'ਯੁੱਧ ਨਸ਼ਿਆਂ ਵਿਰੁੱਧ' ਦੇ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਵਾਂ 'ਤੇ ਛਾਪੇਮਾਰੀ ਕਤੀ; 147 ਨਸ਼ਾ ਤਸਕਰ ਗ੍ਰਿਫ਼ਤਾਰ
Published : Mar 13, 2025, 10:17 pm IST
Updated : Mar 13, 2025, 10:17 pm IST
SHARE ARTICLE
On the 13th day of the 'War on Drugs', Punjab Police conducted raids at 578 places; 147 drug peddlers arrested
On the 13th day of the 'War on Drugs', Punjab Police conducted raids at 578 places; 147 drug peddlers arrested

ਕਾਰਵਾਈ ਦੌਰਾਨ 95 ਐਫ.ਆਈ.ਆਰ. ਦਰਜ, 2.8 ਕਿਲੋ ਹੈਰੋਇਨ ਅਤੇ 3.78 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਨਸ਼ਿਆਂ ਵਿਰੁੱਧ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਲਗਾਤਾਰ 13ਵੇਂ ਦਿਨ, ਪੰਜਾਬ ਪੁਲਿਸ ਨੇ 578 ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਇਸ ਕਾਰਵਾਈ ਦੌਰਾਨ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ  95 ਐਫ.ਆਈ.ਆਰ. ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ 13 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1821 ਹੋ ਗਈ ਹੈ।

ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋ ਹੈਰੋਇਨ, 7.9 ਕਿਲੋ ਭੁੱਕੀ, 4960 ਨਸ਼ੇ ਦੀਆਂ ਗੋਲੀਆਂ/ਟੀਕੇ ਅਤੇ 3.78 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹ। ਇਹ ਕਾਰਵਾਈ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।
ਸੰਗਰੂਰ ਵਿੱਚ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਐਨਆਰਆਈ ਮਾਮਲੇ ਪ੍ਰਵੀਨ ਕੁਮਾਰ ਸਿਨਹਾ ਨੇ ਐਸਐਸਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨਾਲ ਮਿਲ ਕੇ ਧੂਰੀ ਸ਼ਹਿਰ ਦੇ ਰੇਲਵੇ ਓਵਰਬ੍ਰਿਜ ਨੇੜੇ ਬਾਜ਼ੀਗਰ ਬਸਤੀ ਖੇਤਰ ਵਿੱਚ ਤਸਕਰਾਂ ਅਤੇ ਸ਼ੱਕੀ ਲੋਕਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਇਸ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 103 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 2400 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 270 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 917 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈ.ਡੀ.ਪੀ.)- ਨੂੰ ਲਾਗੂ ਕੀਤਾ ਹੈ ਅਤੇ ਇਸ ਨੀਤੀ ਤਹਿਤ ਪੰਜਾਬ ਪੁਲਿਸ ਨੇ 'ਨਸ਼ਾ ਛੁਡਾਉਣ ਦੇ ਯਤਨਾਂ' ਦੇ ਹਿੱਸੇ ਵਜੋਂ ਅੱਠ ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਸਮਾਜ ਵਿੱਚ ਉਨ੍ਹਾਂ ਦੇ ਮੁੜ-ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ। ਇਸਦੇ ਨਾਲ ਹੀ ਨਸ਼ਿਆਂ ਦੀ ਰੋਕਥਾਮ ਦੇ ਹਿੱਸੇ ਵਜੋਂ ਸੂਭ ਭਰ ਵਿੱਚ 158 ਜਾਗਰੂਕਤਾ ਸਮਾਗਮਾਂ ਦਾ ਆਯੋਜਨ ਵੀ ਕੀਤਾ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement