
17 ਵਿਆਕਤੀਆਂ ਪੁਲਿਸ ਨੇ ਭੇਜਿਆ ਸਿਵਲ ਹਸਪਤਾਲ
ਲੁਧਿਆਣਾ: ਸਮਰਾਲਾ ਦੇ ਨਜ਼ਦੀਕੀ ਪਿੰਡ ਨੀਲੋਂ ਖੁਰਦ ਵਿੱਚ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਪੁਲਿਸ ਨੇ ਗੈਰ ਕਾਨੂੰਨੀ ਨਸ਼ਾ ਛੁਡਾਓ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਛਾਪੇਮਾਰੀ ਦੌਰਾਨ 17 ਵਿਅਕਤੀਆਂ ਨੂੰ ਸਿਵਲ ਹਸਪਤਾਲ ਭੇਜਿਆ।
ਉਪ ਪੁਲਿਸ ਕਪਤਾਨ ਤਰਲੋਚਨ ਸਿੰਘ ਅਤੇ ਥਾਣਾ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲਣ ਉਤੇ ਕਿ ਪਿੰਡ ਨੀਲੋਂ ਖੁਰਦ ਵਿਖੇ ਇਕ ਗੈਰ-ਕਾਨੂੰਨੀ ਤੌਰ ਉਤੇ ਨਸ਼ਾ-ਛੁਡਾਊ ਕੇਂਦਰ ਚੱਲ ਰਿਹਾ ਹੈ। ਇਸ 'ਤੇ ਸਿਹਤ ਵਿਭਾਗ ਨੂੰ ਨਾਲ ਲੈ ਕੇ ਇਸ ਕੇਂਦਰ ਦੀ ਪੜਤਾਲ ਕੀਤੀ ਗਈ ਅਤੇ ਇਸ ਕੇਂਦਰ ਵਿਚੋਂ ਮਿਲੇ 17 ਵਿਅਕਤੀਆਂ ਨੂੰ ਮੈਡੀਕਲ ਲਈ ਸਿਵਲ ਹਸਪਤਾਲ ਭੇਜਿਆ ਜਾ ਰਿਹਾ ਹੈ। ਇਹ ਵਿਅਕਤੀ ਇਲਾਜ ਲਈ ਇਸ ਨਸ਼ਾ-ਛੁਡਾਊ ਕੇਂਦਰ ਵਿਚ ਦਾਖਲ ਕੀਤੇ ਹੋਏ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਵਿਅਕਤੀਆਂ ਵਿਚੋਂ ਜਿਹੜੇ ਨਸ਼ੇ ਦੇ ਆਦੀ ਹਨ, ਉਨ੍ਹਾਂ ਨੂੰ ਸਰਕਾਰੀ ਤੌਰ ਉਤੇ ਨਸ਼ਾ-ਛੁਡਾਊ ਕੇਂਦਰ ਵਿਚ ਦਾਖਲ ਕੀਤਾ ਜਾਵੇਗਾ।