
ਪੰਜਾਬ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਦਾ ਅੰਕੜਾ 167 ਤੱਕ ਪਹੁੰਚ ਚੁੱਕਾ ਹੈ ਅਤੇ ਇਸ ਵਿਚੋਂ 11 ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।
ਚੰਡੀਗੜ੍ਹ : ਦੇਸ਼ ਵਿਚ ਦਿਨੋਂ-ਦਿਨ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਦਾ ਅੰਕੜਾ ਵਧਦਾ ਜਾ ਰਿਹਾ ਹੈ ਅਜਿਹੇ ਵਿਚ ਸਰਕਾਰ ਨੇ ਇਸ ਤੇ ਠੱਲ ਪਾਉਂਣ ਲਈ ਭਾਂਵੇ ਕਿ ਲੌਕਡਾਊਨ ਵੀ ਲਗਾਇਆ ਹੋਇਆ ਹੈ ਪਰ ਫਿਰ ਵੀ ਲਗਤਾਰ ਇਸਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਇਸ ਨਾਲ ਹੋਰ ਵਧੀਆ ਢੰਗ ਨਾਲ ਨਜਿੱਠਣ ਲਈ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14 ਅਪ੍ਰੈਲ ਮੰਗਲਵਾਰ ਨੂੰ ਆਲ ਪਾਰਟੀ ਮੀਟਿੰਗ ਬੁਲਾਈ ਹੈ।
Bhagwant Maan
ਜੋ ਕਿ ਕੱਲ ਦੁਪਿਹਰ 3 ਵਜੇ ਵੀਡੀਓ ਕਾਂਫਸੰਸਿੰਗ ਦੇ ਜ਼ਰੀਏ ਕੀਤੀ ਜਾਵੇਗੀ। ਦੱਸ ਦੱਈਏ ਕਿ ਮੁੱਖ ਮੰਤਰੀ ਨੇ ਇਸ ਮੀਟਿੰਗ ਵਿਚ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਮੁੱਖੀਆਂ ਨੂੰ ਸੱਦਾ ਦਿੱਤਾ ਹੈ। ਜਿਸ ਵਿਚ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ, ਭਾਜਪਾ ਦੇ ਅਸ਼ਵਨੀ ਸ਼ਰਮਾਂ, ਕਾਂਗਰਸ ਤੋਂ ਸੁਨਿਲ ਜਾਖੜ, ਬਸਪਾ ਦੇ ਜਸਵੀਰ ਸਿੰਘ ਗੜ੍ਹੀ, ਆਮ ਆਦਮੀ ਪਾਰਟੀ ਤੋਂ ਭਗਵੰਤ ਸਿੰਘ ਮਾਨ,
Coronavirus
ਸੁਖਵਿੰਦਰ ਸਿੰਘ ਸੇਖੋਂ, ਸੀਪੀਆਈ ਬੰਤ ਸਿੰਘ ਬਰਾੜ ਸੀਪੀਆਈ, ਸੁਖਦੇਵ ਸਿੰਘ ਢੀਂਡਸਾ ਟਕਸਾਲੀ ਅਕਾਲੀ ਦਲ, ਰਵੀ ਇੰਦਰ ਸਿੰਘ ਸ੍ਰੋਮਣੀ ਅਕਾਲੀ ਦਲ ਨੂੰ ਇਸ ਮੀਟਿੰਗ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਮੀਟਿੰਗ ਦਾ ਮੁੱਖ ਏਜੰਡਾ ਕਰੋਨਾ ਵਾਇਰਸ ਹੋਵੇਗਾ ਅਤੇ ਨਾਲ ਹੀ ਇਸ ਮੀਟਿੰਗ ਵਿਚ 15 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖ੍ਰੀਦ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵਗੀ।
farmers
ਦੱਸ ਦੱਈਏ ਕਿ ਪੰਜਾਬ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਦਾ ਅੰਕੜਾ 135 ਤੱਕ ਪਹੁੰਚ ਚੁੱਕਾ ਹੈ ਅਤੇ ਇਸ ਵਿਚੋਂ 11 ਲੋਕਾਂ ਦੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਅਤੇ 5ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਪਾ ਕੇ ਠੀਕ ਹੋਣ ਤੋਂ ਬਾਅਦ ਘਰ ਚਲੇ ਗਏ ਹਨ।
Sunil Jakhar and Sukhbir Badal
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।