CM ਮਾਨ ਦੀ ਅਗਵਾਈ ਵਿੱਚ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਅਹਿਮ ਫ਼ੈਸਲੇ  
Published : Apr 13, 2022, 1:36 pm IST
Updated : Apr 13, 2022, 1:36 pm IST
SHARE ARTICLE
Punjab Cabinet Meeting
Punjab Cabinet Meeting

ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ 'ਚ ਹੋਵੇਗੀ ਸਿੱਧੀ ਭਰਤੀ, ਪੰਜਾਬ ਕੈਬਨਿਟ ਨੇ ਦਿਤੀ ਹਰੀ ਝੰਡੀ  

ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ, 2022 ਨੂੰ ਮਿਲੀ ਪ੍ਰਵਾਨਗੀ 
ਇੱਕ ਸਾਲ ਦੇ ਅੰਦਰ ਭਰੀਆਂ ਜਾਣਗੀਆਂ ਵੱਖ-ਵੱਖ ਸ਼੍ਰੇਣੀਆਂ ਦੀਆਂ 145 ਅਸਾਮੀਆਂ
 
ਚੰਡੀਗੜ੍ਹ :
ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ 'ਚ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਅਹਿਮ ਫ਼ੈਸਲੇ ਲਏ ਗਏ ਹਨ। ਪੰਜਾਬ ਵਜ਼ਾਰਤ ਦੀ ਮੀਟਿੰਗ 'ਚ ਆਰ.ਡੀ.ਐੱਫ਼ ਨਿਯਮਾਂ ਚ ਸੋਧ ਕਰਨ 'ਤੇ ਮੋਹਰ ਲੱਗ ਗਈ ਹੈ ਯਾਨੀ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ, 2022 ਨੂੰ ਪ੍ਰਵਾਨਗੀ ਮਿਲ ਗਈ ਹੈ।

Punjab Cabinet MeetingPunjab Cabinet Meeting

ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਮਕਸਦ ਪੇਂਡੂ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨਾ ਅਤੇ ਕਿਸਾਨਾਂ ਨੂੰ ਇੱਕ ਸੁਚੱਜੀ ਖ਼ਰੀਦ ਪ੍ਰਣਾਲੀ ਦੇਣਾ ਹੈ। ਪੰਜਾਬ ਮੰਤਰੀ ਮੰਡਲ ਨੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ 'ਚ ਵੱਖ-ਵੱਖ ਸ਼੍ਰੇਣੀਆਂ ਦੀਆਂ 145 ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤੋਂ ਇਲਾਵਾ ਇਸ ਮੀਟਿੰਗ ਵਿਚ ਪਿੰਡਾਂ ਤੱਕ ਇੰਟਰਨੈੱਟ ਦਾ ਪਸਾਰ ਕਰਨ ਲਈ ਤੇ ਫ਼ਾਈਬਰ ਤਾਰਾਂ ਪਾਉਣ ਦੇ ਮੁੱਦੇ ਤੇ ਵੀ ਚਰਚਾ ਹੋਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement