
ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਦਿਤੀ ਜਾਣਕਾਰੀ
ਅੰਮ੍ਰਿਤਸਰ : ਕਾਂਗਰਸੀ ਆਗੂ ਨਵਜੋਤ ਕੌਰ ਸਿੱਧੂ ਨੂੰ ਲੈ ਕੇ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਨਵਜੋਤ ਕੌਰ ਸਿੱਧੂ ਦਾ ਆਪ੍ਰੇਸ਼ਨ ਸਫਲ ਰਿਹਾ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਤੀ ਹੈ। ਨਵਜੋਤ ਸਿੱਧੂ ਨੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਨ ਲਈ ਸਾਰਿਆਂ ਦਾ ਧੰਨਵਾਦ ਵੀ ਕੀਤਾ।
Navjot Kaur Sidhu
ਦਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਨਵਜੋਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਫੋਟੋ ਵੀ ਟਵੀਟ ਕੀਤੀ। ਸਿੱਧੂ ਨੇ ਕਿਹਾ, ''ਨਵਜੋਤ ਕੌਰ ਨੂੰ ਸਫਲ ਆਪ੍ਰੇਸ਼ਨ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ ਸਟਾਫ਼ ਦਾ ਬਹੁਤ-ਬਹੁਤ ਧੰਨਵਾਦ। ਨਵਜੋਤ ਕੌਰ ਦੀ ਚੰਗੀ ਸਿਹਤ ਦੀ ਕਾਮਨਾ ਕਰਨ ਵਾਲਿਆਂ ਦਾ ਬਹੁਤ-ਬਹੁਤ ਧੰਨਵਾਦ।
Navjot Kaur Sidhu
ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਪਿੱਤੇ ਦੀ ਪੱਥਰੀ ਦੀ ਸਮੱਸਿਆ ਕਾਰਨ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਨਵਜੋਤ ਸਿੱਧੂ ਨੇ ਕਿਹਾ ਸੀ, ''ਮੇਰੀ ਪਤਨੀ ਨਵਜੋਤ ਕੌਰ ਦੋ ਦਿਨਾਂ ਤੋਂ ਬਿਮਾਰ ਹਨ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮੰਗਲਵਾਰ ਨੂੰ ਨਵਜੋਤ ਕੌਰ ਦਾ ਫੋਰਟਿਸ ਹਸਪਤਾਲ 'ਚ ਆਪਰੇਸ਼ਨ ਕੀਤਾ ਜਾਵੇਗਾ।''