ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਕਰੇਗੀ ਸੁਖਾਲੀ: ਬਰਿੰਦਰ ਕੁਮਾਰ ਗੋਇਲ
Published : Mar 13, 2025, 5:28 pm IST
Updated : Mar 13, 2025, 5:28 pm IST
SHARE ARTICLE
Punjab government facilitate environmental clearances in mining sector for the convenience of people: Barinder Goyal
Punjab government facilitate environmental clearances in mining sector for the convenience of people: Barinder Goyal

ਮਾਨ ਸਰਕਾਰ ਸੂਬੇ ਦੇ ਭੱਠਾ ਉਦਯੋਗ ਨੂੰ ਪ੍ਰਫੁਲਿਤ ਕਰਨ ਲਈ ਯਤਨਸ਼ੀਲ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ: ਪੰਜਾਬ ਦੇ ਮਾਈਨਿੰਗ ਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਈਨਿੰਗ ਖੇਤਰ ਅਧੀਨ ਦਿੱਤੀਆਂ ਜਾਂਦੀਆਂ ਵਾਤਾਵਰਣ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਸੁਖਾਲਾ ਕਰੇਗੀ ਤਾਂ ਜੋ ਸੂਬਾ ਵਾਸੀਆਂ ਲਈ ਮਾਈਨਰ ਮਿਨਰਲ ਦੀ ਆਸਾਨੀ ਨਾਲ ਉਪਲਬਧਤਾ ਯਕੀਨੀ ਬਣਾਈ ਜਾ ਸਕੇ।

 ਬਰਿੰਦਰ ਕੁਮਾਰ ਗੋਇਲ ਨੇ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਸੀ.ਈ.ਆਈ.ਏ.ਏ), ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਇਸ ਸਬੰਧੀ ਕਾਰਵਾਈ ਤੁਰੰਤ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਵਿੱਚੋਂ ਮਿੱਟੀ ਚੁਕਾਉਣ ਲਈ ਤਿੰਨਾਂ ਵਿਭਾਗਾਂ ਤੋਂ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਲੈਣੀਆਂ ਪੈਂਦੀਆਂ ਹਨ ਜਿਸ ਕਰਕੇ ਉਨ੍ਹਾਂ ਨੂੰ ਖੱਜਲ-ਖੁਆਰੀ ਝੱਲਣੀ ਪੈਂਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਆਪਣੇ ਖੇਤ ਪੱਧਰੇ ਕਰਨ ਜਾਂ ਖੇਤਾਂ ਵਿੱਚੋਂ ਮਿੱਟੀ ਚੁਕਾਉਣ ਲਈ ਫ਼ਸਲ ਦੀ ਕਟਾਈ ਤੋਂ ਪਹਿਲਾਂ-ਪਹਿਲਾਂ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਉਹ ਫ਼ਸਲ ਕਟਾਈ ਤੋਂ ਬਾਅਦ ਮਿੱਟੀ ਚੁਕਾ ਸਕਣ ਜਾਂ ਖੇਤ ਨੂੰ ਪੱਧਰਾ ਕਰ ਸਕਣ ਅਤੇ ਸਮੇਂ ਸਿਰ ਅਗਲੀ ਫ਼ਸਲ ਬੀਜ ਸਕਣ।

 ਗੋਇਲ ਨੇ ਕਿਹਾ ਕਿ ਇਸ ਤਰ੍ਹਾਂ ਨੇੜੇ-ਤੇੜੇ ਮਿੱਟੀ ਦੀ ਉਪਲਬਧਤਾ ਨਾਲ ਸੂਬੇ ਦੇ ਭੱਠਾ ਉਦਯੋਗ ਨੂੰ ਵੀ ਪ੍ਰਫੁਲਿਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਢਾਂਚਾਗਤ ਵਿਕਾਸ ਵਿੱਚ ਭੱਠਾ ਉਦਯੋਗ ਦੀ ਵੱਡੀ ਭੂਮਿਕਾ ਹੈ। ਹਰ ਤਰ੍ਹਾਂ ਦੀ ਇਮਾਰਤਸਾਜ਼ੀ ਵਿੱਚ ਇੱਟਾਂ ਦੀ ਜ਼ਰੂਰਤ ਪੈਂਦੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ 'ਤੇ ਇੱਟਾਂ ਮੁਹੱਈਆ ਕਰਵਾਉਣਾ ਵੀ ਯਕੀਨੀ ਬਣਾਇਆ ਜਾ ਸਕੇਗਾ।

ਮਾਈਨਿੰਗ ਤੇ ਖਣਨ ਮੰਤਰੀ ਨੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਅਤੇ ਭੱਠਾ ਮਾਲਕਾਂ ਦਾ ਸਮਾਂ ਬਰਬਾਦ ਕਰਨ ਵਾਲੀਆਂ ਸਾਰੀਆਂ ਬੇਲੋੜੀਆਂ ਸ਼ਰਤਾਂ ਖ਼ਤਮ ਕਰਕੇ ਆਨਲਾਈਨ ਪ੍ਰਣਾਲੀ ਲਾਗੂ ਕਰਨ ਦੀ ਵਿਉਂਤਬੰਦੀ ਕੀਤੀ ਜਾਵੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ 104 ਨਵੀਆਂ ਮਾਈਨਿੰਗ ਸਾਈਟਾਂ ਨੂੰ ਨਿਯਮਤ ਕਰਨ ਅਤੇ ਕਰੱਸ਼ਰ ਉਦਯੋਗ ਲਈ ਪਾਰਦਰਸ਼ੀ ਨੀਤੀਆਂ ਲਾਗੂ ਕਰਨ ਦੇ ਵੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਉਦੇਸ਼ ਹੈ ਕਿ ਭੱਠਾ ਮਾਲਕਾਂ ਨੂੰ ਮਿੱਟੀ ਲਈ ਦੂਜੇ ਰਾਜਾਂ 'ਤੇ ਨਿਰਭਰ ਨਾ ਹੋਣਾ ਪਵੇ। ਇਸ ਨਾਲ ਜਿੱਥੇ ਸਸਤੇ ਭਾਅ 'ਤੇ ਭੱਠਾ ਮਾਲਕਾਂ ਨੂੰ ਮਿੱਟੀ ਮਿਲ ਸਕੇਗੀ, ਉੱਥੇ ਹੀ ਸੂਬੇ ਦੇ ਲੋਕਾਂ ਨੂੰ ਵੀ ਸਸਤੇ ਭਾਅ 'ਤੇ ਇੱਟਾਂ ਮਿਲਣੀਆਂ ਸ਼ੁਰੂ ਹੋ ਜਾਣਗੀ।

ਮੀਟਿੰਗ ਦੌਰਾਨ ਮਾਈਨਿੰਗ ਵਿਭਾਗ ਦੇ ਸਕੱਤਰ ਸ. ਗੁਰਕਿਰਤ ਕਿਰਪਾਲ ਸਿੰਘ, ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਸੀ.ਈ.ਆਈ.ਏ.ਏ.) ਦੇ ਚੇਅਰਮੈਨ ਸ੍ਰੀ ਜਤਿੰਦਰ ਕੁਮਾਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਚੇਅਰਮੈਨ ਡਾ. ਆਦਰਸ਼ ਪਾਲ ਵਿਗ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement