
ਸੂਬੇ ਦੇ 4 ਪੀਸੀਐਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਦਫ਼ਤਰ ਵਿਚ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਅਤੇ ਨਿਯੁਕਤੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸੂਬੇ ਦੇ 4 ਪੀਸੀਐਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਦਫ਼ਤਰ ਵਿਚ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਇਹਨਾਂ ਸਾਰੇ ਅਧਿਕਾਰੀਆਂ ਨੂੰ ਸੀਐਮਓ ਵਿਚ ਡਿਪਟੀ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ।
ਜਿਨ੍ਹਾਂ ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਵਿਚ ਡਿਪਟੀ ਸਕੱਤਰ ਨਿਯੁਕਤ ਕੀਤਾ ਗਿਆ ਹੈ, ਉਹਨਾਂ ਵਿਚ 2016 ਬੈਚ ਦੇ ਪੀਸੀਐਸ ਅਫਸਰ ਦੀਪਕ ਹੋਰਿਲਾ, 2016 ਬੈਚ ਦੇ ਪੀਐਸੀਐਸ ਅਫਸਰ ਕੇਸ਼ਵ ਗੋਇਲ, 2018 ਬੈਚ ਦੇ ਪੀਐਸੀਐਸ ਅਫਸਰ ਯਸ਼ਪਾਲ ਸ਼ਰਮਾ ਅਤੇ 2020 ਬੈਚ ਦੇ ਪੀਐਸੀਐਸ ਅਫਸਰ ਜਗਨੂਰ ਸਿੰਘ ਗਰੇਵਾਲ ਸ਼ਾਮਲ ਹਨ।