
ਕਾਂਗਰਸੀ ਆਗੂ ਦੀਪਕ ਸ਼ਰਮਾ ਸਮੇਤ ਉਸ ਦੇ ਪਰਵਾਰਕ ਮੈਂਬਰਾਂ ਦੀ ਕੋਰੋਨਾ ਰੀਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਚੌਂਕਸ ਹੋ ਗਿਆ ਹੈ।
ਜਲੰਧਰ (ਲਖਵਿੰਦਰ ਸਿੰਘ ਲੱਕੀ /ਵਰਿੰਦਰ ਸ਼ਰਮਾ): ਕਾਂਗਰਸੀ ਆਗੂ ਦੀਪਕ ਸ਼ਰਮਾ ਸਮੇਤ ਉਸ ਦੇ ਪਰਵਾਰਕ ਮੈਂਬਰਾਂ ਦੀ ਕੋਰੋਨਾ ਰੀਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਚੌਂਕਸ ਹੋ ਗਿਆ ਹੈ। ਸਿਹਤ ਵਿਭਾਗ ਵਲੋਂ ਬੀਤੀ ਦੇਰ ਰਾਤ ਦੀਪਕ ਸ਼ਰਮਾ ਦੇ ਸੰਪਰਕ ਵਿਚ ਰਹੇ। ਨਾਰਥ ਵਿਧਾਇਕ ਬਾਵਾ ਹੈਨਰੀ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾਵੇਗੀ।
File photo
ਸਿਹਤ ਵਿਭਾਗ ਦੀ ਟੀਮ ਬੀਤੀ ਦੇਰ ਰਾਤ ਨਾਰਥ ਵਿਧਾਇਕ ਬਾਵਾ ਹੈਨਰੀ ਦੇ ਘਰ ਗਈ ਸੀ, ਜਿੱਥੇ ਬਾਵਾ ਹੈਨਰੀ ਸਮੇਤ ਪਰਵਾਰ ਵਿਚੋਂ ਕੁਲ 6 ਮੈਂਬਰਾਂ ਦੇ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਹਨ। ਇੱਥੇ ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਕਾਰਨ ਮਰੇ ਪ੍ਰਵੀਨ ਕੁਮਾਰ ਸ਼ਰਮਾ ਦੀ ਮੌਤ ਤੋਂ ਬਾਅਦ ਉਸ ਦੇ ਬੇਟੇ ਦੀਪਕ ਸ਼ਰਮਾ ਸਮੇਤ ਤਿੰਨ ਮੈਂਬਰਾਂ ਦੀ ਰੀਪੋਰਟ ਬੀਤੇ ਦਿਨ ਹੀ ਪਾਜ਼ੇਟਿਵ ਪਾਈ ਗਈ ਹੈ, ਜਿਨ੍ਹਾਂ ਦਾ ਇਲਾਜ ਜਲੰਧਰ ਦੇ ਸਿਵਲ ਹਸਪਤਾਲ ਵਿਚ ਕੀਤਾ ਜਾ ਰਿਹਾ ਹੈ। ਦੀਪਕ ਸ਼ਰਮਾ ਬਾਵਾ ਹੈਨਰੀ ਦਾ ਨਜ਼ਦੀਕੀ ਮੰਨਿਆ ਜਾਂਦਾ ਹੈ, ਜਿਸ ਕਰ ਕੇ ਬਾਵਾ ਹੈਨਰੀ ਸਮੇਤ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਦੇ ਕੋਰੋਨਾ ਟੈਸਟ ਲਈ ਸੈਂਪਲ ਲਏ ਗਏ ਹਨ।