Amritsar News : ਸਰਦਾਰ ਬਗੀਚਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

By : BALJINDERK

Published : Mar 13, 2025, 5:22 pm IST
Updated : Mar 13, 2025, 5:22 pm IST
SHARE ARTICLE
ਸਰਦਾਰ ਬਗੀਚਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ
ਸਰਦਾਰ ਬਗੀਚਾ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

Amritsar News : ਸ. ਬਗੀਚਾ ਸਿੰਘ ਨੇ ਸਿੱਖ ਰੈਫਰੈਂਸ ਲਾਈਬ੍ਰੇਰੀ ਵਿਖੇ ਲੰਮਾ ਸਮਾਂ ਬਤੌਰ ਇੰਚਾਰਜ ਸੇਵਾ ਨਿਭਾਈ

Amirtsar News in Punjabi : ਸਰਦਾਰ ਬਗੀਚਾ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ  ਸਕੱਤਰੇਤ ਅਹੁਦਾ ਸੰਭਾਲਿਆ। ਸਰਦਾਰ ਬਗੀਚਾ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਗੁਰੂ ਰਾਮਦਾਸ ਨੇ ਜੋ ਉਹਨਾਂ ਨੂੰ ਸੇਵਾ ਬਖਸ਼ੀ ਹੈ ਉਸ ਨੂੰ ਤਨ ਮਨ ਨਾਲ ਨਿਭਾਉਂਦੇ।

ਜ਼ਿਕਰਯੋਗ ਹੈ ਸ. ਬਗੀਚਾ ਸਿੰਘ ਨੇ ਸਿੱਖ ਰੈਫਰੈਂਸ ਲਾਈਬ੍ਰੇਰੀ ਵਿਖੇ ਲੰਮਾ ਸਮਾਂ ਬਤੌਰ ਇੰਚਾਰਜ ਸੇਵਾ ਨਿਭਾਈ, ਉਪਰੰਤ ਮਾਰਚ 2024 ਤੋਂ ਬਤੌਰ ਇੰਚਾਰਜ ਧਾਰਮਿਕ ਪੜਤਾਲਾਂ ਬ੍ਰਾਂਚ ਧਰਮ ਪ੍ਰਚਾਰ ਕਮੇਟੀ ਵਿਖੇ ਸੇਵਾ ਨਿਭਾਈ ਤੇ ਹੁਣ 13 ਮਾਰਚ 2025 ਤੋਂ ਬਤੌਰ ਇੰਚਾਰਜ ਸਕੱਤਰੇਤ ਸੀ ਅਕਾਲ ਤਖਤ ਸਾਹਿਬ ਵਿਖੇ ਸੇਵਾ ਹਾਜ਼ਰ ਹੋਏ।ਇਹਨਾਂ ਦੀ ਵਿਦਿਅਕ ਯੋਗਤਾ ਐਮ.ਏ ਹਿਸਟਰੀ,  ਮਾਸਟਰ ਡਿਗਰੀ ਲਾਈਬ੍ਰੇਰੀ ਸਾਇੰਸ, ਐਮ ਫਿਲ ਲਾਈਬ੍ਰੇਰੀ ਸਾਇੰਸ ਹੈ।

ਜ਼ਿਕਰਯੋਗ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੀਤੀ 7 ਮਾਰਚ ਨੂੰ ਹੋਈ। ਮੀਟਿੰਗ ’ਚ ਲਏ ਗਏ ਫ਼ੈਸਲਿਆਂ ਅਨੁਸਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਗਈ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤੇ ਵੀ ਇਸਦਾ ਵੱਡਾ ਅਸਰ ਦੇਖਣ ਨੂੰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਅਤੇ ਅਕਾਊਂਟ ਕਲਰਕ ਗੁਰਵੇਲ ਸਿੰਘ ਦੋਨਾਂ ਦੀਆਂ ਤੁਰੰਤ ਪ੍ਰਭਾਵ ਦੇ ਨਾਲ  ਬਦਲੀਆਂ ਕਰ ਦਿੱਤੀਆਂ ਗਈਆਂ ਹਨ।

(For more news apart from  Sardar Bagicha Singh assumed office as Secretary of Sri Akal Takht Sahib News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement