ਵਿਸਾਖੀ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Published : Apr 13, 2020, 6:29 pm IST
Updated : Apr 13, 2020, 6:29 pm IST
SHARE ARTICLE
Photo
Photo

ਮੁੱਖ ਮੰਤਰੀ ਨੇ ਲੋਕਾਂ ਦਾ ਧੰਨਵਾਦ ਕੀਤਾ ਕਿ ਉਹਨਾਂ ਸਰਬੱਦ ਦੇ ਭਲੇ ਲਈ ਆਪਣੇ ਹੀ ਘਰਾਂ ਵਿਚ ਰਹਿੰਦਿਆਂ ਅਰਦਾਸ ਕਰ ਕੇ ਵਿਸਾਖੀ ਦਾ ਪਾਵਨ ਤੇ ਪਵਿੱਤਰ ਤਿਉਹਾਰ ਮਨਾਇਆ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਵਾਸੀਆਂ ਨੂੰ ਵਿਸਾਖੀ ਮੌਕੇ ਘਰ ਹੀ ਰਹਿ ਕੇ ਸਵੇਰੇ 11 ਵਜੇ ਅਰਦਾਸ ਕਰਨ ਦੀ ਕੀਤੀ ਅਪੀਲ ਉਤੇ ਮਿਲੇ ਭਰਵੇਂ ਹੁੰਗਾਰੇ ਲਈ ਸਮੂਹ ਲੋਕਾਂ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਸੋਮਵਾਰ ਨੂੰ ਲੋਕਾਂ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਹਨਾਂ ਸਰਬੱਦ ਦੇ ਭਲੇ ਲਈ ਆਪਣੇ ਹੀ ਘਰਾਂ ਵਿਚ ਰਹਿੰਦਿਆਂ ਅਰਦਾਸ ਕਰ ਕੇ ਵਿਸਾਖੀ ਦਾ ਪਾਵਨ ਤੇ ਪਵਿੱਤਰ ਤਿਉਹਾਰ ਮਨਾਇਆ।

File PhotoFile Photo

ਮੁੱਖ ਮੰਤਰੀ ਜਿਨ੍ਹਾਂ ਆਪਣੀ ਰਿਹਾਇਸ਼ ਵਿਖੇ ਵਿਸਾਖੀ ਦੀ ਅਰਦਾਸ ਕੀਤੀ, ਨੇ ਇਹ ਆਸ ਜਤਾਈ ਕਿ ਲੋਕਾਂ ਵੱਲੋਂ ਇਕੱਠਿਆਂ ਕੀਤੀ ਗਈ ਅਰਦਾਸ ਪੰਜਾਬ ਨੂੰ ਸੁਰੱਖਿਅਤ ਰੱਖਦੀ ਹੋਈ ਖਤਰਨਾਕ ਕੋਰੋਨਾ ਵਾਇਰਸ ਖਿਲਾਫ ਜਿੱਤ ਯਕੀਨੀ ਬਣਾਏਗੀ। ਕੈਪਟਨ ਅਮਰਿੰਦਰ ਸਿੰਘ ਨੇ ਕੱਲ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਘਰਾਂ ਵਿਚ ਹੀ ਰਹਿੰਦੇ ਹੋਏ ਇਸ ਵਾਰ ਰਵਾਇਤੀ ਤੇ ਜਾਹੋ-ਜਲਾਲ ਤਰੀਕੇ ਨਾਲ ਤਿਉਹਾਰ ਮਨਾਉਣ ਤੋਂ ਗੁਰੇਜ਼ ਕਰਨ। ਇਹੋ ਹੀ ਉਹਨਾਂ, ਉਹਨਾਂ ਦੇ ਬੱਚਿਆਂ, ਸੂਬੇ ਅਤੇ ਦੇਸ਼ ਦੇ ਹਿੱਤ ਵਿਚ ਹੈ।

File PhotoFile Photo

ਇਸ ਔਖੀ ਘੜੀ ਵਿਚ ਲੋਕਾਂ ਵੱਲੋਂ ਮਿਲੇ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦੀ ਵੀ ਮੰਗ ਹੈ ਕਿ ਸਾਰੇ ਜ਼ਿੰਮੇਵਾਰੀ ਨਾਲ ਵਿਵਹਾਰ ਕਰਨ ਅਤੇ ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਵਿਚ ਆਪਣਾ ਯੋਗਦਾਨ ਪਾਉਣ। ਉਹਨਾਂ ਲੋਕਾਂ ਦਾ ਇਸ ਗੱਲੋਂ ਵੀ ਧੰਨਵਾਦ ਕੀਤਾ ਕਿ ਸਮਾਜਿਕ ਦੂਰੀ ਯਕੀਨੀ ਬਣਾਏ ਰੱਖਣ ਲਈ ਉਹਨਾਂ ਦੀ ਸਰਕਾਰ ਵੱਲੋਂ ਤਿੰਨ ਹਫਤੇ ਪਹਿਲਾਂ ਲਗਾਈਆਂ ਕਰਫਿਊ/ਲੌਕਡਾਊਨ ਦੀਆਂ ਬੰਦਸ਼ਾਂ ਦੀ ਉਹ ਪਾਲਣਾ ਕਰ ਰਹੇ ਹਨ।

Captain Amrinder SinghPhoto

ਉਹਨਾਂ ਕਿਹਾ ਕਿ ਇਸ ਔਖੀ ਘੜੀ ਵਿਚ ਪੰਜਾਬੀਆਂ ਦਾ ਅੰਦਰੂਨੀ ਜਜ਼ਬਾ ਤੇ ਉਚਾ ਮਨੋਬਲ ਇਕ ਵਾਰ ਫੇਰ ਸਾਹਮਣੇ ਆਇਆ। ਮੁੱਖ ਮੰਤਰੀ ਨੇ ਕਿਹਾ,''ਬਦਕਸਿਮਤੀ ਨਾਲ ਸਾਨੂੰ ਕਰਫਿਊ ਦੇ ਸਮੇਂ ਵਿਚ ਦੋ ਹਫਤਿਆਂ ਦਾ ਹੋਰ ਵਾਧਾ ਕਰਕੇ ਪਹਿਲੀ ਮਈ ਤੱਕ ਕਰਨਾ ਪਿਆ ਪਰ ਹਾਲਾਤ ਨਾਜ਼ੁਕ ਹੋਣ ਕਾਰਨ ਹੋਰ ਕੋਈ ਰਸਤਾ ਵੀ ਨਹੀਂ ਸੀ।''

PhotoPhoto

ਉਹਨਾਂ ਉਮੀਦ ਪ੍ਰਗਟਾਈ ਕਿ ਹੁਣ ਤੱਕ ਸੂਬਾ ਵੱਡੇ ਪੱਧਰ 'ਤੇ ਇਸ ਮਹਾਮਾਰੀ 'ਤੇ ਕਾਬੂ ਪਾਉਣ ਲਈ ਯੋਗ ਹੋਇਆ ਹੈ ਅਤੇ ਅੱਗੇ ਵੀ ਸਥਿਤੀ ਨੂੰ ਸਥਿਰ ਬਣਾਉਣ ਦੇ ਸਮਰਥ ਜਾਵੇਗਾ। ਉਹਨਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਸਪਲਾਈ ਚੇਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਇਹ ਵੀ ਯਕੀਨੀ ਬਣਾਏਗੀ ਕਿ ਪਰਵਾਸੀ ਮਜ਼ਦੂਰਾਂ ਸਮੇਤ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ।

farmers curfew wheat Photo

ਉਹਨਾਂ ਕਿਹਾ ਕਿ ਕਣਕ ਦੀ ਨਿਰਵਿਘਨ ਵਢਾਈ ਅਤੇ ਖਰੀਦ ਲਈ ਪ੍ਰਬੰਧ ਕੀਤੇ ਜਾ ਚੁੱਕੇ ਹਨ ਜੋ 15 ਅਪਰੈਲ ਤੋਂ ਸ਼ੁਰੂ ਹੋਣੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਨੂੰ ਲੌਕਡਾਊਨ/ਕਰਫਿਊ 'ਚੋਂ ਹੌਲੀ-ਹੌਲੀ ਬਾਹਰ ਕੱਢਣ ਨੂੰ ਯਕੀਨੀ ਬਣਾਉਣ ਲਈ ਹੋਰ ਕਦਮ ਚੁੱਕੇ ਜਾਣਗੇ ਤਾਂ ਕਿ ਅਰਥਚਾਰੇ ਅਤੇ ਉਦਯੋਗ ਦੇ ਹਿੱਤ ਵਿਚ ਹਾਲਾਤ ਆਮ ਵਾਂਗ ਬਣਾਏ ਜਾ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement