ਜਲੰਧਰ ਜ਼ਿਮਨੀ ਚੋਣ: BJP ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਐਲਾਨਿਆ ਉਮੀਦਵਾਰ

By : GAGANDEEP

Published : Apr 13, 2023, 12:30 pm IST
Updated : Apr 13, 2023, 12:30 pm IST
SHARE ARTICLE
photo
photo

ਅਟਵਾਲ ਤਿੰਨ ਦਿਨ ਪਹਿਲਾਂ ਹੀ ਭਾਜਪਾ ਵਿੱਚ ਹੋਏ ਸਨ ਸ਼ਾਮਲ

 

ਜਲੰਧਰ- ਜਲੰਧਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਟਿਕਟ ਦਿੱਤੀ ਹੈ। ਅਟਵਾਲ ਤਿੰਨ ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉਹ ਸ਼੍ਰੋਮਣੀ ਅਕਾਲੀ ਦਲ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਵਾਲਮੀਕਿ ਧਾਰਮਿਕ ਸਿੱਖ ਪਰਿਵਾਰ ਨਾਲ ਸਬੰਧ ਰੱਖਦੇ ਹਨ। ਇੰਦਰ ਇਕਬਾਲ ਅਟਵਾਲ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਨੇ 2019 ਵਿਚ ਜਲੰਧਰ ਤੋਂ ਲੋਕ ਸਭਾ ਚੋਣ ਲੜੀ ਸੀ, ਜਦੋਂ ਉਹ ਕਾਂਗਰਸ ਦੇ ਚੌਧਰੀ ਸੰਤੋਖ ਸਿੰਘ ਤੋਂ 19,000 ਵੋਟਾਂ ਨਾਲ ਹਾਰ ਗਏ ਸਨ।

ਇਹ ਵੀ ਪੜ੍ਹੋ: ਵਿਸਾਖੀ ਮੌਕੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨੂੰ ਟਰੱਕ ਨੇ ਕੁਚਲਿਆ, 8 ਦੀ ਹੋਈ ਮੌਤ

 ਦੱਸ ਦੇਈਏ ਕਿ ਇਸ ਸਾਲ ਦੇ ਪਹਿਲੇ ਮਹੀਨੇ ਜਨਵਰੀ 'ਚ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ਨਾਲ ਖਾਲੀ ਹੋਈ ਸੀਟ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 13 ਮਈ ਨੂੰ ਆਉਣਗੇ। ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵੱਲੋਂ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਅਤੇ ‘ਆਪ’ ਵੱਲੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਚੋਣ ਮੈਦਾਨ ਵਿੱਚ ਹਨ।

ਇਹ ਵੀ ਪੜ੍ਹੋ: ਬਠਿੰਡਾ ਛਾਉਣੀ 'ਚ ਇਕ ਹੋਰ ਫੌਜੀ ਜਵਾਨ ਦੀ ਹੋਈ ਮੌਤ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement