Punjab Weather Update: ਪੰਜਾਬ ਵਿਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, 3 ਦਿਨ ਲਗਾਤਾਰ ਪਵੇਗਾ ਮੀਂਹ
Published : Mar 13, 2025, 8:04 am IST
Updated : Mar 13, 2025, 8:05 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: 3 ਜ਼ਿਲਿਆਂ 'ਚ ਯੈਲੋ ਅਲਰਟ

ਪੰਜਾਬ ਵਿੱਚ ਮੌਸਮ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.9 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫ਼ਤਿਹਗੜ੍ਹ ਸਾਹਿਬ ਵਿੱਚ 31.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਹਲਕੀ ਰਾਹਤ ਮਿਲੇਗੀ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 16 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਦੇ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਇਸ ਤੋਂ ਬਾਅਦ ਤਾਪਮਾਨ 2 ਤੋਂ 3 ਡਿਗਰੀ ਹੇਠਾਂ ਆ ਜਾਵੇਗਾ ਅਤੇ ਸਥਿਤੀ ਆਮ ਵਾਂਗ ਹੋ ਜਾਵੇਗੀ।

ਕੁਝ ਦਿਨ ਪਹਿਲਾਂ ਸਰਗਰਮ ਹੋਈ ਵੈਸਟਰਨ ਡਿਸਟਰਬੈਂਸ ਦਾ ਅਸਰ ਅੱਜ ਤੋਂ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲੇਗਾ। ਪਹਿਲਾਂ ਇਸ ਦਾ ਪ੍ਰਭਾਵ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਖੇਤਰਾਂ ਤੱਕ ਸੀਮਤ ਸੀ। ਪੱਛਮੀ ਗੜਬੜੀ ਕਾਰਨ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਜਦਕਿ ਸ਼ੁੱਕਰਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਫ਼ਤਿਹਗੜ੍ਹ ਸਾਹਿਬ ਅਤੇ ਐਸ.ਏ.ਐਸ ਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement