
ਪੇਪਰ ਮਾੜਾ ਹੋਣ ਕਰਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ ਲੜਕੀ
ਤਪਾ ਮੰਡੀ: ਪਿੰਡ ਮਹਿਤਾ ਵਿਖੇ ਦਸਵੀਂ ਜਮਾਤ ਵਿਚ ਪੜਦੀ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਦਸਵੀਂ ਦਾ ਪੇਪਰ ਮਾੜਾ ਹੋਣ ਕਾਰਨ ਵਿਦਿਆਰਥਣ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦੀ ਸੀ ਤੇ ਬੀਤੀ ਰਾਤ ਉਸ ਨੇ ਘਰ ਵਿਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮੌਕੇ ’ਤੇ ਪਹੁੰਚੇ ਏ.ਐਸ.ਆਈ. ਜਗਸੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥਣ ਦੇ ਦਾਦੇ ਨੇ ਬਿਆਨ ਦਰਜ ਕਰਵਾਏ ਹਨ। ਉਨ੍ਹਾਂ ਦੱਸਿਆ ਕਿ ਉਹ ਪਿੰਡ ਦੇ ਇਕ ਕਿਸਾਨ ਦੇ ਘਰ ਕਈ ਦਹਾਕਿਆਂ ਤੋਂ ਕੰਮ ਕਰਦੇ ਆ ਰਹੇ ਹਨ।
Suicide Case
ਬੀਤੇ ਦਿਨੀਂ ਉਨ੍ਹਾਂ ਦੀ ਪੋਤਰੀ ਦਾ ਦਸਵੀਂ ਦਾ ਪੇਪਰ ਮਾੜਾ ਹੋਣ ਕਰਕੇ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ। ਬੀਤੀ ਰਾਤ ਉਸ ਨੇ ਘਰ ਵਿਚ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲਗਾ ਕੇ ਅਪਣੀ ਜੀਵਨ ਲੀਲਾ ਹਮੇਸ਼ਾ ਲਈ ਸਮਾਪਤ ਕਰ ਲਈ। ਘਟਨਾ ਦਾ ਪਤਾ ਲੱਗਦੇ ਹੀ ਪਿੰਡ ਵਾਸੀਆਂ ਦਾ ਇਕੱਠ ਹੋ ਗਿਆ ਅਤੇ ਮ੍ਰਿਤਕ ਵਿਦਿਆਰਥਣ ਦੇ ਦਾਦੇ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਲਈ ਬਰਨਾਲਾ ਭੇਜ ਦਿਤੀ ਗਈ ਹੈ।
ਇਹ ਵੀ ਪੜ੍ਹੋ: ਸ਼੍ਰੀ ਮੁਕਤਸਰ ਸਾਹਿਬ ‘ਚ ਅਧਿਆਪਕ ਵਲੋਂ 16 ਸਾਲਾਂ ਵਿਦਿਆਰਥਣ ਨਾਲ ਬਲਾਤਕਾਰ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧਤ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਦੀ ਇਕ ਨਾਬਾਲਗ ਲੜਕੀ (16) ਦੇ ਨਾਲ ਇਕ ਮਾਸਟਰ ਨੇ ਬਲਾਤਕਾਰ ਕੀਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੀੜਤਾ ਉਕਤ ਮੁਲਜ਼ਮ ਦੇ ਕੋਲ ਟਿਊਸ਼ਨ ਪੜ੍ਹਨ ਜਾਂਦੀ ਸੀ, ਜਿੱਥੇ ਵਾਰਦਾਤ ਨੂੰ ਅੰਜਾਮ ਦਿਤਾ ਗਿਆ। ਪੀੜਤਾਂ ਦੀ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।