Hoshiarpur News: ਵਿਆਹ ਵਾਲੇ ਘਰ ਸ਼ਰੇਆਮ ਚੱਲੇ ਇੱਟਾਂ-ਰੋੜੇ, ਲਾੜਾ ਤੇ ਲਾੜੇ ਦਾ ਪਿਓ ਗੰਭੀਰ ਰੂਪ ਵਿਚ ਜ਼ਖ਼ਮੀ
Published : Mar 13, 2024, 11:37 am IST
Updated : Mar 13, 2024, 11:40 am IST
SHARE ARTICLE
Hoshiarpur marriage clash latest Hoshiarpur News today in punjabi
Hoshiarpur marriage clash latest Hoshiarpur News today in punjabi

Hoshiarpur News: ਮੁਲਜ਼ਮਾਂ ਨੇ ਪੁਰਾਣੀ ਰੰਜ਼ਿਸ ਨੂੰ ਲੈ ਕੇ ਦਿਤਾ ਵਾਰਦਾਤ ਨੂੰ ਅੰਜਾਮ

Hoshiarpur marriage clash latest Hoshiarpur News today in punjabi: ਹੁਸ਼ਿਆਰਪੁਰ ਦੇ ਕਸਬਾ ਟਾਂਡਾ ਉੜਮੁੜ 'ਚ ਦੋ ਸਾਲ ਪੁਰਾਣੇ ਕਤਲ ਦੀ ਕੋਸ਼ਿਸ਼ ਦੇ ਮਾਮਲੇ 'ਚ ਗਵਾਹੀ ਦੇਣ ਵਾਲੇ ਪਰਿਵਾਰ 'ਤੇ ਦਰਜਨ ਤੋਂ ਵੱਧ ਹਮਲਾਵਰਾਂ ਨੇ ਹਮਲਾ ਕਰ ਦਿਤਾ। ਜਿਸ ਘਰ 'ਚ ਹਮਲਾ ਹੋਇਆ, ਉੱਥੇ 11 ਮਾਰਚ ਨੂੰ ਵਿਆਹ ਸੀ। ਪਹਿਲਾਂ ਘਰ ਦੇ ਬਾਹਰ ਇੱਟਾਂ ਅਤੇ ਪਥਰਾਅ ਕੀਤਾ ਗਿਆ, ਫਿਰ ਘਰ ਦੇ ਅੰਦਰ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਸਾਮਾਨ ਤੋੜ ਦਿਤਾ। ਇਸ ਦੌਰਾਨ ਮੁਲਜ਼ਮਾਂ ਨੇ ਘਰ ਵਿੱਚ ਹਵਾ ਵਿਚ ਗੋਲੀਆਂ ਵੀ ਚਲਾਈਆਂ।

ਇਹ ਵੀ ਪੜ੍ਹੋ: Sunam News : ਮਾਨਸਿਕ ਤੌਰ 'ਤੇ ਪਰੇਸ਼ਾਨ ਕਿਸਾਨ ਨੇ ਘਰ ’ਚ ਟਾਹਲੀ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ  

ਇਸ ਘਟਨਾ 'ਚ ਲਾੜਾ ਅਤੇ ਉਸ ਦਾ ਪਿਤਾ ਜ਼ਖ਼ਮੀ ਹੋ ਗਏ। ਇਸ ਪੂਰੀ ਘਟਨਾ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਜਿਸ 'ਚ ਦੋਸ਼ੀ ਹਮਲਾ ਕਰਦੇ ਨਜ਼ਰ ਆ ਰਹੇ ਹਨ। ਥਾਣਾ ਟਾਂਡਾ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਟਾਂਡਾ ਉੜਮੁੜ ਦੇ ਪਿੰਡ ਰਾਣੀ ਪਿੰਡ ਵਾਸੀ ਜਸਵਿੰਦਰ ਸਿੰਘ ਨੇ ਪੁਲਿਸ ਨੂੰ ਦਸਿਆ ਕਿ ਉਸ ਦੇ ਲੜਕੇ ਮਨਿੰਦਰ ਸਿੰਘ ਦਾ ਵਿਆਹ ਸੀ। ਇਸ ਕਾਰਨ ਘਰ ਵਿੱਚ ਕਈ ਮਹਿਮਾਨ ਆਏ ਹੋਏ ਸਨ। ਕੱਲ੍ਹ ਵੀ ਹਰ ਰੋਜ਼ ਵਾਂਗ ਸਾਰਾ ਪਰਿਵਾਰ ਘਰ ਦੇ ਵਿਹੜੇ ਵਿੱਚ ਬੈਠਾ ਸੀ। ਸ਼ਾਮ ਸਾਢੇ ਛੇ ਵਜੇ ਦੇ ਕਰੀਬ ਇੱਕ ਦਰਜਨ ਹਮਲਾਵਰਾਂ ਨੇ ਪਥਰਾਅ ਸ਼ੁਰੂ ਕਰ ਦਿੱਤਾ। ਘਟਨਾ ਦੇ ਸਮੇਂ ਪਰਿਵਾਰ ਘਰ ਦੇ ਵਿਹੜੇ 'ਚ ਬੈਠਾ ਵਿਆਹ 'ਚ ਮਿਲਿਆ ਸ਼ਗਨ ਗਿਣ ਰਿਹਾ ਸੀ।

ਇਹ ਵੀ ਪੜ੍ਹੋ: Haryana News: ਨਾਰਾਜਗੀ ਦੇ ਵਿਚਕਾਰ ਅਨਿਲ ਵਿੱਜ ਦਾ ਪਹਿਲਾ ਬਿਆਨ ਆਇਆ ਸਾਹਮਣੇ, ਕਿਹਾ- ਹਮੇਸ਼ਾਂ BJP ਲਈ ਕੰਮ ਕੀਤਾ.

ਇਲਜ਼ਾਮ ਹੈ ਕਿ ਮੁਲਜ਼ਮਾਂ ਨੇ ਹਮਲਾ ਕਰਦੇ ਸਮੇਂ ਘਰ ਦੇ ਅੰਦਰ ਹਵਾ ਵਿੱਚ ਫਾਇਰ ਵੀ ਕੀਤੇ। ਇਸ ਘਟਨਾ 'ਚ ਲਾੜਾ ਅਤੇ ਉਸ ਦਾ ਪਿਤਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਨੇ ਪਿੰਡ ਵਾਸੀ ਸੁਰਜੀਤ ਸਿੰਘ ਤੇ ਉਸ ਦੇ ਪੁੱਤਰਾਂ ਮਨਦੀਪ ਸਿੰਘ, ਦਲਵੀਰ ਸਿੰਘ, ਅਮਰੀਕ ਸਿੰਘ, ਗੁਰਨੇਕ ਸਿੰਘ ਤੇ ਮਨਦੀਪ ਸਿੰਘ ’ਤੇ ਹਮਲੇ ਦੇ ਦੋਸ਼ ਲਾਏ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਟਾਂਡਾ ਦੀ ਪੁਲਿਸ ਨੇ ਸੁਰਜੀਤ ਸਿੰਘ, ਮਨਦੀਪ ਸਿੰਘ, ਦਲਵੀਰ ਸਿੰਘ, ਅਮਰੀਕ ਸਿੰਘ, ਗੁਰਨੇਕ ਸਿੰਘ, ਮਨਦੀਪ ਸਿੰਘ, ਮਨਦੀਪ ਦੇ ਸਾਲੇ ਸਮੇਤ 15 ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 323, 307 ਆਈ.ਪੀ.ਸੀ. ਆਈਪੀਸੀ, 458, 195-ਏ, 436, 511, 379-ਬੀ, 427, 148-149 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੀੜਤ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਆਪਣੇ ਗੁਆਂਢੀ 'ਤੇ ਹੋਏ ਜਾਨਲੇਵਾ ਹਮਲੇ ਸਬੰਧੀ ਅਦਾਲਤ 'ਚ ਗਵਾਹੀ ਦਿੱਤੀ ਸੀ। ਜਿਸ ਕਾਰਨ ਉਸ ਦੀ ਉਨ੍ਹਾਂ ਨਾਲ ਰੰਜਿਸ਼ ਸੀ।

(For more news apart from 'Hoshiarpur marriage clash latest Hoshiarpur News today in punjabi' stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Simranjit Mann ਨੇ Deep Sidhu ਅਤੇ Sidhu Moosewala ਦੇ ਨਾਮ ਨੂੰ ਵਰਤਿਆ ਮਾਨ ਦੇ ਸਾਬਕਾ ਲੀਡਰ ਨੇ ਖੋਲ੍ਹੇ ਭੇਦ

16 May 2024 12:29 PM

ਆਪ ਵਾਲੇ ਮੰਗਦੇ ਸੀ 8000 ਕਰੋੜ ਤਾਂ ਭਾਜਪਾ ਵਾਲਿਆਂ ਨੇ ਗਿਣਾ ਦਿੱਤੇ 70ਹਜ਼ਾਰ ਕਰੋੜ ਹਲਕਾ ਖਡੂਰ ਸਾਹਿਬ 'ਚ Debate LIVE

16 May 2024 12:19 PM

ਚਰਚਾ ਦੌਰਾਨ ਆਹਮੋ-ਸਾਹਮਣੇ ਹੋ ਗਏ ਬੀਜੇਪੀ ਤੇ ਕਾਂਗਰਸ ਦੇ ਵੱਡੇ ਲੀਡਰ "ਗ਼ਰੀਬੀ ਤਾਂ ਹਟੀ ਨਹੀਂ, ਗ਼ਰੀਬ ਹੀ ਹਟਾ ਦਿੱਤੇ"

16 May 2024 9:42 AM

ਚੋਣਾਂ ਤੋਂ ਪਹਿਲਾਂ ਮੈਦਾਨ ਛੱਡ ਗਏ ਅਕਾਲੀ, ਨਹੀਂ ਮਿਲਿਆ ਨਵਾਂ ਉਮੀਦਵਾਰ?

16 May 2024 9:28 AM

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM
Advertisement