ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ
Published : Mar 13, 2025, 4:40 pm IST
Updated : Mar 13, 2025, 4:43 pm IST
SHARE ARTICLE
Punjab Government Distributes Rs. 4.34 Crore to 9500 Farmers under Direct Sowing of Paddy Scheme
Punjab Government Distributes Rs. 4.34 Crore to 9500 Farmers under Direct Sowing of Paddy Scheme

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਸਕੀਮ ਤਹਿਤ ਸਾਉਣੀ ਸੀਜ਼ਨ-2024 ਲਈ ਪਹਿਲੇ ਪੜਾਅ ਅਧੀਨ 9500 ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4.34 ਕਰੋੜ ਰੁਪਏ ਟ੍ਰਾਂਸਫਰ ਕਰ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸਾਉਣੀ ਸੀਜ਼ਨ-2024 ਦੌਰਾਨ 24 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਸਿੱਧੀ ਬਿਜਾਈ ਸਕੀਮ ਅਧੀਨ 2.53 ਲੱਖ ਏਕੜ ਜ਼ਮੀਨ ਡੀ.ਐਸ.ਆਰ. ਪੋਰਟਲ ‘ਤੇ ਦਰਜ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਤਸਦੀਕ ਕਰਨ ਤੋਂ ਬਾਅਦ ਖੇਤੀਬਾੜੀ ਵਿਭਾਗ ਨੇ ਪਹਿਲੇ ਪੜਾਅ ਤਹਿਤ 9500 ਤੋਂ ਵੱਧ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4.34 ਕਰੋੜ ਰੁਪਏ ਰੁਪਏ ਟਰਾਂਸਫ਼ਰ ਕਰ ਦਿੱਤੇ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਪ੍ਰੋਤਸਾਹਨ ਰਾਸ਼ੀ ਵਜੋਂ ਪ੍ਰਦਾਨ ਕੀਤੇ ਜਾ ਰਹੇ ਹਨ। ਇਹ ਰਕਮ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾਂਦੀ ਹੈ।ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੀ.ਐਸ.ਆਰ. ਦੀ ਬਕਾਇਆ ਰਾਸ਼ੀ ਵੀ ਇਸ ਮਹੀਨੇ ਦੇ ਅੰਦਰ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement