3:47 pm IST
Updated : Mar 13, 2024, 3:58 pm IST
SHARE ARTICLE
BSF fired and sent back the drone Fazilka News in punjabi
BSF fired and sent back the drone Fazilka News in punjabi

ਡਰੋਨ ਦੀ ਆਵਾਜ਼ ਸੁਣ ਤੋਂ ਬਾਅਦ BSF ਨੇ ਕੀਤੀ ਕਾਰਵਾਈ

BSF fired and sent back the drone Fazilka News in punjabi : ਬੀਤੀ ਰਾਤ ਫਾਜ਼ਿਲਕਾ ਦੇ ਬੀਐਸਐਫ ਚੌਕੀ ਨੇੜੇ ਡਰੋਨ ਦੀ ਹਰਕਤ ਦੇਖੀ ਗਈ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਵਲੋ ਫਾਈਰਿੰਗ ਕੀਤੀ ਗਈ। ਜਿਸ ਤੋਂ ਬਾਅਦ ਡਰੋਨ ਵਾਪਸ ਚਲਾ ਗਿਆ। ਜਲਾਲਾਬਾਦ ਦੇ ਡੀਐਸਪੀ ਏਆਰ ਸ਼ਰਮਾ ਨੇ ਦੱਸਿਆ ਕਿ ਪੁਲਿਸ ਅਤੇ ਬੀਐਸਐਫ ਵਲੋਂ ਸਾਂਝੇ ਤੌਰ ’ਤੇ ਪੂਰੇ ਇਲਾਕੇ ਦੀ ਤਲਾਸ਼ੀ ਲਈ ਗਈ ਸੀ ਪਰ ਤਲਾਸ਼ੀ ਦੌਰਾਨ ਕੁਝ ਵੀ ਬਰਾਮਦ ਨਹੀਂ ਹੋਇਆ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਡਰੋਨ ਕਿਸੇ ਗਤੀਵਿਧੀ ਨੂੰ ਅੰਜਾਮ ਦੇਣ ਲਈ ਇਸ ਦਿਸ਼ਾ ਵੱਲ ਆਇਆ ਸੀ। ਜਿਸ ਦਾ ਬੀਐਸਐਫ ਦੇ ਜਵਾਨਾਂ ਨੇ ਜਵਾਬ ਦਿਤਾ।

ਇਹ ਵੀ ਪੜ੍ਹੋ: Manohar Lal Khattar Resignation: ਹਰਿਆਣਾ ਸਿਆਸਤ ਵਿਚ ਹਲਚਲ, ਮਨੋਹਰ ਲਾਲ ਖੱਟਰ ਨੇ ਵਿਧਾਇਕ ਦੇ ਅਹੁਦੇ ਤੋਂ ਦਿਤਾ ਅਸਤੀਫਾ 

ਉਨ੍ਹਾਂ ਦੱਸਿਆ ਕਿ ਰਾਤ ਨੂੰ ਸਰਹੱਦ 'ਤੇ ਡਰੋਨ ਦੀ ਆਵਾਜ਼ ਸੁਣਾਈ ਦਿਤੀ। ਬੀਐਸਐਫ ਦੇ ਜਵਾਨਾਂ ਨੇ ਉਸ ਆਵਾਜ਼ ਦੀ ਦਿਸ਼ਾ ਵਿੱਚ ਗੋਲੀਬਾਰੀ ਕੀਤੀ ਗਈ। ਡਰੋਨ ਦੀ ਹਰਕਤ ਤੋਂ ਬਾਅਦ 3 ਥਾਣਿਆਂ ਦੇ 40 ਪੁਲਿਸ ਮੁਲਾਜ਼ਮਾਂ ਅਤੇ ਬੀ.ਐਸ.ਐਫ ਦੇ 20 ਦੇ ਕਰੀਬ ਜਵਾਨਾਂ ਵਲੋਂ ਤਲਾਸ਼ੀ ਮੁਹਿੰਮ ਚਲਾਈ ਗਈ | ਜਿਸ ਰਾਹੀਂ ਉਥੇ ਸ਼ੱਕੀ ਥਾਵਾਂ, ਮੋਟਰਾਂ ਆਦਿ ਦੀ ਜਾਂਚ ਕੀਤੀ ਗਈ। ਇਸ ਦੌਰਾਨ ਕੋਈ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ। 

ਇਹ ਵੀ ਪੜ੍ਹੋ: Electoral Bond News: ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ SBI ਨੇ ਇਲੈਕਟੋਰਲ ਬਾਂਡ ਨੂੰ ਲੈ ਕੇ ਦਾਇਰ ਕੀਤਾ ਹਲਫਨਾਮਾ

ਪੁਲਿਸ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਨਸ਼ਿਆਂ ਦੀ ਤਸਕਰੀ ਕਰਦੇ ਫੜੇ ਗਏ ਤਾਂ ਉਨ੍ਹਾਂ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਦਾ ਜ਼ੁਰਮਾਨਾ ਭੁਗਤਣਾ ਪਵੇਗਾ। ਇਹ 10 ਸਾਲ ਦੀ ਸਜ਼ਾ ਬਹੁਤ ਜ਼ਿਆਦਾ ਹੈ ਅਤੇ ਨਸ਼ਾ ਤਸਕਰ ਆਪਣੇ ਪਰਿਵਾਰ ਤੋਂ ਵੱਖ ਹੋ ਜਾਂਦਾ ਹੈ, ਇਸ ਲਈ ਉਹ ਨੌਜਵਾਨ ਪੀੜ੍ਹੀ ਨੂੰ ਨਸ਼ਾ ਤਸਕਰੀ ਤੋਂ ਬਚਣ ਦੀ ਸਲਾਹ ਦੇਣਗੇ ਕਿਉਂਕਿ ਇੱਕ ਦਿਨ ਚੋਰ ਦਾ ਹੁੰਦਾ ਹੈ ਅਤੇ ਦੂਜਾ ਦਿਨ ਸਾਧ ਦਾ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'BSF fired and sent back the drone Fazilka News in punjabi' stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement