Garhdiwala Murder News: ਛੋਟੇ ਭਰਾ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵੱਡੇ ਭਰਾ ਦਾ ਕਤਲ
Published : Mar 13, 2024, 8:35 am IST
Updated : Mar 13, 2024, 9:46 am IST
SHARE ARTICLE
The younger brother killed the elder brother Garhdiwala Murder News in punjabi
The younger brother killed the elder brother Garhdiwala Murder News in punjabi

Garhdiwala Murder News: ਕਤਲ ਕਰਨ ਤੋਂ ਬਾਅਦ ਮੁਲਜ਼ਮ ਨੇ ਸਰਪੰਚ ਨੂੰ ਫੋਨ ਕਰਕੇ ਕਿਹਾ ਕਿ ਸਾਡੇ 'ਘਰ ਬੰਦੇ ਆ ਗਏ'

The younger brother killed the elder brother Garhdiwala Murder News in punjabi : ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਵਾਲਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਨੇੜਲੇ ਪਿੰਡ ਰਮਦਾਸਪੁਰ ਵਿਖੇ ਛੋਟੇ ਭਰਾ ਨੇ ਵੱਡੇ ਭਰਾ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿਤਾ।

ਇਹ ਵੀ ਪੜ੍ਹੋ: Punjab News: ਇਸ ਮਹੀਨੇ ਹੋਣਗੇ ਅਧਿਆਪਕਾਂ ਦੇ ਤਬਾਦਲੇ , ਇੱਛੁਕ ਅਧਿਆਪਕ 12 ਤੋਂ 19 ਮਾਰਚ ਤੱਕ ਕਰ ਸਕਦੇ ਆਨਲਾਈਨ ਅਪਲਾਈ

ਮ੍ਰਿਤਕ ਦੀ ਪਹਿਚਾਣ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰਮਦਾਸਪੁਰ ਵਜੋਂ ਹੋਈ ਹੈ। ਮੁਲਜ਼ਮ ਮਨਪ੍ਰੀਤ ਸਿੰਘ ਨੇ ਕਤਲ ਕਰਨ ਤੋ ਬਾਅਦ ਪਿੰਡ ਦੇ ਸਰਪੰਚ ਸ਼ਮਿੰਦਰ ਸਿੰਘ ਨੂੰ ਫੋਨ 'ਤੇ ਕਿਹਾ ਕਿ ਸਾਡੇ ਘਰ ਬੰਦੇ ਪੈ ਗਏ। ਸਰਪੰਚ ਵਲੋਂ ਤਰੁੰਤ ਗੜ੍ਹਦੀਵਾਲਾ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਪੰਜਾਬ ਪੁਲਿਸ ਦੀ ਬੱਸ ਦੀਆਂ ਬਰੇਕਾਂ ਫੇਲ੍ਹ, ਸ਼ਰਾਬ ਦੇ ਠੇਕੇ ਵਿਚ ਵੜੀ ਬੇਕਾਬੂ ਕਾਰ

ਜਦੋਂ ਪੁਲਿਸ ਸਰਪੰਚ ਨਾਲ ਮੌਕੇ ਪੁੱਜੀ ਤਾਂ ਘਰ ਦੀਆਂ ਲਾਈਟਾਂ ਬੰਦ ਸਨ ਤੇ ਘਰ ਦਾ ਬਾਹਰਲਾ ਗੇਟ ਲੱਗਾ ਹੋਇਆ ਸੀ। ਪੁਲਿਸ ਵੱਲੋਂ ਜਦੋਂ ਕਮਰੇ ਅੰਦਰ ਜਾ ਕੇ ਵੇਖਿਆ ਤਾਂ ਮਨਜੋਤ ਸਿੰਘ ਖੂਨ ਨਾਲ ਲੱਥਪੱਥ ਪਿਆ ਸੀ। ਜ਼ਿਕਰਯੋਗ ਕਿ ਉੱਕਤ ਮਿ੍ਤਕ ਨੌਜਵਾਨ ਦੇ ਮਾਂ ਪਿਓ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਦੋਵੇਂ ਭਰਾ ਦਾਦੀ ਨਰੰਜਣ ਕੌਰ ਪਤਨੀ ਲੇਟ ਨੰਬਰਦਾਰ ਹਰਭਜਨ ਸਿੰਘ ਨਾਲ ਰਹਿ ਰਹੇ ਸਨ। ਉੱਕਤ ਕਤਲ ਦੀ ਘਟਨਾ ਦਾ ਪਤਾ ਚੱਲਦਿਆਂ ਸਾਰ ਡੀਐਸਪੀ ਟਾਂਡਾ ਹਰਜੀਤ ਸਿੰਘ ਰੰਧਾਵਾ,ਐਸ.ਐਚ.ਓ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਨੇ ਮੌਕੇ 'ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲੈ ਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਗਈ।

(For more news apart from 'The younger brother killed the elder brother Garhdiwala Murder News in punjabi' stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement