ਪਾਰਟੀ 'ਚ ਸ਼ਾਮਿਲ ਹੋਏ ਆਗੂਆਂ ਤੇ ਵਰਕਰਾਂ ਨੂੰ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ: ਢਿੱਲੋਂ
Published : Apr 13, 2021, 3:25 pm IST
Updated : Apr 13, 2021, 3:39 pm IST
SHARE ARTICLE
Congress party
Congress party

ਢਿੱਲੋਂ ਦੀਆਂ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ 'ਚ ਭਾਜਪਾ ਆਗੂਆਂ ਸਣੇ ਬਰਨਾਲਾ ਦੀਆਂ ਮੋਹਤਬਰ ਸੰਸਥਾਵਾਂ ਦੇ ਮੁਖੀ ਕਾਂਗਰਸ ਵਿੱਚ ਸ਼ਾਮਲ

ਚੰਡੀਗੜ੍ਹ: ਬਰਨਾਲਾ ਜ਼ਿਲ੍ਹੇ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਵੱਡਾ ਹੁੰਗਾਰਾ ਮਿਲ ਰਿਹਾ ਹੈ। ਇਹ ਹੁੰਗਾਰਾ ਉਦੋਂ ਮਿਲਿਆ ਜਦ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਦੂਰਅੰਦੇਸ਼ੀ ਸੋਚ ਅਤੇ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਦੇ ਵੱਡੇ ਆਗੂਆਂ ਸਣੇ ਸ਼ਹਿਰ ਦੀਆਂ ਵੱਖ-ਵੱਖ ਸਭਾਵਾਂ, ਐਸੋਸੀਏਸ਼ਨਾਂ ਤੇ ਵਪਾਰੀ ਭਾਈਚਾਰੇ ਦੇ ਪੰਜ ਦਰਜਨ ਦੇ ਕਰੀਬ ਵੱਡੇ ਤੇ ਮੋਹਤਬਰ ਆਗੂ ਕਾਂਗਰਸ ਵਿੱਚ ਸ਼ਾਮਲ ਹੋਏ।

kewal singhkewal singh

ਢਿੱਲੋਂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਲਏ ਸਟੈਂਡ ਕਾਰਨ ਭਾਜਪਾ ਆਗੂਆਂ ਦਾ ਹਿਰਦੇ ਪਰਿਵਰਤਨ ਹੋਇਆ ਅਤੇ ਉਨ੍ਹਾਂ ਆਪਣੀ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਦੇ ਰੋਸ ਵਿੱਚ ਭਾਜਪਾ ਦਾ ਸਾਥ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਬਾਕੀ ਐਸੋਸੀਸ਼ੇਨਾਂ ਦੇ ਆਗੂਆਂ ਵੱਲੋਂ ਸ. ਢਿੱਲੋਂ ਦੀ ਅਗਵਾਈ ਵਿੱਚ ਸ਼ਹਿਰ ਦੀ ਬਦਲੀ ਨੁਹਾਰ ਤੋਂ ਪ੍ਰਭਾਵਿਤ ਹੋ ਕੇ ਇਹ ਫੈਸਲਾ ਕੀਤਾ ਗਿਆ। ਸਾਰੇ ਸ਼ਾਮਲ ਹੋਏ ਆਗੂਆਂ ਵੱਲੋਂ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੇਵਲ ਸਿੰਘ ਢਿੱਲੋਂ ਦੀ ਜਿੱਤ ਪੱਕੀ ਕਰਨ ਲਈ ਦਿਨ-ਰਾਤ ਮਿਹਨਤ ਕਰਨ ਦਾ ਪ੍ਰਣ ਕੀਤਾ ਤਾਂ ਜੋ ਅਗਲੀ ਆਉਣ ਵਾਲੀ ਕਾਂਗਰਸ ਸਰਕਾਰ ਵਿੱਚ ਸ. ਢਿੱਲੋਂ ਨੂੰ ਕੈਬਨਿਟ ਮੰਤਰੀ ਬਣਾਇਆ ਜਾ ਸਕੇ ਜਿਸ ਨਾਲ ਬਰਨਾਲਾ ਸ਼ਹਿਰ ਦੇ ਵਿਕਾਸ ਨੂੰ ਹੋਰ ਵੀ ਰਫਤਾਰ ਮਿਲੇਗੀ।

ਅੱਜ ਇਥੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਾਂਗਰਸ ਵਿੱਚ ਸਾਮਲ ਹੋਏ ਸਾਰੇ ਆਗੂਆਂ ਦਾ ਸਵਾਗਤ ਅਤੇ ਸਨਮਾਨ ਕਰਦਿਆਂ ਸ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਾਰਿਆਂ ਆਗੂਆਂ ਤੇ ਵਰਕਰਾਂ ਨੂੰ ਕਾਂਗਰਸ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਸ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੀ ਇਹੋ ਸੋਚ ਹੈ ਕਿ ਬਰਨਾਲਾ ਦੇ ਚੌਤਰਫਾ ਵਿਕਾਸ ਲਈ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਿਆ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਜਿੱਥੇ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਉਥੇ ਬਰਨਾਲਾ ਜ਼ਿਲੇ ਨੂੰ ਸੂਬੇ ਦਾ ਨੰਬਰ ਇਕ ਜ਼ਿਲਾ ਬਣਾਉਣ ਲਈ ਦ੍ਰਿੜ ਸੰਕਲਪ ਲਿਆ ਹੋਇਆ ਹੈ। ਇਸ ਦਿਸ਼ਾ ਵਿੱਚ ਵੱਡੇ ਮੀਲ ਪੱਥਰ ਸਥਾਪਤ ਕੀਤੇ ਗਏ ਹਨ।

kewalkewal singh

ਅੱਜ ਕਾਂਗਰਸ ਪਾਰਟੀ ਵਿੱਚ ਸਾਮਲ ਹੋਏ ਸਮੂਹ ਆਗੂਆਂ ਤੇ ਵਰਕਰਾਂ ਤਰਫੋਂ ਕੌਂਸਲਰ ਨਰਿੰਦਰ ਗਰਗ ਨੀਟਾ, ਭਾਜਪਾ ਦੇ ਮੰਡਲ ਪ੍ਰਧਾਨ ਯਸ਼ਪਾਲ ਗਰਗ, ਭਾਜਰਾ ਬੀ.ਸੀ.ਸੈਲ ਦੇ ਪ੍ਰਧਾਨ ਹਰਮਨ ਸਿੰਘ, ਯੁਵਾ ਮਾਰਚ ਦੇ ਸਾਬਕਾ ਪ੍ਰਧਾਨ ਡਿੰਪਲ ਕਾਂਸਲ, ਬਰਨਾਲਾ ਵੈਲਫੇਅਰ ਕਲੱਬ ਦੇ ਸਕੱਤਰ ਵਿਜੇ ਗੁਪਤਾ, ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਭਾਜਪਾ ਮੰਡਲ ਦੇ ਸਾਬਕਾ ਜਨਰਲ ਸਕੱਤਰ ਰਾਕੇਸ਼ ਗੋਇਲ, ਜ਼ਿਲਾ ਕੈਮਿਸਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਾਕੇਸ਼ ਕੁਮਾਰ ਤੇ ਜ਼ਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪੰਕਜ ਬਾਂਸਲ ਨੇ ਸੰਬੋਧਨ ਕਰਦਿਆਂ ਸ. ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਬਰਨਾਲਾ ਦੇ ਸਰਵਪੱਖੀ ਵਿਕਾਸ ਦਾ ਅਹਿਦ ਲਿਆ ਅਤੇ ਇਹ ਵਿਸ਼ਵਾਸ ਦਿਵਾਇਆ ਕਿ ਸ ਢਿੱਲੋਂ ਵੱਲੋਂ ਸ਼ੁਰੂ ਕੀਤੇ ਵਿਕਾਸ ਏਜੰਡੇ ਨੂੰ ਹੋਰ ਅੱਗੇ ਲਿਜਾਣ ਲਈ ਸਖ਼ਤ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਸ਼ਹਿਰੀਆਂ ਦੇ ਨਾਲ ਵਪਾਰੀਆਂ ਤੇ ਉਦਯੋਗਾਂ ਲਈ ਕਾਂਗਰਸ ਸਰਕਾਰ ਨੇ ਵੱਡੇ ਕੰਮ ਕੀਤੇ ਹਨ।

ਇਸ ਮੌਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਐਡਵੋਕੇਟ ਲੱਕੀ ਸਹੌਰੀਆ, ਰਾਜੀਵ ਕੁਮਾਰ (ਜੈਟ ਬੈਟਰੀਜ਼), ਬਿਪਨ ਗੁਪਤਾ (ਸਿਟੀ ਟਾਇਰਜ਼), ਪਵਨ ਸ਼ਰਮਾ ਕੰਟਰੈਕਟਰ, ਸੋਨੂੰ ਸਿੰਗਲਾ (ਮੀਤ ਪ੍ਰਧਾਨ ਬੀ.ਜੇ.ਏ.ਪੀ. ਮੰਡਲ) ਸਮੇਤ ਕਈ ਸ਼ਾਮਿਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement