
ਸੁਨੰਦਾ ਸ਼ਰਮਾ ਨੇ CM ਭਗਵੰਤ ਮਾਨ ਦਾ ਕੀਤਾ ਧੰਨਵਾਦ
ਮੋਹਾਲੀ: ਪਿੰਕੀ ਧਾਲੀਵਾਲ ਨਾਲ ਵਿਵਾਦ ਵਿਚਾਲੇ ਸੁਨੰਦਾ ਸ਼ਰਮਾ ਨੇ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਾ ਹਾਂ ਜਿੰਨ੍ਹਾਂ ਨੇ ਮੇਰੀ ਸੁਣਵਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਮੈਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦਾ ਧੰਨਵਾਦ ਕਰਦੀ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਆਜ਼ਾਦ ਕਲਾਕਾਰ ਵਜੋਂ ਕੰਮ ਕਰਾਂਗੀ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਆਪਣੇ ਗੀਤਾਂ ਨਾਲ ਜਲਦ ਵਾਪਰੀ ਕਰਾਂਗੀ। ਉਨ੍ਹਾਂ ਨੇ ਕਿਹਾ ਹੈ ਕਿ ਪੂਰ ਸੰਗੀਤਕ ਇੰਡਸਟਰੀ ਦਾ ਦਿਲੋਂ ਸ਼ੁਕਰੀਆ ਕਰਦੀ ਹਾਂ।
ਸੁਨੰਦਾ ਸ਼ਰਮਾ ਨੇ ਕਿਹਾ ਹੈ ਕਿ ਮੈਂ ਦਰਸ਼ਕਾਂ ਦਾ ਧੰਨਵਾਦ ਕਰਦੀ ਹਾਂ ਅਤੇ ਅਪੀਲ ਕਰਦੀ ਹਾਂ । ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਆਪਣੇ ਗੀਤ ਲੈ ਕੇ ਆਵਾਂਗੀ।