
ਮੁੱਖ ਮੰਤਰੀ ਨੇ ਜਸਟਿਸ ਐਨਵੀ ਰਮਨਾ ਨੂੰ ਗੁਲਦਸਤਾ ਭੇਟ ਕਰਕੇ ਸੂਬੇ ਵਿਚ ਪਲੇਠੀ ਫੇਰੀ ’ਤੇ ਆਉਣ ਲਈ ਉਹਨਾਂ ਦਾ ਸੁਆਗਤ ਕੀਤਾ।
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ਼ ਜਸਟਿਸ ਐਨਵੀ ਰਮਨਾ ਦਾ ਪਵਿੱਤਰ ਨਗਰੀ ਪਹੁੰਚਣ 'ਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਜਸਟਿਸ ਐਨਵੀ ਰਮਨਾ ਨੂੰ ਗੁਲਦਸਤਾ ਭੇਟ ਕਰਕੇ ਸੂਬੇ ਵਿਚ ਪਲੇਠੀ ਫੇਰੀ ’ਤੇ ਆਉਣ ਲਈ ਉਹਨਾਂ ਦਾ ਸੁਆਗਤ ਕੀਤਾ।
Bhagwant Mann Welcomes CJI During His Maiden Visit To State
ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਅਤੇ ਉਹਨਾਂ ਦੇ ਪਰਿਵਾਰ ਦੀ ਪੰਜਾਬ ਫੇਰੀ ਦੌਰਾਨ ਪੰਜਾਬ ਦੇ ਲੋਕ ਵਿਸ਼ੇਸ਼ ਤੌਰ 'ਤੇ ਸਮੁੱਚੀ ਸੂਬਾ ਸਰਕਾਰ ਉਹਨਾਂ ਦੇ ਸਵਾਗਤ ਲਈ ਪੱਬਾਂ ਭਾਰ ਹੈ। ਉਹਨਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਸੂਬੇ ਵੱਲੋਂ ਪਿਆਰ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਦਿੱਤਾ।
Bhagwant Mann Welcomes CJI During His Maiden Visit To State
ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡਾਇਰੈਕਟਰ ਜਨਰਲ ਆਫ਼ ਪੁਲਿਸ ਵੀ.ਕੇ.ਭਾਵਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਕਮਿਸ਼ਨਰ ਜਲੰਧਰ ਡਵੀਜ਼ਨ ਵੀ.ਕੇ.ਮੀਨਾ, ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਅਤੇ ਹੋਰ ਵੀ ਹਾਜ਼ਰ ਸਨ।