ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਵੱਖ-ਵੱਖ ਸ਼੍ਰੇਣੀਆਂ ਦੀਆਂ 145 ਅਸਾਮੀਆਂ ਭਰਨ ਨੂੰ ਮਿਲੀ ਪ੍ਰਵਾਨਗੀ 
Published : Apr 13, 2022, 3:46 pm IST
Updated : Apr 13, 2022, 3:46 pm IST
SHARE ARTICLE
Punjab Cabinet Meeting
Punjab Cabinet Meeting

ਪੇਂਡੂ ਜਲ ਸਪਲਾਈ ਵਿੱਚ ਹੋਰ ਸੁਧਾਰ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ

ਚੰਡੀਗੜ੍ਹ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸੂਬੇ ਭਰ ਦੇ ਲੋਕਾਂ ਨੂੰ ਬਿਹਤਰ ਪੇਂਡੂ ਜਲ ਸਪਲਾਈ ਮੁਹੱਈਆ ਕਰਵਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਵੱਖ-ਵੱਖ ਸ਼੍ਰੇਣੀਆਂ (25 ਉਪ ਮੰਡਲ ਇੰਜੀਨੀਅਰ, 70 ਜੂਨੀਅਰ ਇੰਜੀਨੀਅਰ, 30 ਜੂਨੀਅਰ ਡਰਾਫਟਸਮੈਨ ਅਤੇ 20 ਸਟੈਨੋ ਟਾਈਪਿਸਟ) ਦੀਆਂ 145 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨਾਂ ਅਸਾਮੀਆਂ ਲਈ ਭਰਤੀ ਇੱਕ ਸਾਲ ਦੇ ਅੰਦਰ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਚੋਣ ਸੇਵਾਵਾਂ ਬੋਰਡ ਦੁਆਰਾ ਸਿੱਧੀ ਭਰਤੀ ਰਾਹੀਂ ਕੀਤੀ ਜਾਵੇਗੀ।  

RecruitmentRecruitment

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਸਾਲ 2021 ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਉਪਰੋਕਤ ਸ਼੍ਰੇਣੀਆਂ ਦੀਆਂ 88 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਸੀ। ਇਨਾਂ ਤੋਂ ਇਲਾਵਾ ਅੱਜ ਮੰਤਰੀ ਮੰਡਲ ਨੇ 57 ਹੋਰ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸ਼੍ਰੇਣੀਆਂ ਦੀਆਂ ਅਸਾਮੀਆਂ ਸਾਲ 2022 ਵਿੱਚ ਅਫਸਰਾਂ/ਕਰਮਚਾਰੀਆਂ ਦੀ ਸੇਵਾਮੁਕਤੀ/ਪ੍ਰਮੋਸ਼ਨ ਕਾਰਨ ਖਾਲੀ ਪਈਆਂ ਹਨ।    

Punjab GovernmentPunjab Government

ਗਰਾਮ ਪੰਚਾਇਤਾਂ ਨੂੰ ਬਰਾਡਬੈਂਡ ਸੇਵਾਵਾਂ ਪ੍ਰਦਾਨ ਕਰਨ ਲਈ ਮੌਜੂਦਾ ਭਾਰਤਨੇਟ ਦੇ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਲਈ ਪ੍ਰਵਾਨਗੀ

ਦੂਰਸੰਚਾਰ ਵਿਭਾਗ, ਭਾਰਤ ਸਰਕਾਰ ਅਤੇ ਰਾਜ ਸਰਕਾਰ ਵਿਚਕਾਰ ਅਪ੍ਰੈਲ 2013 ਵਿੱਚ ਕੀਤੇ ਗਏ ਸਮਝੋਤੇ ਦੀ ਲਗਾਤਾਰਤਾ ਵਿੱਚ ਮੰਤਰੀ ਮੰਡਲ ਨੇ ਭਾਰਤਨੈੱਟ ਸਕੀਮ ਦੇ ਤਹਿਤ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਰਾਸ਼ਟਰੀ ਬਰਾਡਬੈਂਡ ਨੈਟਵਰਕ ਨਾਲ ਜੋੜਨ ਲਈ ਮੌਜੂਦਾ ਭਾਰਤਨੈੱਟ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਵਿੱਚ ਮਦਦ ਕਰਨ ਲਈ ਮਨਜ਼ੂਰੀ ਦਿੱਤੀ।  

Punjab Cabinet MeetingPunjab Cabinet Meeting

ਰਾਜ ਸਰਕਾਰ ਇੱਕ ਮਿਆਰੀ ਨੈੱਟਵਰਕ ਬੁਨਿਆਦੀ ਢਾਂਚਾ ਸਥਾਪਤ ਕਰਕੇ ਪੇਂਡੂ ਖੇਤਰਾਂ ਵਿੱਚ ਈ-ਗਵਰਨੈਂਸ, ਈ-ਸਿਹਤ, ਈ-ਸਿੱਖਿਆ, ਈ-ਬੈਂਕਿੰਗ, ਇੰਟਰਨੈੱਟ ਅਤੇ ਹੋਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਜੋ ਕਿ ਬਿਨਾਂ ਕਿਸੇ ਵਿਤਕਰੇ ਦੇ ਆਧਾਰ `ਤੇ ਪਹੁੰਚਯੋਗ ਹੈ। ਇਹ ਸਾਰੇ ਘਰਾਂ ਅਤੇ ਸੰਸਥਾਵਾਂ ਲਈ ਆਨ-ਡਿਮਾਂਡ ਕਿਫਾਇਤੀ ਬਰਾਡਬੈਂਡ ਕਨੈਕਟੀਵਿਟੀ ਦੀ ਵਿਵਸਥਾ ਨੂੰ ਸਮਰੱਥ ਕਰੇਗਾ ਅਤੇ ਭਾਰਤ ਸਰਕਾਰ ਦੇ ਨਾਲ ਸਾਂਝੇਦਾਰੀ ਵਿੱਚ, ਡਿਜੀਟਲ ਪੰਜਾਬ ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਸਹਾਇਤਾ ਕਰੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement