ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
Published : Apr 13, 2023, 5:21 pm IST
Updated : Apr 13, 2023, 5:53 pm IST
SHARE ARTICLE
photo
photo

ਹਦੂਦ ਬੰਦੀ ਸਹੀ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਲੱਗੇ ਆਰੋਪ

 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜ਼ਿਲ੍ਹਾ ਸੰਗਰੂਰ ਦੀ ਮੂਨਕ ਤਹਿਸੀਲ ਵਿਖੇ ਤਾਇਨਾਤ ਕਾਨੂੰਗੋ ਗੁਰਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਤਰਸੇਮ ਸਿੰਘ ਵਾਸੀ ਮੂਨਕ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਾਨੂੰਗੋ ਨਗਰ ਪੰਚਾਇਤ ਮੂਨਕ ਖੁਰਦ ਦੀ ਹੱਦਬੰਦੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਪਹਿਲਾਂ ਹੀ ਦੋਸ਼ੀ ਕਾਨੂੰਗੋ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਦੇ ਚੁੱਕਾ ਹੈ। 

ਉਸਦੀ ਸ਼ਿਕਾਇਤ ਦੀ ਪੁਸ਼ਟੀ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਦਾਗੀ ਰਕਮ ਬਰਾਮਦ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਟੀਮ ਨੇ ਮੁਲਜ਼ਮ ਕਾਨੂੰਗੋ ਕੋਲੋਂ ਪਹਿਲੀ ਕਿਸ਼ਤ ਵਜੋਂ ਦਿੱਤੇ 10,000 ਰੁਪਏ ਵੀ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਏਜੰਸੀ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement