ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਦੀ ਸ਼ਤਾਬਦੀ ਮੌਕੇ 100 ਰੁਪਏ ਦਾ ਸਿੱਕਾ ਤੇ ਡਾਕ ਟਿਕਟ ਜਾਰੀ
Published : Apr 13, 2019, 6:27 pm IST
Updated : Apr 13, 2019, 6:37 pm IST
SHARE ARTICLE
100 rupees coin and postage stamp on the centenary of Jallianwala Bagh massacre
100 rupees coin and postage stamp on the centenary of Jallianwala Bagh massacre

ਉਪ ਰਾਸ਼ਟਰਪਤੀ ਐਮ. ਵੈਂਕੇਈਆ ਨਾਇਡੂ ਨੇ ਸਾਕੇ ਦੀ 100ਵੀਂ ਵਰ੍ਹੇਗੰਢ ਮੌਕੇ 100 ਰੁਪਏ ਦਾ ਸਮਾਰਕ ਸਿੱਕਾ ਤੇ ਡਾਕ ਟਿਕਟ ਜਾਰੀ ਕੀਤੀ

ਅੰਮ੍ਰਿਤਸਰ: ਅੱਜ ਜੱਲ੍ਹਿਆਂਵਾਲਾ ਬਾਗ਼ ਸਾਕੇ ਦੀ 100ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਮੌਕੇ ਉਪ ਰਾਸ਼ਟਰਪਤੀ ਐਮ. ਵੈਂਕੇਈਆ ਨਾਇਡੂ ਨੇ ਸਾਕੇ ਦੀ 100ਵੀਂ ਵਰ੍ਹੇਗੰਢ ਮੌਕੇ 100 ਰੁਪਏ ਦਾ ਸਮਾਰਕ ਸਿੱਕਾ ਤੇ ਡਾਕ ਟਿਕਟ ਜਾਰੀ ਕੀਤੀ। ਨਾਇਡੂ ਵਿਸ਼ੇਸ਼ ਤੌਰ 'ਤੇ ਜੱਲ੍ਹਿਆਂਵਾਲਾ ਬਾਗ਼ ਪੁੱਜੇ ਤੇ 13 ਅਪ੍ਰੈਲ, 1919 ਨੂੰ ਜ਼ੱਲ੍ਹਿਆਂਵਾਲਾ ਬਾਗ਼ ਵਿਚ ਹੋਏ ਖ਼ੂਨੀ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇੱਥੇ ਪੁੱਜੀ ਬੀਐਸਐਫ ਟੀਮ ਨੇ ਵੀ ਸ਼ਹੀਦਾਂ ਨੂੰ ਸਲਾਮੀ ਦਿੱਤੀ।

hh100 Rupees Coin And Postage Stamp On the Centenary of Jallianwala Bagh Massacre

ਇਸ ਮੌਕੇ ਕੇਂਦਰ ਸਰਕਾਰ ਵੱਲੋਂ ਜੱਲ੍ਹਿਆਂਵਾਲਾ ਬਾਗ਼ ਦੀ ਕਾਇਆ ਕਲਪ ਬਾਰੇ ਮਨਜ਼ੂਰ ਕੀਤੇ ਪ੍ਰੋਜੈਕਟ ਦੀ ਇੱਕ ਦਸਤਾਵੇਜ਼ੀ ਫ਼ਿਲਮ ਵੀ ਦਿਖਾਈ ਗਈ। ਦੱਸ ਦੇਈਏ ਸ਼ਹਾਦਤ ਦੇ 100 ਸਾਲ ਪੂਰੇ ਹੋਣ 'ਤੇ ਅਕਾਲੀ ਦਲ ਦੇ ਸਾਰੇ ਵੱਡੇ ਆਗੂਆਂ ਨੇ ਸਮਾਗਮ ਤੋਂ ਦੂਰੀ ਬਣਾਈ ਰੱਖੀ। ਬੀਬੀ ਜਗੀਰ ਕੌਰ ਨੂੰ ਛੱਡ ਕੇ ਕੋਈ ਵੀ ਅਕਾਲੀ ਆਗੂ ਹਾਲੇ ਤਕ ਜੱਲ੍ਹਿਆਂਵਾਲਾ ਬਾਗ਼ ਨਹੀਂ ਪੁੱਜਾ। ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਅਰਦਾਸ ਸਮਾਗਮ ਕੀਤਾ ਗਿਆ।


5Shiromani Gurdwara Parbandhak Committe

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੇ ਗਏ ਇਸ ਅਰਦਾਸ ਸਮਾਗਮ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਮੁੱਚੇ ਸਟਾਫ਼ ਨੇ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ। ਇਸ ਮੌਕੇ ਤੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਜਲ੍ਹਿਆਂਵਾਲਾ ਬਾਗ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਉਨ੍ਹਾਂ ਵੱਲੋਂ ਸ਼ਹੀਦੀ ਸਮਾਰਕ ਉਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

Rahul gandhi In Jallianwala BaghRahul gandhi In Jallianwala Bagh 

 ਰਾਹੁਲ ਗਾਂਧੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਹੋਰ ਪੰਜਾਬ ਦੇ ਮੰਤਰੀ ਅਤੇ ਕਾਂਗਰਸ ਆਗੂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਚੁੱਪਚਾਪ ਖੜੇ ਹੋ ਕੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਲੋਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਨੂੰ ਅਗਵਾਈ ਕੀਤੀ। ਇਸ ਤੋਂ ਪਹਿਲਾਂ ਭਾਰਤ ਵਿਚ ਬ੍ਰਿਟਿਸ਼ ਹਾਈ ਕਮਿਸ਼ਨਰ ਸਰ ਡੋਮੀਨਿਕ ਐਸਕੁਇਥ ਨੇ ਵੀ ਜਲ੍ਹਿਆਂਵਾਲਾ ਬਾਗ ਵਿਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

Jallianwala BaghJallianwala Bagh

ਜ਼ਿਕਰਯੋਗ ਹੈ ਕਿ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਬੀਤੇ ਕੱਲ੍ਹ ਸ਼ਾਮ ਨੂੰ ਵਿਸ਼ੇਸ਼ ਕੈਂਡਲ ਲਾਈਟ ਮਾਰਚ ਕੱਢਿਆ ਗਿਆ।  ਦੱਸ ਦਈਏ ਕਿ ਅਮ੍ਰਿੰਤਸਰ ਵਿਚ 13 ਅਪ੍ਰੈਲ 1919 ਨੂੰ ਹੋਏ ਜਲ੍ਹਿਆਂਵਾਲੇ ਬਾਗ ਦੇ ਕਤਲੇਆਮ ਵਿਚ ਬ੍ਰਿਟੇਨ ਸੈਨਿਕਾਂ ਨੇ ਸ਼ਰੇਆਮ ਸ਼ਾਂਤੀਪੂਰਨ ਨੁਮਾਇਸ਼ ਕਰ ਰਹੇ ਲੋਕਾਂ ਉੱਤੇ ਗੋਲੀਆਂ ਚਲਾ ਦਿੱਤੀਆਂ ਸਨ। ਸਰਵੇਖਣ ਦੇ ਮੁਤਾਬਕ, ਇਸ ਕਤਲੇਆਮ ਵਿਚ 400 ਤੋਂ ਜ਼ਿਆਦਾ ਪ੍ਰਦਰਸ਼ਨਕਾਰੀਆਂ ਦੀ ਮੌਤ ਹੋਈ ਸੀ।  ਹਾਲਾਂਕਿ, ਭਾਰਤੀ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਵਿਚ 1000 ਤੋਂ ਜ਼ਿਆਦਾ ਲੋਕ ਮਾਰੇ ਗਏ ਸਨ।  ਮਰਨ ਵਾਲਿਆਂ ਵਿਚ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement