Lok Sabha Elections: ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ MCMC ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ
Published : Mar 13, 2024, 4:09 pm IST
Updated : Mar 13, 2024, 4:09 pm IST
SHARE ARTICLE
Chief Electoral Officer of Punjab constitutes two Committees amid Lok Sabha Elections 2024
Chief Electoral Officer of Punjab constitutes two Committees amid Lok Sabha Elections 2024

ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵੀ ਕਾਰਜਸ਼ੀਲ

Lok Sabha Elections: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ।
 
ਉਨ੍ਹਾਂ ਦੱਸਿਆ ਕਿ ਐਮਸੀਐਮਸੀ ਲਈ 6 ਮੈਂਬਰੀ ਕਮੇਟੀ ਬਣਾਈ ਗਈ ਹੈ ਜਦਕਿ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਵਿਚ 4 ਮੈਂਬਰ ਹੋਣਗੇ। ਐਮਸੀਐਮਸੀ ਦੇ ਚੇਅਰਮੈਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਹੋਣਗੇ ਜਦਕਿ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਮੈਂਬਰ ਸਕੱਤਰ ਹੋਣਗੇ। ਇਸ ਤੋਂ ਇਲਾਵਾ ਪ੍ਰੈੱਸ ਇਨਫਾਰਮੇਸ਼ਨ ਬਿਊਰੋ (ਪੀਆਈਬੀ) ਵੱਲੋਂ ਨਾਮਜਦ ਡੀ.ਜੀ./ਏ.ਡੀ.ਜੀ ਪੱਧਰ ਦੇ ਅਧਿਕਾਰੀ ਨੋਡਲ ਅਫਸਰ ਹੋਣਗੇ। 3 ਮੈਂਬਰਾਂ ਵਿਚ ਵਧੀਕ ਡਾਇਰੈਕਟਰ ਸੀਬੀਸੀ ਚੰਡੀਗੜ੍ਹ ਬਲਜੀਤ ਸਿੰਘ, ਭਾਰਤੀ ਚੋਣ ਕਮਿਸ਼ਨ ਵੱਲੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕੇ ਵਿਚ ਨਿਯੁਕਤ ਆਬਜ਼ਰਬਰ ਅਤੇ ਪ੍ਰੈੱਸ ਕੌਂਸਲ ਆਫ ਇੰਡੀਆ ਵੱਲੋਂ ਨਾਮਜ਼ਦ ਮੈਂਬਰ ਵਿਨੋਦ ਕੋਹਲੀ ਸ਼ਾਮਲ ਹਨ।

ਇਸੇ ਤਰ੍ਹਾਂ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਦੇ ਚੇਅਰਮੈਨ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਹੋਣਗੇ। ਜਦਕਿ ਮੈਂਬਰਾਂ ਵਿਚ ਵਧੀਕ ਡਾਇਰੈਕਟਰ ਸੀਬੀਸੀ ਚੰਡੀਗੜ੍ਹ ਬਲਜੀਤ ਸਿੰਘ, ਪ੍ਰੈਸ ਇਨਫਰਮੇਸ਼ਨ ਬਿਊਰੋ ਵੱਲੋਂ ਨਾਮਜਦ ਡੀ.ਜੀ./ਏ.ਡੀ.ਜੀ ਪੱਧਰ ਦਾ ਅਧਿਕਾਰੀ ਅਤੇ ਫਤਿਹਗੜ੍ਹ ਸਾਹਿਬ ਪਾਰਲੀਮਾਨੀ ਹਲਕੇ ਦੇ ਰਿਟਰਨਿੰਗ ਅਧਿਕਾਰੀ ਸ਼ਾਮਲ ਹਨ।

ਸਿਬਿਨ ਸੀ ਨੇ ਦੱਸਿਆ ਕਿ  ਐਮਸੀਐਮਸੀ ਕਮੇਟੀ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦੇ ਹੁਕਮਾਂ ਵਿਰੁੱਧ ਅਪੀਲਾਂ ਨਾਲ ਸਬੰਧਤ ਸਾਰੇ ਕੇਸਾਂ ਅਤੇ ਇਸ਼ਤਿਹਾਰਾਂ ਦੀ ਤਸਦੀਕ ਤੇ ਪੇਡ ਨਿਊਜ਼ ਦੀ ਜਾਂਚ ਬਾਰੇ ਬਣਾਈ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਦੇ ਫੈਸਲਿਆਂ ਵਿਰੁੱਧ ਅਪੀਲਾਂ ਨਾਲ ਸਬੰਧਤ ਸਾਰੇ ਕੇਸਾਂ ਦਾ ਨਿਪਟਾਰਾ ਕਰੇਗੀ। ਇਸ ਤੋਂ ਇਲਾਵਾ ਜਿਨ੍ਹਾਂ ਕੇਸਾਂ ਵਿੱਚ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਉਮੀਦਵਾਰਾਂ ਨੂੰ ਨੋਟਿਸ ਜਾਰੀ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ ਉਨ੍ਹਾਂ ਦਾ ਨਿਪਟਾਰਾ ਵੀ ਇਹ ਕਮੇਟੀ ਕਰੇਗੀ। ਦੂਜੇ ਪਾਸੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਸਿਆਸੀ ਪਾਰਟੀਆਂ ਅਤੇ ਸੰਸਥਾਵਾਂ ਦੀਆਂ ਇਸ਼ਤਿਹਾਰਾਂ ਸਬੰਧੀ ਅਰਜ਼ੀਆਂ ਦਾ ਨਿਪਟਾਰਾ ਕਰੇਗੀ।

ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵੀ ਕਾਰਜਸ਼ੀਲ

 ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਗਠਨ ਵੀ ਕੀਤਾ ਜਾ ਚੁੱਕਾ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਇਹ ਸੈੱਲ ਪੂਰੀ ਤਰ੍ਹਾਂ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵਿੱਚ ਗਤੀਵਿਧੀਆਂ ਹੋਰ ਤੇਜ਼ ਹੋ ਜਾਣਗੀਆਂ।

ਕਾਬਿਲੇਗੌਰ ਹੈ ਕਿ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਅਤੇ ਪੇਸ਼ੇਵਰ ਸੋਸ਼ਲ ਮੀਡੀਆ ਮਾਹਿਰਾਂ ਰਾਹੀਂ ਸਾਰੇ ਅਖ਼ਬਾਰਾਂ, ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਸਾਈਟਾਂ ਅਤੇ ਵੈੱਬ ਚੈਨਲਾਂ ਦੀ ਮੋਨੀਟਰਿੰਗ ਕਰ ਰਿਹਾ ਹੈ ਤਾਂ ਜੋ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਇੱਥੋਂ ਹੀ ਲੋਕ ਸਭਾ ਚੋਣਾਂ-2024 ਬਾਬਤ ਜ਼ਰੂਰੀ ਜਾਣਕਾਰੀਆਂ ਅਤੇ ਸੂਚਨਾਵਾਂ ਮੀਡੀਆ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਚੋਣ ਜ਼ਾਬਤੇ ਤੋਂ ਬਾਅਦ ਵੀ ਜਾਰੀ ਰਹਿਣਗੀਆਂ।

(For more Punjabi news apart from Punjab CEO constitutes two Committees amid Lok Sabha Elections 2024, stay tuned to Rozana Spokesman)

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement