ਵਿਸਾਖੀ ਮੌਕੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨੂੰ ਟਰੱਕ ਨੇ ਕੁਚਲਿਆ, 8 ਦੀ ਹੋਈ ਮੌਤ

By : GAGANDEEP

Published : Apr 13, 2023, 12:06 pm IST
Updated : Apr 13, 2023, 1:39 pm IST
SHARE ARTICLE
photo
photo

ਇਸ ਘਟਨਾ 'ਚ ਕਰੀਬ 13 ਯਾਤਰੀ ਜ਼ਖਮੀ ਹੋ ਗਏ।

 

ਹੁਸ਼ਿਆਰਪੁਰ: ਹੁਸ਼ਿਆਰਪੁਰ ਦੀ ਸਬ-ਡਵੀਜ਼ਨ ਗੜ੍ਹਸ਼ੰਕਰ 'ਚ ਵੀਰਵਾਰ ਨੂੰ ਫਿਰ ਵੱਡਾ ਹਾਦਸਾ ਵਾਪਰ ਗਿਆ। ਸ਼੍ਰੀ ਗੁਰੂ ਰਵਿਦਾਸ ਜੀ ਦੇ ਪਵਿੱਤਰ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਦੇ ਮੌਕੇ 'ਤੇ ਮੱਥਾ ਟੇਕਣ ਜਾ ਰਹੀ ਸੰਗਤ ਨੂੰ ਬੇਕਾਬੂ ਟਰੱਕ ਨੇ ਕੁਚਲ ਦਿੱਤਾ। ਇਸ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ 'ਚੋਂ 4 ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 4 ਨੇ ਸਿਵਲ ਹਸਪਤਾਲ ਗੜ੍ਹਸ਼ੰਕਰ 'ਚ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ: ਬਠਿੰਡਾ ਛਾਉਣੀ 'ਚ ਇਕ ਹੋਰ ਫੌਜੀ ਜਵਾਨ ਦੀ ਹੋਈ ਮੌਤ

ਮ੍ਰਿਤਕਾਂ ਦੀ ਪਛਾਣ ਰਾਹੁਲ ਪੁੱਤਰ ਮਾਹ ਪਾਲ (25), ਸੁਦੇਸ਼ ਪਾਲ ਪੁੱਤਰੀ ਰਾਮਫਲ (48), ਰਾਮੋ ਪੁੱਤਰ ਸ਼ੀਸ਼ ਪਾਲ (15), ਗੀਤਾ ਦੇਵੀ ਪੁੱਤਰੀ ਪੁਸ਼ਪਿੰਦਰ ਕੁਮਾਰ (40), ਉੱਨਤੀ ਪੁੱਤਰੀ/ਓ. o ਪੁਸ਼ਪਿੰਦਰ ਕੁਮਾਰ (16), ਸ਼ਾਮੋ ਦੇਵੀ ਅਤੇ ਸੰਤੋਸ਼ ਦੇਵੀ ਆਦਿ। ਸਾਰੇ ਮ੍ਰਿਤਕ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਦੇ ਰਹਿਣ ਵਾਲੇ ਸਨ। ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ 5 ਲੋਕ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ: ਘੁੰਮਣ ਗਏ ਪੰਜ ਦੋਸਤਾਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਡੂੰਘੀ ਖੱਡ 'ਚ ਡਿੱਗੀ ਕਾਰ, ਮੌਤ  

ਇਸ ਘਟਨਾ 'ਚ ਕਰੀਬ 13 ਯਾਤਰੀ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ ਗਿਆ ਹੈ। ਜਿੱਥੇ 5 ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਸੰਗਤ ਪੈਦਲ ਖੁਰਾਲਗੜ੍ਹ ਜਾ ਰਹੀ ਸੀ। ਇਸ ਦੌਰਾਨ ਖੁਰਾਲਗੜ੍ਹ ਵੱਲ ਜਾ ਰਿਹਾ ਇੱਕ ਟਰੱਕ ਅਚਾਨਕ ਬੇਕਾਬੂ ਹੋ ਗਿਆ ਅਤੇ ਸ਼ਰਧਾਲੂਆਂ ਨੂੰ ਕੁਚਲ ਦਿੱਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement