ਸ੍ਰੀ ਮੁਕਤਸਰ ਸਾਹਿਬ ਵਿਖੇ ਲਏ 13 ਸੈਂਪਲਾਂ ਦੀ ਰੀਪੋਰਟ ਆਈ ਨੈਗੇਟਿਵ
Published : Apr 13, 2020, 10:59 pm IST
Updated : Apr 13, 2020, 10:59 pm IST
SHARE ARTICLE
meeting
meeting

ਹੁਣ ਤਕ ਕੁਲ 52 ਸੈਂਪਲਾਂ ਵਿਚੋਂ 39 ਨੈਗੇਟਿਵ, ਇਕ ਪਾਜ਼ੇਟਿਵ, 12 ਬਕਾਇਆ

ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ/ਕਸ਼ਮੀਰ ਸਿੰਘ) : ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਦਿਨੀਂ ਲਏ 13 ਸੈਂਪਲਾਂ ਦੀ ਰਿਪੋਰਟ ਵੀ ਬੀਤੀ ਦੇਰ ਸ਼ਾਮ ਆ ਗਈ ਹੈ ਜਿਸ ਵਿੱਚ ਸਾਰੇ ਕਥਿਤ ਮਰੀਜ ਨੈਗੇਟਿਵ ਪਾਏ ਗਏ ਹਨ।
ਜ਼ਿਲ੍ਹੇ 'ਚੋਂ ਕਰੋਨਾ ਵਾਇਰਸ ਦੇ ਸੱਕੀ ਮਰੀਜਾਂ ਦੇ ਕੁੱਲ 52 ਸੈਂਪਲ ਲਏ ਗਏ ਸਨ, ਜਿਨ੍ਹਾਂ ਵਿੱਚੋ 39 ਨੈਗੇਟਿਵ, ਇੱਕ ਪਾਜ਼ੇਟਿਵ ਅਤੇ ਹੁਣ 12 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।


ਸਿਹਤ ਵਿਭਾਗ ਦੇ ਹਵਾਲੇ ਨਾਲ ਡਿਪਟੀ ਕਮਿਸ਼ਨਰ ਐਮਕੇ ਅਰਾਵਿੰਦ ਕੁਮਾਰ ਨੇ ਦੱਸਿਆ ਕਿ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਨਾਲ ਸਬੰਧਿਤ ਸੈਂਪਲ ਹੁਣ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਭੇਜਣੇ ਸ਼ੁਰੂ ਕਰ ਦਿੱਤੇ ਹਨ, ਇਸ ਤੋਂ ਪਹਿਲਾਂ ਕਰੋਨਾ ਵਾਇਰਸ ਨਾਲ ਸਬੰਧਿਤ ਸੈਂਪਲ ਰਾਜਿੰਦਰ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਵਿਖੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਭੇਜੇ ਜਾਂਦੇ ਸਨ।meetingਡਾ. ਪਰਮਜੀਤ ਸਿੰਘ ਸੰਧੂ ਨੇ ਦੱਸਿਆ ਕਿ ਜਿਵੇਂ ਹੀ ਭੇਜੇ ਗਏ ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋ ਜਾਂਦੀ ਹੈ, ਇਸ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਿਤ ਮਰੀਜ ਨੂੰ ਸੂਚਿਤ ਕਰ ਦਿੱਤਾ ਜਾਵੇਗਾ।


ਉਨ੍ਹਾ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਹ ਸੈਂਪਲ ਜ਼ਿਲ੍ਹੇ ਵਿੱਚੋਂ ਸਵੇਰੇ ਵੇਲੇ ਇਕੱਠੇ ਕਰਕੇ ਭੇਜੇ ਜਾਂਦੇ ਹਨ ਅਤੇ ਇਨ੍ਹਾਂ ਸੈਂਪਲਾਂ ਦੀ ਰਿਪੋਰਟ ਸ਼ਾਮ ਤੱਕ ਆ ਜਾਂਦੀ ਹੈ। ਇਹ ਇੱਕ ਨਵੀਂ ਪਹਿਲ ਕਦਮੀ ਹੈ ਅਤੇ ਇਸ ਨਾਲ ਸਮੇਂ ਦੀ ਬਹੁਤ ਜ਼ਿਆਦਾ ਬਚਤ ਹੁੰਦੀ ਹੈ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸਿਹਤ ਨਾਲ ਜੁੜੇ ਮਸਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਜ਼ਿਲ੍ਹੇ ਦੇ ਸਾਰੇ ਅਧਿਕਾਰੀ ਕਰੋਨਾ ਵਾਇਰਸ ਦੇ ਖਿਲਾਫ ਇਕ ਜੁੱਟ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦੇ ਰਹੇ ਹਨ। ਨੋਡਲ ਅਫਸਰ ਡਾ. ਵੰਦਨਾ ਨੇ ਦੱਸਿਆ ਕਿ ਹੁਣ ਕਰੋਨਾ ਵਾਇਰਸ ਦੇ ਸੈਂਪਲ ਫਰੀਦਕੋਟ ਭੇਜੇ ਜਾਂਦੇ ਹਨ,
ਜਿਨ੍ਹਾਂ ਦੀ ਰਿਪੋਰਟ ਬਹੁਤ ਜਲਦੀ ਆ ਜਾਂਦੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala 'ਚ ਭਿੜ ਗਏ AAP, Congress ਤੇ ਭਾਜਪਾ ਦੇ ਵਰਕਰ, ਕਹਿੰਦੇ ਹੁਣ ਲੋਟਸ ਨਹੀਂ ਪੰਜਾ ਅਪ੍ਰੇਸ਼ਨ ਚੱਲੂ

10 May 2024 11:02 AM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM

Police ਨੇ ਠੋਕੇ Mani Bouncer ਦਾ ਕਤਲ ਕਰਨ ਵਾਲੇ ਸ਼ੂਟਰ.. Encounter ਦੀਆਂ ਸਿੱਧੀਆਂ ਤਸਵੀਰਾਂ!

09 May 2024 3:56 PM

Captain Amarinder ਦੀ ਚਾਚੀ ਕਰੇਗੀ Preneet Kaur ਖਿਲਾਫ਼ ਪ੍ਰਚਾਰ! ਕਹਿੰਦੇ, 'ਇਨ੍ਹਾਂ ਨੇ ਮੇਰੇ ਨਾਲ ਮਾੜੀ ਕੀਤੀ !'

09 May 2024 3:19 PM
Advertisement