9ਵੇਂ ਪਾਤਸ਼ਾਹ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਵਾਂਗੇ : ਭਾਈ ਲੌਂਗੋਵਾਲ
Published : Apr 13, 2020, 8:38 am IST
Updated : Apr 13, 2020, 8:38 am IST
SHARE ARTICLE
File photo
File photo

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 399ਵੇਂ ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਇਥੇ ਸਥਿਤ ਗੁਰੂ ਸਾਹਿਬ

ਅੰਮ੍ਰਿਤਸਰ  (ਸੁਖਵਿੰਦਰਜੀਤ ਸਿੰਘ ਬਹੋੜੂ) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 399ਵੇਂ ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਇਥੇ ਸਥਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦਵਾਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸੱਚਖੰਡ ਸ੍ਰੀ ਹਰਿੰੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਭਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕੋਰੋਨਾ ਮਹਾਂਮਾਰੀ ਦੇ ਚਲਦਿਆਂ ਇਹ ਸਮਾਗਮ ਬਿਲਕੁਲ ਸਾਦੇ ਢੰਗ ਨਾਲ ਸਜਾਏ ਗਏ।

ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ। ਸਮਗਾਮ ਮੌਕੇ ਗਿ: ਜਗਤਾਰ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀਆਂ ਸਿਖਿਆਵਾਂ 'ਤੇ ਚੱਲਣ ਦਾ ਸੁਨੇਹਾ ਦਿਤਾ ਅਤੇ ਮਨੁੱਖਤਾ 'ਤੇ ਆਏ ਮਹਾਂਮਾਰੀ ਦੇ ਸੰਕਟ ਵਿਚੋਂ ਗੁਰੂ ਸਾਹਿਬ ਦੀ ਕਿਰਪਾ ਨਾਲ ਜਲਦ ਨਿਕਲਣ ਦੀ ਆਸ ਪ੍ਰਗਟਾਈ।

File photoFile photo

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਸੀ ਖੁਸ਼ਕਿਸਮਤ ਹਾਂ ਕਿ ਗੁਰੂ ਸਾਹਿਬ ਦੀ ਚੌਥੀ ਪ੍ਰਕਾਸ਼ ਸ਼ਤਾਬਦੀ ਸਾਡੇ ਸਮਿਆਂ ਅੰਦਰ ਆ ਰਹੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ  ਸ਼੍ਰੋਮਣੀ ਕਮੇਟੀ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸਾਲ ਭਰ ਚਲਣ ਵਾਲੇ ਸਮਾਗਮ ਅੱਜ ਵਿਸ਼ਾਲ ਪੱਧਰ 'ਤੇ ਆਰੰਭ ਕੀਤੇ ਜਾਣੇ ਸਨ ਪਰ ਮੌਜੂਦਾ ਹਾਲਾਤ ਕਾਰਨ ਕੇਵਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੀ ਇਨ੍ਹਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਹੀ ਹਾਲਾਤ ਆਮ ਵਾਂਗ ਹੋਣਗੇ ਤਾਂ ਸ਼੍ਰੋਮਣੀ ਕਮੇਟੀ ਦੇਸ਼ ਦੁਨੀਆਂ ਅੰਦਰ ਸਜਾਏ ਜਾਣ ਵਾਲੇ ਸਮਾਗਮਾਂ ਦੀ ਵਿਉਂਤਬੰਦੀ ਕਰੇਗੀ।

ਉਨ੍ਹਾਂ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਸਿੱਖ ਪੰਥ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਪ੍ਰਕਾਸ਼ ਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦਵਾਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੌਅ ਵੀ ਸਜਾਏ ਗਏ। ਸਮਗਾਮ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਅਮਰਜੀਤ ਸਿੰਘ ਭਲਾਈਪੁਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾਂ, ਸ. ਸਕੱਤਰ ਸਿੰਘ,  ਮੈਨੇਜਰ ਸ. ਮੁਖਤਾਰ ਸਿੰਘ, ਸ. ਦਰਸ਼ਨ ਸਿੰਘ ਪੀਏ, ਸ. ਰਾਜਿੰਦਰ ਸਿੰਘ ਰੂਬੀ, ਸ. ਗੁਰਾ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਸੁੱਚਾ ਸਿੰਘ ਹਾਜ਼ਰ ਸਨ।
 






 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement