ਜ਼ਿਲ੍ਹੇ 'ਚ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿਤੀ ਜਾਵੇਗੀ: ਐਸ.ਐਸ.ਪੀ. ਭਾਰਗਵ
Published : Apr 13, 2020, 11:50 am IST
Updated : Apr 13, 2020, 11:50 am IST
SHARE ARTICLE
ਡਾ. ਨਰਿੰਦਰ ਭਾਰਗਵ
ਡਾ. ਨਰਿੰਦਰ ਭਾਰਗਵ

ਜ਼ਿਲ੍ਹੇ 'ਚ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿਤੀ ਜਾਵੇਗੀ: ਐਸ.ਐਸ.ਪੀ. ਭਾਰਗਵ


ਮਾਨਸਾ, 12 ਅਪ੍ਰੈਲ (ਬਹਾਦਰ ਖ਼ਾਨ): ਐਸ.ਐਸ.ਪੀ ਡਾ. ਨਰਿੰਦਰ ਭਾਰਗਵ ਨੇ ਦਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ ਦਿਨਕਰ ਗੁਪਤਾ ਆਈ.ਪੀ.ਐਸ. ਦੀ ਯੋਗ ਅਗਵਾਈ ਹੇਠ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋਂ ਰੋਕਣ ਲਈ ਲਗਾਇਆ ਗਿਆ ਕਰਫ਼ਿਊ ਲਗਾਤਾਰ ਜਾਰੀ ਹੈ। ਉਨ੍ਹਾਂ ਦਸਿਆ ਕਿ ਮਾਨਸਾ ਪੁਲਿਸ ਕੋਰੋਨਾ ਵਾਇਰਸ ਤੋਂ ਬਚਾਅ ਅਤੇ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ਲਈ ਦਿਨ-ਰਾਤ ਅਪਣੀ ਡਿਊਟੀ ਨਿਭਾਅ ਰਹੀ ਹੈ। ਉਨ੍ਹਾਂ ਦਸਿਆ ਕਿ ਮਾਨਸਾ ਪੁਲਿਸ ਵਲੋਂ ਜ਼ਿਲ੍ਹੇ ਅੰਦਰ ਫ਼ਲੈਗ ਮਾਰਚ, ਰੋਡ ਮਾਰਚ ਅਤੇ ਗਸ਼ਤਾਂ ਕੀਤੀਆਂ ਜਾ ਰਹੀਆਂ ਹਨ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਸਾਵਧਾਨੀਆਂ ਦੀ ਵਰਤੋਂ ਕਰਨ ਸਬੰਧੀ ਪਿੰਡਾਂ, ਸ਼ਹਿਰਾਂ, ਗਲੀਆਂ, ਮੁਹੱਲਿਆਂ ਅੰਦਰ ਲਾਊਡ ਸਪੀਕਰਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।


ਐਸ.ਐਸ.ਪੀ. ਡਾ. ਭਾਰਗਵ ਨੇ ਦਸਿਆ ਕਿ ਇਸੇ ਤਹਿਤ 11 ਅਪ੍ਰੈਲ ਦੀ ਸ਼ਾਮ ਨੂੰ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਇੰਚਾਰਜ ਪੁਲਿਸ ਚੌਕੀ ਠੂਠਿਆਂਵਾਲੀ ਪੁਲਿਸ ਪਾਰਟੀ ਸਮੇਤ ਅਪਣੇ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਠੂਠਿਆਂਵਾਲੀ ਪੁੱਜੇ ਤਾਂ ਪਿੰਡ ਦੀ ਫਿਰਨੀ ਤੇ ਧਰਮਸ਼ਾਲਾ ਨੇੜੇ ਦਰਸ਼ਨ ਸਿੰਘ ਪੁੱਤਰ ਰਣ ਸਿੰਘ ਵਾਸੀ ਠੂਠਿਆਂਵਾਲੀ ਸਮੇਤ 14 ਦੋਸ਼ੀ ਪਛਾਣੇ ਜੋ ਘੁੰਮ ਰਹੇ ਸਨ ਅਤੇ ਕਰਫ਼ਿਊ ਦੀ ਉਲੰਘਣਾ ਕਰ ਰਹੇ ਸਨ। ਉਨ੍ਹਾਂ ਦਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਸਮਝਾ ਕੇ ਇਕੱਠ ਨਾ ਕਰਨ ਅਤੇ ਵਾਇਰਸ ਤੋਂ ਬਚਾਅ ਲਈ ਅਪਣੇ-ਅਪਣੇ ਘਰਾਂ ਅੰਦਰ ਜਾਣ ਦੀ ਹਦਾਇਤ ਕਰ ਕੇ ਅੱਗੇ ਗਸ਼ਤ ਕਰਨ ਲਈ ਚਲਾ ਗਿਆ। ਜਦੋਂ ਉਹ ਗਸ਼ਤ ਕਰ ਕੇ ਵਾਪਸ ਆਇਆ ਤਾਂ ਉਕਤ ਵਿਅਕਤੀਆਂ ਤੋਂ ਇਲਾਵਾ 30-35 ਹੋਰ ਨਾਮਲੂਮ ਵਿਅਕਤੀ, ਜਿਨ੍ਹਾਂ ਕੋਲ ਡਾਂਗਾਂ ਤੇ ਸੋਟੀਆਂ ਸਨ, ਨੇ ਤੈਸ਼ ਵਿਚ ਆ ਕੇ ਸੈਲਫ਼ ਸੀਲਿੰਗ ਨਾਕੇ 'ਤੇ ਖੜੀ ਕੀਤੀ ਟਰਾਲੀ ਨੂੰ ਪਲਟਾ ਦਿਤਾ ਅਤੇ ਉੱਚੀ-ਉੱਚੀ ਕਹਿ ਰਹੇ ਸਨ ਕਿ ਪੁਲਿਸ ਸਾਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਲਈ ਰੋਜ਼ ਰੋਕਦੀ ਹੈ, ਅੱਜ ਇਨ੍ਹਾਂ ਨੂੰ ਸਬਕ ਸਿਖਾ ਦਿਉ। ਉਨ੍ਹਾਂ ਦਸਿਆ ਕਿ ਇਨ੍ਹਾਂ ਨੇ ਮਾਰ ਦੇਣ ਦੀ ਨੀਯਤ ਨਾਲ ਪੁਲਿਸ ਪਾਰਟੀ 'ਤੇ ਅਪਣੇ-ਅਪਣੇ ਹਥਿਆਰਾਂ ਨਾਲ ਹਮਲਾ ਕਰ ਕੇ ਉਨ੍ਹਾਂ ਦੇ ਸੱਟਾਂ ਮਾਰੀਆਂ ਅਤੇ ਪੁਲਿਸ ਪਾਰਟੀ ਦੀ ਗੱਡੀ 'ਤੇ ਵੀ ਰੋੜੇ ਮਾਰੇ।


ਡਾ. ਭਾਰਗਵ ਨੇ ਦਸਿਆ ਕਿ ਇਸ ਤੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਦੇ ਬਿਆਨ 'ਤੇ ਦਰਸ਼ਨ ਸਿੰਘ, ਗੋਲਡੀ, ਸਿੱਪੀ, ਸੇਵਕ ਸਿੰਘ, ਸੇਵਕ ਸਿੰਘ, ਗੁਗਨੀ, ਭਾਊ, ਜੈਲ ਸਿੰਘ, photophotoਲਾਲੂ ਮਿਸਤਰੀ, ਪੰਨੂੰ, ਕੁਲਜੀਤ, ਜੀਤਾ, ਪੀਕਾ, ਤਰਸੇਮ ਸਿੰਘ ਅਤੇ 30-35 ਨਾਮਲੂਮ ਵਿਅਕਤੀਆਂ ਵਿਰੁਧ ਮੁਕੱਦਮਾ ਨੰਬਰ 108 ਮਿਤੀ 12-04-2020 ਅ/ਧ 307,353,186,188, 269,148,149 ਹਿੰ:ਦੰ:, ਧਾਰਾ 51-ਏ. ਡਿਜਾਸਟਰ ਮੈਨੇਜਮੈਂਟ ਐਕਟ-2005 ਥਾਣਾ ਸਦਰ ਮਾਨਸਾ ਵਿਖੇ ਦਰਜ ਕੀਤਾ ਗਿਆ। ਐਸ.ਐਸ.ਪੀ. ਨੇ ਦਸਿਆ ਕਿ ਹੁਣ ਤਕ ਮੁਕੱਦਮੇ ਵਿਚ ਕੁਲ 24 ਮੁਲਜ਼ਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਮੁਕੱਦਮੇ ਦੀ ਤਫ਼ਤੀਸ਼ ਜਾਰੀ ਹੈ।
ਪੁਲਿਸ ਦੀ ਡਿਊਟੀ 'ਚ ਵਿਘਨ ਪਾ ਕੇ ਹਮਲਾ ਕਰਨ ਵਾਲਿਆਂ ਵਿਰੁਧ ਮੁਕੱਦਮਾ ਦਰਜ ਕਰ ਕੇ 24 ਜਣਿਆਂ ਨੂੰ ਕੀਤਾ ਗ੍ਰਿਫ਼ਤਾਰ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement