BSF ਨੇ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਫਿਰ ਕੀਤਾ ਨਾਕਾਮ
ਫਾਜ਼ਿਲਕਾ: ਸੀਮਾ ਸੁਰੱਖਿਆ ਬਲ ਨੇ ਇੱਕ ਵਾਰ ਫਿਰ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਪਾਕਿਸਤਾਨ ਲਗਾਤਾਰ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਹਰ ਵਾਰ ਬੀਐਸਐਫ ਦੇ ਜਵਾਨ ਪਾਕਿਸਤਾਨ ਦੇ ਮਨਸੂਬਿਆਂ ਨੂੰ ਖ਼ਰਾਬ ਕਰ ਰਹੇ ਹਨ। ਇਸੇ ਕੜੀ ਵਿੱਚ ਬੀਐਸਐਫ ਦੇ ਜਵਾਨਾਂ ਨੇ ਫਾਜ਼ਿਲਕਾ ਦੇ ਪਿੰਡ ਮਹਿਰਖੇਵਾ ਮਾਨਸਾ ਵਿੱਚ ਸਾਢੇ ਚਾਰ ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ: ਕੁਝ ਜੱਜ ਆਲਸੀ ਹੁੰਦੇ ਹਨ ਅਤੇ ਸਮੇਂ ਸਿਰ ਫ਼ੈਸਲੇ ਵੀ ਨਹੀਂ ਲੈਂਦੇ- ਸੁਪਰੀਮ ਕੋਰਟ ਦੇ ਸਾਬਕਾ ਜੱਜ
ਬੀਐਸਐਫ ਪੰਜਾਬ ਫਰੰਟੀਅਰ ਦੇ ਹਵਾਲੇ ਨਾਲ ਕਿਹਾ ਕਿ 12-13 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਇੱਕ ਸ਼ੱਕੀ ਡਰੋਨ 'ਤੇ ਗੋਲੀਬਾਰੀ ਕੀਤੀ। ਗੋਲੀਬਾਰੀ ਤੋਂ ਬਾਅਦ ਇਲਾਕੇ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਮਾਨਸਾ ਦੇ ਪਿੰਡ ਮਹਿਰਖੇਵਾ ਨੇੜੇ ਇੱਕ ਖੇਤ ਵਿੱਚੋਂ 4.560 ਕਿਲੋ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ: ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ ’ਚ ਮੌਤ