ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 19.65 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
Published : Mar 13, 2025, 4:48 pm IST
Updated : Mar 13, 2025, 4:48 pm IST
SHARE ARTICLE
Punjab Government releases Rs 19.65 crore for Scheduled Caste beneficiaries: Dr. Baljit Kaur
Punjab Government releases Rs 19.65 crore for Scheduled Caste beneficiaries: Dr. Baljit Kaur

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

 

 Punjab News: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 3853 ਲਾਭਪਾਤਰੀਆਂ ਨੂੰ 19.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ ਕੁੱਲ 3853 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 3853 ਲਾਭਪਾਤਰੀਆਂ ਨੂੰ ਕਵਰ ਕਰਨ ਲਈ 19.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਬਰਨਾਲਾ ਦੇ 121, ਬਠਿੰਡਾ ਦੇ 75, ਫਰੀਦਕੋਟ ਦੇ 89, ਫਿਰੋਜ਼ਪੁਰ ਦੇ 105, ਸ੍ਰੀ ਫਤਿਹਗੜ੍ਹ ਸਾਹਿਬ ਦੇ 108, ਗੁਰਦਾਸੁਪਰ ਦੇ 554, ਹੁਸ਼ਿਆਰਪੁਰ ਦੇ 325, ਜਲੰਧਰ ਦੇ 220 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਮਾਨਸਾ ਦੇ 142, ਸ੍ਰੀ ਮੁਕਤਸਰ ਸਾਹਿਬ ਦੇ 235, ਪਟਿਆਲਾ ਦੇ 198, ਪਠਾਨਕੋਟ ਦੇ 230, ਐਸ.ਏ.ਐਸ. ਨਗਰ ਦੇ 147, ਸੰਗਰੂਰ ਦੇ 131, ਮਲੇਰਕੋਟਲਾ ਦੇ 23 ਅਤੇ ਤਰਨਤਾਰਨ ਦੇ 1150 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement