ਬਠਿੰਡਾ ਤੇ ਫਿਰੋਜ਼ਪੁਰ ਸੀਟਾਂ ਲਈ ਕਾਂਗਰਸ ’ਚ ਇਹ ਨਾਂਅ ਹਨ ਚਰਚਾ ਅਧੀਨ
Published : Apr 13, 2019, 3:53 pm IST
Updated : Apr 13, 2019, 3:56 pm IST
SHARE ARTICLE
Captain Amarinder Singh
Captain Amarinder Singh

ਦੋਵਾਂ ਸੀਟਾਂ ਨੂੰ ਲੈ ਕੇ ਪਾਰਟੀ ਸਥਿਤੀ ਦੁਚਿੱਤੀ ਵਿਚ

ਚੰਡੀਗੜ੍ਹ: ਲੋਕਸਭਾ ਚੋਣਾਂ 2019 ਨੂੰ ਲੈ ਕੇ ਪੰਜਾਬ ਵਿਚ ਸਿਆਸਤ ਸਰਗਰਮ ਹੈ। ਕਾਂਗਰਸ ਵਲੋਂ 13 ਸੀਟਾਂ ਵਿਚੋਂ 11 ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਹੋ ਚੁੱਕਾ ਹੈ। ਜਦਕਿ ਬਠਿੰਡਾ ਅਤੇ ਫਿਰੋਜ਼ਪੁਰ ਸੀਟ ਅਜੇ ਤੱਕ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ ਕਿਉਂਕਿ ਇਨ੍ਹਾਂ ਸੀਟਾਂ ਤੋਂ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ ਹੋਣਾ ਅਜੇ ਬਾਕੀ ਹੈ। ਕਾਂਗਰਸ ਸੂਤਰਾਂ ਮੁਤਾਬਕ ਪਾਰਟੀ ਲੀਡਰਸ਼ਿਪ ਵਲੋਂ ਦੋਵਾਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਇਸ ਲਈ ਰੋਕਿਆ ਗਿਆ ਹੈ ਕਿਉਂਕਿ ਇਨ੍ਹਾਂ ਸੀਟਾਂ ਤੋਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਲੈ ਕੇ ਸਥਿਤੀ ਅਜੇ ਸਾਫ਼ ਨਹੀਂ ਹੈ।

CongressCongress

ਇਸੇ ਕਰਕੇ ਕਾਂਗਰਸ ਵਲੋਂ ਉਮੀਦਵਾਰਾਂ ਦੀ ਚੋਣ ਅਜੇ ਨਹੀਂ ਕੀਤੀ ਜਾ ਸਕੀ। ਕਾਂਗਰਸ ਸੂਤਰਾਂ ਨੇ ਕਿਹਾ ਕਿ ਬਠਿੰਡਾ ਤੇ ਫਿਰੋਜ਼ਪੁਰ ਦੋਵਾਂ ਸੀਟਾਂ ਲਈ ਕਾਂਗਰਸ ਨੇ ਫ਼ਿਲਹਾਲ 3-3 ਨਾਵਾਂ ਦਾ ਪੈਨਲ ਤਿਆਰ ਕੀਤਾ ਹੋਇਆ ਹੈ, ਜਿਸ ਵਿਚ ਬਠਿੰਡਾ ਸੀਟ ਨੂੰ ਲੈ ਕੇ ਕਾਂਗਰਸ ਵਲੋਂ ਤਿੰਨ ਮਜ਼ਬੂਤ ਨਾਵਾਂ ’ਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਅਤੇ ਕਾਂਗਰਸ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨਾਂਅ ਵਿਚਾਰ ਅਧੀਨ ਦੱਸਿਆ ਜਾਂਦਾ ਹੈ।

ਫਿਰੋਜ਼ਪੁਰ ਸੀਟ ਨੂੰ ਲੈ ਕੇ ਤਿੰਨ ਪ੍ਰਮੁੱਖ ਨਾਵਾਂ ’ਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸ਼ੇਰ ਸਿੰਘ ਘੁਬਾਇਆ ਅਤੇ ਰਮਿੰਦਰ ਸਿੰਘ ਆਵਲਾ ਦੇ ਨਾਂਅ ਵਿਚਾਰ ਅਧੀਨ ਦੱਸੇ ਜਾ ਰਹੇ ਹਨ। ਕਾਂਗਰਸੀ ਸੂਤਰਾਂ ਦੇ ਮੁਤਾਬਕ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਦੇਸ਼ ਕਮੇਟੀ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਨੇਤਾਵਾਂ ਦੀ ਮੀਟਿੰਗ ਅਗਲੇ ਹਫ਼ਤੇ ਦੇ ਅੱਧ ਤੋਂ ਬਾਅਦ ਹੀ ਹੋਣ ਦੇ ਆਸਾਰ ਹਨ। ਇਨ੍ਹਾਂ ਦੋਵਾਂ ਸੀਟਾਂ ਨੂੰ ਲੈ ਕੇ ਪਾਰਟੀ ਸਥਿਤੀ ਦੁਚਿੱਤੀ ਵਿਚ ਚੱਲ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement