
14 ਅਪ੍ਰੈਲ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਕਿਹਾ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਵਿਭਾਗ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਇਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 14 ਅਪ੍ਰੈਲ ਨੂੰ ਸਵੇਰੇ 10 ਵਜੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਚੰਨੀ ਨੂੰ ਪੇਸ਼ ਹੋਣ ਲਈ ਦੋ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ ਪਰ ਉਹਨਾਂ ਨੇ ਰੁਝੇਵਿਆਂ ਦਾ ਪ੍ਰਗਟਾਵਾ ਕਰਦਿਆਂ 20 ਅਪ੍ਰੈਲ ਤੱਕ ਪੇਸ਼ੀ ਤੋਂ ਛੋਟ ਮੰਗੀ ਸੀ।
ਇਹ ਵੀ ਪੜ੍ਹੋ: ਖਰੜ ਦੇ ਲੋਕਾਂ ਨੂੰ ਜਲਦੀ ਹੀ ਮਿਲੇਗੀ ਕਜੌਲੀ ਵਾਟਰ ਵਰਕਸ ਪ੍ਰੋਜੈਕਟ ਤੋਂ ਸਤਹੀ ਪਾਣੀ ਦੀ ਸਪਲਾਈ : ਅਨਮੋਲ ਗਗਨ ਮਾਨ
ਹੁਣ ਵਿਜੀਲੈਂਸ ਨੇ ਇਕ ਹੋਰ ਨੋਟਿਸ ਜਾਰੀ ਕੀਤਾ ਹੈ ਕਿ ਉਹਨਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ 14 ਅਪ੍ਰੈਲ ਨੂੰ ਪੇਸ਼ ਹੋਣਾ ਪਵੇਗਾ। ਵਿਜੀਲੈਂਸ ਵਲੋਂ ਜਾਰੀ ਨੋਟਿਸ ਵਿਚ ਕਿਹਾ ਗਿਆ ਹੈ ਕਿ ਸਰਕਾਰ ਦੇ ਸਬੰਧ ਵਿਚ ਹੋਰ ਜ਼ਰੂਰੀ ਰੁਝੇਵੇਂ ਹੋਣ ਕਾਰਨ ਉਹਨਾਂ ਨੂੰ 20 ਅਪ੍ਰੈਲ ਦਾ ਸਮਾਂ ਨਹੀਂ ਦਿੱਤਾ ਜਾ ਸਕਦਾ।