
ਕੈਪਟਨ ਅਮਰਿੰਦਰ ਸਿੰਘ ਨੇ ਵਿਸਾਖੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸਾਖੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਪੰਜਾਬੀਆਂ ਦੀ ਤੰਦਰੁਸਤੀ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ। ਇਸ ਤੋਂ ਇਲਾਵਾ ਉਹਨਾਂ ਨੇ ਕਿਸਾਨਾਂ ਦੇ ਮਸਲੇ ਦੇ ਜਲਦ ਹੱਲ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।
Captain Amarinder Singh
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ, ‘ਵਿਸਾਖੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ। ਮੇਰੀ ਵਾਹਿਗੁਰੂ ਜੀ ਦੇ ਚਰਨਾਂ ਵਿਚ ਅਰਦਾਸ ਹੈ ਕਿ ਸਾਡੇ ਕਿਸਾਨਾਂ ਦੀ ਹੋਰ ਵਧੀਆ ਤੇ ਦੁੱਗਣੀ ਫ਼ਸਲ ਹੋਵੇ, ਉਹਨਾਂ ਦੇ ਹੱਕ-ਸੱਚ ਦੀ ਜਿੱਤ ਹੋਵੇ, ਪੰਜਾਬ ਹਮੇਸ਼ਾ ਖੁਸ਼ਹਾਲ, ਤੰਦਰੁਸਤ ਤੇ ਚੜ੍ਹਦੀਕਲਾ ਵਿਚ ਰਹੇ।‘
Tweet
ਇਸ ਤੋਂ ਪਹਿਲਾਂ ਵਿਸਾਖੀ ਸਬੰਧੀ ਇਕ ਸੰਦੇਸ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹੋਏ ਇਹਨਾਂ ਰਵਾਇਤਾਂ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ। ਉਹਨਾਂ ਯਾਦ ਕੀਤਾ ਕਿ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸੰਨ 1699 ਵਿੱਚ ਇਸ ਪਵਿੱਤਰ ਦਿਹਾੜੇ ‘ਤੇ ਵੱਖ-ਵੱਖ ਜਾਤਾਂ ਦੇ ਲੋਕਾਂ ਵਿੱਚੋਂ ਪੰਜ ਪਿਆਰਿਆਂ ਨੂੰ ਚੁਣ ਕੇ ਅੰਮ੍ਰਿਤ ਦੀ ਦਾਤ ਬਖਸਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਖਾਲਸਾ ਪੰਥ’ ਦੀ ਕੀਤੀ ਸਥਾਪਨਾ ਕੀਤੀ ਗਈ।
Creation of Khalsa Panth
ਉਹਨਾਂ ਕਿਹਾ ਕਿ ਖਾਲਸਾ ਪੰਥ ਦੀ ਸਾਜਨਾ ਨਾਲ ਇਕ ਸਮਾਨਤਾਵਾਦੀ ਸਮਾਜ ਦੀ ਨੀਂਹ ਰੱਖੀ ਗਈ ਅਤੇ ਇਸ ਨੇ ਸਾਨੂੰ ਮਨੁੱਖਤਾ ਲਈ ਆਪਸੀ ਭਾਈਚਾਰਕ ਸਾਂਝ ਅਤੇ ਪਿਆਰ ਦਾ ਸੰਦੇਸ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਇਸ ਮੌਕੇ ਪੰਜਾਬ ਦਾ ਮਿਹਨਤਕਸ਼ ਕਿਸਾਨ ਆਪਣੀ ਮਿਹਨਤ ਨਾਲ ਉਗਾਈ ਫਸਲ ਦੀ ਵਾਢੀ ਸ਼ੁਰੂ ਕਰਦਾ ਹੈ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਨਵਰਾਤਰਿਆਂ ਦੇ ਤਿਉਹਾਰ ਦੀ ਵੀ ਵਧਾਈ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ, ‘ਨਵਰਾਤਰਿਆਂ ਦੇ ਪਵਿੱਤਰ ਦਿਹਾੜੇ ਮੌਕੇ ਮਾਂ ਦੁਰਗਾ ਤੁਹਾਡੇ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖੇ। ਸਾਰਿਆਂ ਨੂੰ ਨਵਰਾਤਰਿਆਂ ਦੀ ਬਹੁਤ ਬਹੁਤ ਵਧਾਈਆਂ’।