Lok Sabha Elections 2024: ਸਾਬਕਾ ਮੁੱਖ ਮੰਤਰੀ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਭਲਕੇ ਭਾਜਪਾ ’ਚ ਹੋਣਗੇ ਸ਼ਾਮਲ

By : BALJINDERK

Published : Mar 13, 2024, 4:35 pm IST
Updated : Mar 13, 2024, 4:35 pm IST
SHARE ARTICLE
MP Parneet Kaur
MP Parneet Kaur

Lok Sabha Elections 2024: ਪ੍ਰਨੀਤ ਕੌਰ ਹੋਣਗੇ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ, ਕਾਂਗਰਸ ਨੇ ਮੁਅੱਤਲ ਕਰ ਦਿੱਤਾ ਸੀ

Lok Sabha Elections 2024: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ’ਚ ਹੁਣ ਸਿਆਸਤ ਤੇਜ਼ ਹੋ ਗਈ ਹੈ। ਕੱਲ੍ਹ ਵੀਰਵਾਰ ਨੂੰ ਪੰਜਾਬ ਦੇ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਜਾਵੇਗੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਭਾਜਪਾ ਪਟਿਆਲਾ ਤੋਂ ਪ੍ਰਨੀਤ ਕੌਰ ਨੂੰ ਮੈਦਾਨ ਵਿੱਚ ਉਤਾਰੇਗੀ। 79 ਸਾਲਾ ਪ੍ਰਨੀਤ ਕੌਰ ਪਟਿਆਲਾ ਤੋਂ ਭਾਜਪਾ ਦੀ ਮਜ਼ਬੂਤ ਉਮੀਦਵਾਰ ਹੈ। ਕਿਉਂਕਿ ਪਟਿਆਲਾ ਵਿਚ ਉਸ ਦੀ ਚੰਗੀ ਪਕੜ ਹੈ।

ਇਹ ਵੀ ਪੜੋ:Punjab News : ਉੱਘੇ ਕਾਂਗਰਸੀ ਆਗੂ ਨਰੇਸ਼ ਕਟਾਰੀਆ ‘ਆਪ’ ’ਚ ਹੋਏ ਸ਼ਾਮਿਲ

ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਮੀਟਿੰਗ ਦੌਰਾਨ ਇਸ ਗੱਲ ਦਾ ਪ੍ਰਗਟਾਵਾ ਕੀਤਾ ਸੀ। ਕਾਂਗਰਸ ਤੋਂ ਦੂਰੀ ਬਣਾ ਕੇ ਰੱਖ ਰਹੀ ਪ੍ਰਨੀਤ ਕੌਰ ਬਾਰੇ ਪਾਰਟੀ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਇਸ ਵਾਰ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਬਦਲੇਗੀ। ਜਿਸ ਤੋਂ ਬਾਅਦ ਪ੍ਰਨੀਤ ਕੌਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ। ਦੱਸ ਦੇਈਏ ਕਿ ਪ੍ਰਨੀਤ ਕੌਰ ਨੂੰ ਕਾਂਗਰਸ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।
ਕੈਪਟਨ ਅਮਰਿੰਦਰ ਸਿੰਘ ਦੀ ਬਦੌਲਤ ਪਟਿਆਲਾ ਸਾਲ 2022 ਤੱਕ ਕਾਂਗਰਸ ਦਾ ਗੜ੍ਹ ਰਿਹਾ।

ਇਹ ਵੀ ਪੜੋ:Jalandhar News :  ਜਲੰਧਰ ’ਚ ਏਐੱਸਆਈ ਦੇ ਬੇਟੇ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਪਤੀ-ਪਤਨੀ ਨਾਲ ਕੀਤੀ ਠੱਗੀ  

ਸੰਸਦ ਮੈਂਬਰ ਪ੍ਰਨੀਤ ਕੌਰ ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ’ਤੇ ਜਿੱਤੀ ਹੈ। 2021 ਵਿੱਚ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪ੍ਰਨੀਤ ਕੌਰ ਨੇ ਵੀ ਕਰੀਬ ਡੇਢ ਸਾਲ ਤੋਂ ਕਾਂਗਰਸ ਪਾਰਟੀ ਤੋਂ ਦੂਰੀ ਬਣਾ ਰੱਖੀ ਹੈ।

ਇਹ ਵੀ ਪੜੋ:Muktsar fire News : ਸ੍ਰੀ ਮੁਕਤਸਰ ਸਾਹਿਬ ’ਚ ਕਾਰ ਡੀਲਰ ’ਤੇ ਚੱਲੀਆਂ ਗੋਲ਼ੀਆਂ 

(For more news apart from Former CM Captain's wife Praneet Kaur will join BJP tomorrow News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement