ਵਿਜੀਲੈਂਸ ਨੇ ਸਾਬਕਾ ਮੰਤਰੀ ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਵਿਚ ਰੰਗੇ ਹੱਥੀਂ ਕਾਬੂ ਕੀਤਾ ਸੀ।
ਰੂਪਨਗਰ: ਪੰਜਾਬ ਵਿਜੀਲੈਂਸ ਦੇ ਸ਼ਿਕੰਜੇ ਵਿਚ ਫਸੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪਿਛਲੇ ਪੰਜ ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਵਿਜੀਲੈਂਸ ਨੇ ਸਾਬਕਾ ਮੰਤਰੀ ਨੂੰ 50 ਲੱਖ ਦੀ ਰਿਸ਼ਵਤ ਦੇਣ ਦੇ ਦੋਸ਼ ਵਿਚ ਰੰਗੇ ਹੱਥੀਂ ਕਾਬੂ ਕੀਤਾ ਸੀ।
ਇਹ ਵੀ ਪੜ੍ਹੋ: ਪੰਜਾਬ ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭੇਜਿਆ ਨੋਟਿਸ, ਭਲਕੇ ਪੇਸ਼ੀ ਲਈ ਸੱਦਿਆ
ਇਸ ਤੋਂ ਬਾਅਦ ਵਿਜੀਲੈਂਸ ਨੇ ਅਰੋੜਾ 'ਤੇ ਆਪਣੀ ਹਿਰਾਸਤ ਦੌਰਾਨ ਉਦਯੋਗਿਕ ਪਲਾਟ ਘਪਲੇ ਦਾ ਮਾਮਲਾ ਦਰਜ ਕੀਤਾ ਸੀ। ਜ਼ਮਾਨਤ ਮਿਲਣ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਰੋਪੜ ਜੇਲ੍ਹ ਵਿਚੋਂ ਜਮਾਨਤ ’ਤੇ ਬਾਹਰ ਆ ਗਏ ਹਨ। ਇਸ ਦੌਰਾਨ ਉਹਨਾਂ ਨੇ ਮੀਡੀਆ ਨੂੰ ਕੋਈ ਬਿਆਨ ਨਹੀਂ ਦਿੱਤਾ।
ਇਹ ਵੀ ਪੜ੍ਹੋ: ਪ੍ਰੇਮਿਕਾ ਨਾਲ ਪਤੀ ਮਨਾ ਰਿਹਾ ਸੀ ਰੰਗਰਲੀਆਂ, ਪਤਨੀ ਨੇ ਮੌਕੇ ’ਤੇ ਪਹੁੰਚ ਪ੍ਰੇਮਿਕਾ ਤੇ ਪਤੀ ਦਾ ਚਾੜਿਆ ਕੁਟਾਪਾ
ਸਾਬਕਾ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ 16 ਅਕਤੂਬਰ 2022 ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਅਸਿਸਟੈਂਟ ਇੰਸਪੈਕਟਰ ਜਨਰਲ (ਏਆਈਜੀ) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਉਹਨਾਂ ਨੇ ਏਆਈਜੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿਚੋਂ ਆਪਣਾ ਨਾਂ ਕੱਢਣ ਲਈ ਇਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ।